ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦੀ ਛਾਪੇਮਾਰੀ, ਘਰ ਕੀਤਾ ਸੀਲ
ਮੁਹਾਲੀ : ਇਨਕਮ ਟੈਕਸ ਵੱਲੋਂ ਅੱਜ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਛਾਪੇਮਾਰੀ ਕੀਤੀ ਗਈ। ਐਨਆਈਏ ਮੋਹਾਲੀ ਸਥਿਤ ਕੰਵਰ ਗਰੇਵਾਲ ਦੇ ਘਰ ਪਹੁੰਚੀ ਹੈ। ਇਨਕਮ ਟੈਕਸ ਦੀ ਟੀਮ ਅੱਜ ਸਵੇਰੇ ਹੀ ਸੂਫੀ ਗਾਇਕ ਕੰਵਰ ਗਰੇਵਾਲ ਦੇ ਘਰ ਪਹੁੰਚੀ ਹੈ। ਸੂਫੀ ਗਾਇਕ ਕੰਵਰ ਗਰੇਵਾਲ ਦੇ ਸੈਕਟਰ 104 ਸਥਿਤ ਤਾਜ ਟਾਵਰ 'ਤੇ ਇਨਕਮ ਟੈਕਸ ਦੀ ਟੀਮ ਨੇ ਛਾਪਾ ਮਾਰ ਕੇ ਪੂਰੇ ਟਾਵਰ ਨੂੰ ਸੀਲ ਕਰ ਦਿੱਤਾ ਹੈ।
ਟਾਵਰ 'ਚੋਂ ਕਿਸੇ ਨੂੰ ਵੀ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਜਿਨ੍ਹਾਂ ਲੋਕਾਂ ਨੂੰ ਸਵੇਰੇ ਆਪਣੇ ਦਫ਼ਤਰ ਜਾਂ ਹੋਰ ਕੰਮਾਕਾਰਾਂ ਉਤੇ ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਬਠਿੰਡਾ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਜੱਦੀ ਪਿੰਡ ਮਹਿਮਾ ਸਵਾਈ ਵਿਖੇ ਕੇਂਦਰੀ ਏਜੰਸੀਆਂ ਨੇ ਛਾਪੇਮਾਰੀ ਕੀਤੀ ਹੈ। ਕਈ ਗੱਡੀਆਂ ਵਿਚ ਪੁੱਜੀ ਜਾਂਚ ਏਜੰਸੀ ਦੀ ਟੀਮ ਪੁੱਜੀ ਹੈ। ਇਨਕਮ ਟੈਕਸ ਦੀ ਟੀਮ ਵੱਲੋਂ ਗਰੇਵਾਲ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਕਿਸਾਨੀ ਸੰਘਰਸ਼ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।
ਕਾਬਿਲੇਗੌਰ ਹੈ ਕਿ ਗੈਂਗਸਟਰਾਂ ਦੇ ਨਾਲ ਕਲਾਕਾਰਾਂ ਦੇ ਸਬੰਧਾਂ ਨੂੰ ਲੈ ਕੇ ਕਈ ਗਾਇਕਾਂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਸਿੱਧੂ ਮੂਸੇਵਾਲਾ ਦਾ ਕਤਲ ਤੋਂ ਬਾਅਦ ਕਈ ਗਾਇਕਾਂ ਤੋਂ ਪੁੱਛਗਿੱਛ ਹੋ ਚੁੱਕੀ ਹੈ।
ਹੁਣ ਤੱਕ ਇਸ ਸਿਲਸਿਲੇ ਵਿਚ ਅਫਸਾਨਾ ਖ਼ਾਨ, ਜੈਨੀ ਜੌਹਲ ਤੇ ਮਨਕੀਰਤ ਔਲਖ ਤੋਂ ਪੁੱਛਗਿੱਛ ਹੋ ਚੁੱਕੀ ਹੈ। ਹੁਣ ਕੰਵਰ ਗਰੇਵਾਲ ਦੇ ਘਰ ਵੀ ਐਨਆਈਏ ਦੀ ਟੀਮ ਪਹੁੰਚੀ ਹੈ। ਐਨਆਈਏ ਵੱਲੋਂ ਪੰਜਾਬੀ ਇੰਡਸਟਰੀ ਦੇ ਗੈਂਗਸਟਰਾਂ ਨਾਲ ਰਿਸ਼ਤੇ ਖੰਗਾਲੇ ਜਾ ਰਹੇ ਹਨ। ਇਸੇ ਸਿਲਸਿਲੇ ਵਿੱਚ ਐਨਆਈਏ ਦੇ ਰਾਡਾਰ ਤੇ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਸਿੰਗਰ ਹਨ।
ਕਾਬਿਲੇਗੌਰ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਐਨਆਈਏ ਨੇ ਕਈ ਪੰਜਾਬੀ ਸਿੰਗਰਾਂ ਤੋਂ ਪੁੱਛਗਿੱਛ ਕੀਤੀ ਹੈ। ਇਸ ਦੇ ਨਾਲ ਨਾਲ ਹੀ ਐਨਆਈਏ ਇਸ ਪੱਖ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਗੈਂਗਸਟਰ ਪੰਜਾਬੀ ਗੀਤਾਂ ‘ਚ ਆਪਣਾ ਪੈਸਾ ਲਗਾ ਕੇ ਸਿੰਗਰਾਂ ਕੋਲੋਂ ਗੀਤ ਗੁਆ ਰਹੇ ਹਨ। ਇਸ ਤੋਂ ਇਲਾਵਾ ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆਈ ਹੈ ਕਿ ਜਿਹੜੇ ਪੰਜਾਬੀ ਗਾਇਕਾਂ ਨੇ ਦਿੱਲੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਸੀ, ਉਹ ਕੇਂਦਰੀ ਜਾਂਚ ਏਜੰਸੀਆਂ ਦੀ ਨਿਸ਼ਾਨੇ ਉਤੇ ਹਨ।
ਇਹ ਵੀ ਪੜ੍ਹੋ: ਜ਼ੀਰਾ ਸ਼ਰਾਬ ਫੈਕਟਰੀ ਮਾਮਲਾ ; ਪ੍ਰਦਰਸ਼ਨਕਾਰੀਆਂ ਦੇ ਹੱਕ 'ਚ ਸੰਯੁਕਤ ਕਿਸਾਨ ਮੋਰਚਾ ਕਰੇਗਾ ਵੱਡਾ ਇਕੱਠ
ਗੌਰਤਲਬ ਹੈ ਕਿ ਕੰਵਰ ਗਰੇਵਾਲ ਨੇ ਪੰਜਾਬੀ ਸੰਗੀਤ ਜਗਤ ਨੂੰ 'ਮਸਤ', 'ਮੌਜ', 'ਛੱਲਾਂ' ਵਰਗੇ ਕਈ ਬੇਹਤਰੀਨ ਗੀਤ ਦਿੱਤੇ ਹਨ। ਇਸ ਤੋਂ ਇਲਾਵਾ ਗਾਇਕ ਕਿਸਾਨੀ ਅੰਦੋਲਨ ਵਿੱਚ ਵੀ ਮੌਹਰੀ ਨਜ਼ਰ ਆਏ ਸਨ। ਗਾਇਕ ਨੇ ਕਿਸਾਨ ਲਹਿਰ ਨੂੰ ਅੱਗੇ ਵਧਾਉਣ ਲਈ ਕਈ ਗੀਤ ਗਾਏ। ਕਿਸਾਨਾਂ ਨੂੰ ਲੈ ਕੇ ਗਾਏ ਗਏ ਇਕ ਗੀਤ ਨੂੰ ਯੂਟਿਊਬ ਵੱਲੋਂ ਬੈਨ ਕਰ ਦਿੱਤਾ ਗਿਆ ਸੀ।
- PTC NEWS