Cold Wave Yellow Alert In Punjab : ਪੰਜਾਬ-ਚੰਡੀਗੜ੍ਹ 'ਚ 5 ਦਿਨਾਂ ਤੱਕ ਸੀਤ ਲਹਿਰ ਤੋਂ ਨਹੀਂ ਮਿਲੇਗੀ ਰਾਹਤ; ਇਨ੍ਹਾਂ 10 ਜ਼ਿਲ੍ਹਿਆਂ 'ਚ ਧੁੰਦ ਦਾ ਯੈਲੋ ਅਲਰਟ ਜਾਰੀ
Cold Wave Yellow Alert In Punjab : ਪੰਜਾਬ-ਚੰਡੀਗੜ੍ਹ ਦੇ ਲੋਕਾਂ ਨੂੰ ਸੀਤ ਲਹਿਰ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਮੌਸਮ ਵਿਭਾਗ ਮੁਤਾਬਕ ਸੀਤ ਲਹਿਰ ਅਗਲੇ 5 ਦਿਨਾਂ ਤੱਕ ਜਾਰੀ ਰਹੇਗੀ। ਇੰਨਾ ਹੀ ਨਹੀਂ ਇਨ੍ਹਾਂ 5 ਦਿਨਾਂ 'ਚ ਪੰਜਾਬ-ਚੰਡੀਗੜ੍ਹ ਦਾ ਤਾਪਮਾਨ 2 ਤੋਂ 3 ਡਿਗਰੀ ਤੱਕ ਡਿੱਗ ਜਾਵੇਗਾ। ਮੀਂਹ ਨੂੰ ਲੈ ਕੇ ਅਜੇ ਤੱਕ ਕੋਈ ਅਲਰਟ ਜਾਂ ਸੂਚਨਾ ਸਾਂਝੀ ਨਹੀਂ ਕੀਤੀ ਗਈ ਹੈ। ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ।
ਦਿੱਲੀ ਐਨਸੀਆਰ ਵਿੱਚ ਪਿਛਲੇ 1-2 ਦਿਨਾਂ ਵਿੱਚ ਧੁੰਦ ਦੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਨੇ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਵੀ ਜਾਰੀ ਕੀਤਾ ਸੀ। ਇਸ ਦੇ ਅਨੁਸਾਰ ਸ਼ੁੱਕਰਵਾਰ 20 ਦਸੰਬਰ 2024 ਨੂੰ ਵੀ ਦਿੱਲੀ ਐਨਸੀਆਰ ਵਿੱਚ ਸੰਘਣੀ ਧੁੰਦ ਦੇਖੀ ਜਾ ਸਕਦੀ ਹੈ। ਕਈ ਥਾਵਾਂ 'ਤੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਹੋ ਸਕਦੀ ਹੈ।
- PTC NEWS