Sat, Dec 28, 2024
Whatsapp

Notice To Principal: ਦਾਖਲਾ ਨਾ ਵਧਾ ਸਕਣ ਵਾਲੇ ਬਠਿੰਡਾ ਜ਼ਿਲ੍ਹੇ ਦੇ 6 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਨੋਟਿਸ, ਸਖ਼ਤੀ ਵਰਤਣ ਦੀ ਦਿੱਤੀ ਚਿਤਾਵਨੀ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਉਨ੍ਹਾਂ ਸਕੂਲਾਂ ਦੇ ਮੁੱਖੀਆਂ ਨੂੰ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ ਜੋ ਮਿੱਥੇ ਟੀਚਿਆਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਿੱਚ ਵਾਧਾ ਨਹੀਂ ਕਰ ਸਕੇ ਹਨ।

Reported by:  PTC News Desk  Edited by:  Aarti -- July 19th 2023 01:18 PM
Notice To Principal: ਦਾਖਲਾ ਨਾ ਵਧਾ ਸਕਣ ਵਾਲੇ ਬਠਿੰਡਾ ਜ਼ਿਲ੍ਹੇ ਦੇ 6 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਨੋਟਿਸ, ਸਖ਼ਤੀ ਵਰਤਣ ਦੀ ਦਿੱਤੀ ਚਿਤਾਵਨੀ

Notice To Principal: ਦਾਖਲਾ ਨਾ ਵਧਾ ਸਕਣ ਵਾਲੇ ਬਠਿੰਡਾ ਜ਼ਿਲ੍ਹੇ ਦੇ 6 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਨੋਟਿਸ, ਸਖ਼ਤੀ ਵਰਤਣ ਦੀ ਦਿੱਤੀ ਚਿਤਾਵਨੀ

Notice To Principal: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਉਨ੍ਹਾਂ ਸਕੂਲਾਂ ਦੇ ਮੁੱਖੀਆਂ ਨੂੰ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ ਜੋ ਮਿੱਥੇ ਟੀਚਿਆਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਿੱਚ ਵਾਧਾ ਨਹੀਂ ਕਰ ਸਕੇ ਹਨ।

ਇਸੇ ਦੇ ਚੱਲਦੇ ਪ੍ਰਾਇਮਰੀ ਸਿੱਖਿਆ ਅਫ਼ਸਰ ਸੰਗਤ ਬਲਾਕ ਜ਼ਿਲ੍ਹਾ ਬਠਿੰਡਾ ਨੇ 6 ਸਕੂਲਾਂ ਦੇ ਮੁੱਖੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਜਿਸ ‘ਚ 10 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਖਿਲਾਫ ਕਾਰਵਾਈ ਕਿਉਂ ਨਾ ਕੀਤੀ ਜਾਵੇ। 


ਦਾਖਲਿਆਂ ਦੀ ਕੀਤੀ ਗਈ ਸੀ ਸਮੀਖਿਆ

ਦੱਸ ਦਈਏ ਕਿ 30 ਜੂਨ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਨੇ ਦਾਖਲਿਆਂ ਦੀ ਸਮੀਖਿਆ ਕਰਨ ਲਈ ਅੰਕੜਿਆਂ ਦੀ ਪੜਤਾਲ ਕੀਤੀ ਤਾਂ ਸਬੰਧਤ ਬਲਾਕ ਦੇ ਸਰਕਾਰੀ ਸਕੂਲਾਂ ਵਿੱਚ ਟੀਚੇ ਤੋਂ ਬਹੁਤ ਘੱਟ ਦਾਖਲੇ ਪਾਏ ਗਏ, ਨੋਟਿਸ ਵਿੱਚ ਕਿਹਾ ਗਿਆ ਹੈ ਕਿ ਅੰਕੜਿਆਂ ਤੋਂ ਸਪੱਸ਼ਟ ਹੈ ਕਿ ਉਨ੍ਹਾਂ ਨੇ ਦਾਖਲਾ ਵਧਾਉਣ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ ਅਤੇ ਨਾ ਹੀ ਕੋਈ ਕਦਮ ਚੁੱਕਿਆ।  

'ਡਿਊਟੀ ’ਚ ਲਾਪਰਵਾਹੀ ਦੇ ਇਲਜ਼ਾਮ'

ਨੋਟਿਸ ਵਿੱਚ ਇਨ੍ਹਾਂ ਸਕੂਲਾਂ ਦੇ ਮੁੱਖੀਆਂ ਨੂੰ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਨੋਟਿਸ ਤੋਂ ਬਾਅਦ 10 ਦਿਨਾਂ ਦੇ ਅੰਦਰ ਦਾਖਲਾ ਪੂਰਾ ਕਰਦੇ ਹੋ ਤਾਂ ਕਾਰਨ ਦੱਸੋ ਨੋਟਿਸ ਰੱਦ ਕਰ ਦਿੱਤਾ ਜਾਵੇਗਾ ਅਤੇ ਦਾਖਲਾ ਨਾ ਹੋਣ 'ਤੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।  ਨੋਟਿਸ ਵਿੱਚ ਸਪੱਸ਼ਟ ਤੌਰ 'ਤੇ ਲਿਖਿਆ ਗਿਆ ਹੈ ਕਿ 'ਅਜਿਹਾ ਕਰਕੇ ਤੁਸੀਂ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮ, 1970 ਦੀ ਧਾਰਾ 10 ਤਹਿਤ ਸਜ਼ਾ ਲਈ ਆਪਣੇ ਆਪ ਨੂੰ ਜਵਾਬਦੇਹ ਬਣਾਇਆ ਹੈ।

ਦਾਖਲੇ ਨੂੰ 10 ਫੀਸਦ ਵਧਾਉਣ ਦਾ ਰੱਖਿਆ ਸੀ ਟੀਚਾ

ਦੱਸ ਦਈਏ ਕਿ ਸਾਲ ਦੀ ਸ਼ੁਰੂਆਤ ਵਿੱਚ, ਸਿੱਖਿਆ ਵਿਭਾਗ ਨੇ ਪ੍ਰੀ-ਪ੍ਰਾਇਮਰੀ (PP-1 ਅਤੇ PP2) ਕਲਾਸਾਂ ਵਿੱਚ ਬੱਚਿਆਂ ਦੇ ਦਾਖਲੇ ਨੂੰ 10% ਵਧਾਉਣ ਦਾ ਟੀਚਾ ਰੱਖਿਆ ਸੀ। 

ਇਹ ਵੀ ਪੜ੍ਹੋ: Ujh River: ਹੁਣ ਗੁਰਦਾਸਪੁਰ ‘ਤੇ ਮੰਡਰਾਇਆ ਹੜ੍ਹ ਦਾ ਖ਼ਤਰਾ; ਉੱਜ ਦਰਿਆ ‘ਚ ਛੱਡਿਆ ਗਿਆ ਪਾਣੀ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

- PTC NEWS

Top News view more...

Latest News view more...

PTC NETWORK