ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਦੀ ਗੈਰ-ਕਾਨੂੰਨੀ ਹਿਰਾਸਤ ਵਿਰੁੱਧ ਹਾਈ ਕੋਰਟ ਵਿੱਚ ਪਟੀਸ਼ਨ ਵੀ ਪਾਈ ਗਈ ਸੀ। ਹਾਈਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੁਲਿਸ ਵੱਲੋਂ 20 ਮਾਰਚ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਹੁਣ ਹਰਜੀਤ ਸਿੰਘ ਦੇ ਭਰਾ ਸੁਖਚੈਨ ਸਿੰਘ ਵੱਲੋਂ ਹਾਈ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕਰ ਲਿਆ ਹੈ। ਪਟੀਸ਼ਨ ਵਿੱਚ ਹਰਜੀਤ ਸਿੰਘ ਦੇ ਭਰਾ ਨੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਪੰਜਾਬ ਪੁਲਿਸ ਨੇ ਹਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਹੈ। ਉਸ ਨੂੰ ਮੈਜਿਸਟਰੇਟ ਦੇ ਸਾਹਮਣੇ ਵੀ ਪੇਸ਼ ਨਹੀਂ ਕੀਤਾ ਗਿਆ। ਭਰਾ ਦਾ ਕਹਿਣਾ ਹੈ ਕਿ ਉਸ ਨੂੰ ਡਰ ਹੈ ਕਿ ਹਰਜੀਤ ਸਿੰਘ ਸੱਜਣ ਦੇ ਨਾਲ ਜੇਲ੍ਹ ਵਿਚ ਤਸ਼ੱਦਦ ਕੀਤਾ ਜਾ ਸਕਦਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਗ਼ੈਰ-ਕਾਨੂੰਨੀ ਹੈ। ਅਜਿਹੇ 'ਚ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਜਾਣਾ ਚਾਹੀਦਾ ਹੈ ਜਾਂ ਪਰਿਵਾਰ ਨੂੰ ਉਸ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਹਾਈਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸੋਮਵਾਰ ਤੱਕ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।