ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਤਕਰਾਰ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸੈਸ਼ਨ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਟਵੀਟ ਕਰਕੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ।ਹੁਣ ਵਿਧਾਨ ਸਭਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਵੇਗਾ।<blockquote class=twitter-tweet><p lang=pa dir=ltr>ਪੰਜਾਬ ਵਿੱਚ ਲ਼ੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ .. ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ “ਵਿਧਾਨ ਸਭਾ ਦਾ ਸੈਸ਼ਨ “ ਬਿਨਾ ਕਿਸੇ ਰੋਕ ਟੋਕ ਤੋਂ ਚੱਲੇਗਾ .</p>&mdash; Bhagwant Mann (@BhagwantMann) <a href=https://twitter.com/BhagwantMann/status/1630755111999008770?ref_src=twsrc^tfw>March 1, 2023</a></blockquote> <script async src=https://platform.twitter.com/widgets.js charset=utf-8></script>ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿੱਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ। ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ ਵਿਧਾਨ ਸਭਾ ਦਾ ਸੈਸ਼ਨ ਬਿਨਾਂ ਕਿਸੇ ਰੋਕ ਟੋਕ ਤੋਂ ਚੱਲੇਗਾ।ਜ਼ਿਕਰਯੋਗ ਹੈ ਕਿ ਮੰਤਰੀ ਮੰਡਲ ਦੀ ਮੀਟਿੰਗ ਵਿੱਚ 3 ਮਾਰਚ ਤੋਂ ਵਿਧਾਨ ਸਭਾ ਬਜਟ ਸੈਸ਼ਨ ਬਲਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਸਬੰਧੀ ਮਨਜ਼ੂਰੀ ਵਾਸਤੇ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਗਿਆ ਸੀ। ਪ੍ਰੰਤੂ ਪੰਜਾਬ ਦੇ ਰਾਜਪਾਲ ਨੇ ਮਨਜ਼ੂਰੀ ਦੇਣ ਤੋਂ ਮਨ੍ਹਾਂ ਕਰ ਦਿੱਤਾ ਸੀ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਗਈ ਸੀ।