Nirmala Sitharaman: ਕੈਂਸਰ ਦੀਆਂ ਦਵਾਈਆਂ 'ਤੇ ਘਟਾਇਆ GST,ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 'ਚ ਕੀਤਾ ਸੀ ਐਲਾਨ
Nirmala Sitharaman: GST ਕੌਂਸਲ ਨੇ ਕੈਂਸਰ ਦੀਆਂ ਦਵਾਈਆਂ 'ਤੇ GST ਘਟਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸੋਮਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਈ ਜੀਐਸਟੀ ਕੌਂਸਲ ਦੀ 54ਵੀਂ ਮੀਟਿੰਗ ਵਿੱਚ ਲਿਆ ਗਿਆ। ਹੁਣ ਕੈਂਸਰ ਦੀਆਂ ਦਵਾਈਆਂ 'ਤੇ 12 ਫੀਸਦੀ ਦੀ ਬਜਾਏ 5 ਫੀਸਦੀ ਜੀਐਸਟੀ ਲਗਾਇਆ ਜਾਵੇਗਾ।
- PTC NEWS