ਹੁਣ ਸਮਲਿੰਗੀ ਵੀ ਕਰਵਾ ਸਕਣਗੇ ਵਿਆਹ, ਅਮਰੀਕੀ ਸੈਨੇਟ 'ਚ ਹੋਇਆ ਬਿੱਲ ਪਾਸ
ਵਾਸ਼ਿੰਗਟਨ: ਅਮਰੀਕੀ ਸੈਨੇਟ ਨੇ ਮੰਗਲਵਾਰ ਨੂੰ ਸਮਲਿੰਗੀ ਵਿਆਹਾਂ ਨੂੰ ਮਾਨਤਾ ਦੇਣ ਲਈ ਬਿੱਲ ਪਾਸ ਕਰ ਦਿੱਤਾ। ਸੁਪਰੀਮ ਕੋਰਟ ਦੇ 2015 ਦੇ ਫੈਸਲੇ ਤੋਂ ਬਾਅਦ ਵਿਆਹ ਕਰਵਾਉਣ ਵਾਲੇ ਹਜ਼ਾਰਾਂ ਸਮਲਿੰਗੀ ਜੋੜਿਆਂ ਨੂੰ ਇਹ ਵੱਡੀ ਰਾਹਤ ਮਿਲੀ ਹੈ। ਇਸ ਫੈਸਲੇ ਤਹਿਤ ਦੇਸ਼ ਭਰ ਵਿੱਚ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦਿੱਤੀ ਗਈ ਸੀ। ਬਿੱਲ ਨੂੰ ਮੰਗਲਵਾਰ ਨੂੰ 36 ਦੇ ਮੁਕਾਬਲੇ 61 ਵੋਟਾਂ ਨਾਲ ਪਾਸ ਕੀਤਾ ਗਿਆ। ਰਿਪਬਲਿਕਨ ਪਾਰਟੀ ਦੇ 12 ਮੈਂਬਰਾਂ ਨੇ ਵੀ ਇਸ ਦਾ ਸਮਰਥਨ ਕੀਤਾ। ਸੈਨੇਟ ਦੇ ਬਹੁਗਿਣਤੀ ਨੇਤਾ ਚੱਕ ਸ਼ੂਮਰ ਨੇ ਕਿਹਾ ਕਿ ਬਿੱਲ ਲੰਬੇ ਸਮੇਂ ਤੋਂ ਅਟਕਿਆ ਹੋਇਆ ਸੀ।
ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਦੋਵਾਂ ਪਾਰਟੀਆਂ ਦੇ ਮੈਂਬਰਾਂ ਵੱਲੋਂ ਬਿੱਲ ਦੇ ਸਮਰਥਨ ਵਿੱਚ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਹ ਬਿੱਲ ਪ੍ਰਤੀਨਿਧ ਸਦਨ 'ਚ ਪਾਸ ਹੋ ਜਾਂਦਾ ਹੈ ਤਾਂ ਉਹ ਇਸ 'ਤੇ ਫੌਰੀ ਦਸਤਖਤ ਕਰਨਗੇ। ਬਾਇਡੇਨ ਦਾ ਕਹਿਣਾ ਹੈ ਕਿ ਕਿਹਾ ਕਿ ਹੁਣ ਸਮਲਿੰਗੀ ਵਾਲੇ ਵਿਅਕਤੀ ਵੀ ਆਪਣੀ ਮਰਜੀ ਨਾਲ ਜੀਵਨ ਬਤੀਤ ਕਰ ਸਕਣਗੇ।
- PTC NEWS