Thu, Sep 19, 2024
Whatsapp

ਬਹਿਬਲਕਲਾਂ ਇਨਸਾਫ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ NIA ਨੇ ਭੇਜਿਆ ਨੋਟਿਸ

Punjab News: ਬਹਿਬਲਕਲਾਂ ਇਨਸਾਫ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ ਕੌਮੀ ਸੁਰੱਖਿਆ ਏਜੰਸੀ ਐਨਆਈਏ ਨੇ ਤਲਬ ਕੀਤਾ ਹੈ। ਉਨ੍ਹਾਂ ਨੂੰ 19 ਸਤੰਬਰ ਨੂੰ ਦਿੱਲੀ ਬੁਲਾਇਆ ਗਿਆ ਹੈ।

Reported by:  PTC News Desk  Edited by:  Amritpal Singh -- September 17th 2024 11:07 AM
ਬਹਿਬਲਕਲਾਂ ਇਨਸਾਫ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ NIA ਨੇ ਭੇਜਿਆ ਨੋਟਿਸ

ਬਹਿਬਲਕਲਾਂ ਇਨਸਾਫ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ NIA ਨੇ ਭੇਜਿਆ ਨੋਟਿਸ

Punjab News: ਬਹਿਬਲਕਲਾਂ ਇਨਸਾਫ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ ਕੌਮੀ ਸੁਰੱਖਿਆ ਏਜੰਸੀ ਐਨਆਈਏ ਨੇ ਤਲਬ ਕੀਤਾ ਹੈ। ਉਨ੍ਹਾਂ ਨੂੰ 19 ਸਤੰਬਰ ਨੂੰ ਦਿੱਲੀ ਬੁਲਾਇਆ ਗਿਆ ਹੈ। ਸੁਖਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੋਟਿਸ ਮਿਲਣ ਦੀ ਪੁਸ਼ਟੀ ਕੀਤੀ, ਉਨ੍ਹਾਂ ਨੇ ਦੱਸਿਆ ਕਿ ਉਹ ਪੁੱਛਗਿੱਛ 'ਚ ਸ਼ਾਮਲ ਹੋਵੇਗਾ। ਹਾਲਾਂਕਿ ਉਸ ਨੂੰ ਕਿਸ ਲਈ ਬੁਲਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਹ ਇਸ ਮਾਮਲੇ ਨੂੰ ਪਹਿਲਾਂ ਵਾਂਗ ਹੀ ਉਠਾਉਂਦੇ ਰਹਿਣਗੇ। ਕੁਝ ਦਿਨ ਪਹਿਲਾਂ NIA ਨੇ ਉਸ ਦੇ ਕਰੀਬੀਆਂ 'ਤੇ ਛਾਪੇਮਾਰੀ ਕੀਤੀ ਸੀ।

ਗਿੱਦੜਬਾਹਾ ਤੋਂ ਚੋਣ ਲੜਨ ਦੀ ਤਿਆਰੀ


ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਖੇ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਵੱਲੋਂ ਗੋਲੀ ਚਲਾ ਕੇ ਦੋ ਸਿੱਖ ਪ੍ਰਦਰਸ਼ਨਕਾਰੀਆਂ, ਪਿੰਡ ਸਰਵਣ ਦੇ ਗੁਰਜੀਤ ਸਿੰਘ ਅਤੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਨਿਆਮੀਵਾਲਾ ਦੇ ਕ੍ਰਿਸ਼ਨ ਭਗਵਾਨ ਸਿੰਘ ਦੀ ਮੌਤ ਹੋ ਗਈ ਸੀ। ਸੁਖਰਾਜ ਸਿੰਘ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਹੈ। ਉਨ੍ਹਾਂ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਵੀ ਕੀਤਾ ਹੈ।

ਉਨ੍ਹਾਂ ਕਿਹਾ ਸੀ ਕਿ ਅਸੀਂ ਪਿਛਲੇ 9 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਾਂ। ਸ਼ਾਂਤਮਈ ਧਰਨੇ ਦੌਰਾਨ ਮੇਰੇ ਪਿਤਾ ਦਾ ਕਤਲ ਹੋ ਗਿਆ, ਪਰ 3 ਸਰਕਾਰਾਂ ਨੇ ਇਨਸਾਫ਼ ਨਹੀਂ ਦਿੱਤਾ। ਅਸੀਂ ਪ੍ਰਦਰਸ਼ਨਾਂ ਰਾਹੀਂ ਨੇਤਾਵਾਂ ਨੂੰ ਸਵਾਲ ਪੁੱਛਦੇ ਰਹੇ ਹਾਂ, ਪਰ ਜੋ ਵੀ ਸਰਕਾਰ 'ਚ ਆਉਂਦਾ ਹੈ, ਉਹ ਭੱਜਣ ਦੀ ਕੋਸ਼ਿਸ਼ ਕਰਦਾ ਹੈ। ਹੁਣ ਮੈਂ ਦੂਜੇ ਨੇਤਾਵਾਂ 'ਤੇ ਨਿਰਭਰ ਰਹਿਣ ਦੀ ਬਜਾਏ ਵਿਧਾਨ ਸਭਾ 'ਚ ਉਨ੍ਹਾਂ ਤੋਂ ਸਿੱਧੇ ਸਵਾਲ ਪੁੱਛਣਾ ਚਾਹੁੰਦਾ ਹਾਂ। ਅਸੀਂ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਵਿਚਕਾਰ ਆਵਾਂਗੇ ਅਤੇ ਉਨ੍ਹਾਂ ਦੇ ਵਿਰੁੱਧ ਲੜਾਂਗੇ।

- PTC NEWS

Top News view more...

Latest News view more...

PTC NETWORK