ਅੰਮ੍ਰਿਤਸਰ, 13 ਦਸੰਬਰ: ਪਿਛਲੇ ਮਹੀਨੇ ਅੰਮ੍ਰਿਤਸਰ 'ਚ ਇੱਕ NRI ਪਰਿਵਾਰ ਦੇ ਵਿਆਹ ਸਮਾਗਮ ਦੌਰਾਨ ਸ਼ਰਾਬ ਦੇ ਠੇਕੇਦਾਰਾਂ ਅਤੇ ਵਿਕਰੇਤਾਵਾਂ ਵੱਲੋਂ ਗੋਲੀਆਂ ਚਲਾਏ ਜਾਣ ਦੇ ਮਾਮਲੇ ਨੇ ਮੁੜ ਤੋਂ ਤੂਲ ਫੜ ਲਿਆ ਹੈ। ਵਜ੍ਹਾ ਹੈ ਉਸ ਪਰਿਵਾਰ ਦੀ ਇਨਸਾਫ਼ ਦੀ ਮੰਗ, ਉਨ੍ਹਾਂ ਦਾ ਕਹਿਣਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਅਜੇ ਤੱਕ ਇਨਸਾਫ਼ ਦਿਵਾਉਣ 'ਚ ਅਸਮਰਥ ਰਹੀ ਹੈ। ਇਹ ਵੀ ਪੜ੍ਹੋ: ਕਾਰੋਬਾਰੀ ਅਮਿਤ ਸਿੰਗਲਾ ਨੇ ਮਾਲ ਮੈਨੇਜਮੈਂਟ ਖ਼ਿਲਾਫ਼ FIR ਲਈ ਡੀਜੀਪੀ ਨੂੰ ਲਿਖਿਆ ਪੱਤਰਉਨ੍ਹਾਂ ਅੱਗੇ ਇਹ ਕਿਹਾ ਕਿ ਹਾਲਾਂਕਿ ਪੰਜਾਬ ਸਰਕਾਰ ਦੇ NRI ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਘਟਨਾ ਤੋਂ ਬਾਅਦ ਭਰੋਸਾ ਦਵਾਇਆ ਸੀ ਕਿ ਉਹ ਖ਼ੁਦ ਇਸ ਮਾਮਲੇ 'ਚ ਦਖ਼ਲ ਦੇਣਗੇ ਤੇ ਨਿਜੀ ਤੌਰ 'ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ 'ਚ ਭੂਮਿਕਾ ਨਿਭਾਉਣਗੇ। ਘਟਨਾ ਦੇ ਇੱਕ ਮਹੀਨੇ ਬਾਅਦ ਹੁਣ ਮੁੜ ਤੋਂ ਪਰਿਵਾਰ ਦਾ ਇਲਜ਼ਾਮ ਹੈ ਕਿ ਨਾ ਤਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਖ਼ਿਲਾਫ਼ ਦਰਜ ਝੂਠੇ ਪਰਚਿਆਂ ਨੂੰ ਖਾਰਿਜ ਕੀਤਾ ਗਿਆ ਅਤੇ ਨਾ ਹੀ ਪੰਜਾਬ ਸਰਕਾਰ ਇਸ ਮਾਮਲੇ ਦੇ ਛੇਤੀ ਨਿਪਟਾਰੇ ਲਈ ਕੋਈ ਕਦਮ ਚੁੱਕ ਰਹੀ ਹੈ। ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਸਾਂਝੀ ਕੀਤੀ ਇੱਕ ਵੀਡਿਓ ਵਿੱਚ ਉਨ੍ਹਾਂ ਕਿਹਾ ਕਿ ਉਹ ਵਾਪਿਸ ਅਮਰੀਕਾ ਉਦੋਂ ਤੱਕ ਨਹੀਂ ਜਾਣਗੇ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਦੱਸਣਯੋਗ ਹੈ ਕਿ ਨਵੰਬਰ ਦੇ ਦੂਜੇ ਹਫ਼ਤੇ ਅੰਮ੍ਰਿਤਸਰ ਦੇ ਇੱਕ ਰਿਜ਼ੋਰਟ ਵਿੱਚ ਚੱਲ ਰਹੇ NRI ਵਿਆਹ ਸਮਾਗਮ ਦੌਰਾਨ ਸ਼ਰਾਬ ਦੇ ਠੇਕੇਦਾਰਾਂ ਅਤੇ ਵਿਕਰੇਤਾਵਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਰਿਪੋਰਟਾਂ ਅਨੁਸਾਰ ਵੱਡੀ ਗਿਣਤੀ ਵਿੱਚ ਐਨਆਰਆਈਜ਼ ਰਿਜ਼ੋਰਟ ਵਿੱਚ ਇੱਕ ਵਿਆਹ ਲਈ ਇਕੱਠੇ ਹੋਏ ਸਨ ਅਤੇ ਇਸ ਘਟਨਾ ਤੋਂ ਬਾਅਦ ਉੱਥੇ ਭਗਦੜ ਮੱਚ ਗਈ ਸੀ।ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ, ਭਲਕੇ ਹੋਵੇਗਾ ਅੰਤਿਮ ਸਸਕਾਰਇਸ ਘਟਨਾ ਤੋਂ ਬਾਅਦ ਸਾਰੀ ਸਥਿਤੀ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੇ ਕਿਹਾ ਕਿ ਉਹ ਅੰਮ੍ਰਿਤਸਰ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਤੋਂ ਸੱਚਮੁੱਚ ਪਰੇਸ਼ਾਨ ਹਨ, ਜਿੱਥੇ ਅਣਪਛਾਤੇ ਵਿਅਕਤੀ ਬੇਟੇ ਦੇ ਵਿਆਹ ਦੀ ਰਿਸੈਪਸ਼ਨ ਵਿੱਚ ਆਏ ਅਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਉਹ ਮੁੜ ਕਦੇ ਸੂਬੇ ਦਾ ਦੌਰਾ ਨਹੀਂ ਕਰਨਗੇ। ਉਨ੍ਹਾਂ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਨਾਰਾਜ਼ਗੀ ਜਤਾਈ। ਉਨ੍ਹਾਂ ਇਲਜ਼ਾਮ ਲਾਇਆ ਕਿ ਪੁਲਿਸ ਸ਼ਰਾਬ ਠੇਕੇਦਾਰ ਦੇ ਪ੍ਰਭਾਵ ਹੇਠ ਕੰਮ ਕਰ ਰਹੀ ਹੈ।ਇਸ ਮਾਮਲੇ ਵਿੱਚ ਹੁਣ ਤੱਕ 15 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਅਧਿਕਾਰੀਆਂ ਮੁਤਾਬਕ ਇਹ ਘਟਨਾ ਨਿਰਧਾਰਤ ਸਰਕਲ ਦੇ ਬਾਹਰੋਂ ਸ਼ਰਾਬ ਮੰਗਵਾਉਣ ਨੂੰ ਲੈ ਕੇ ਹੋਏ ਵਿਵਾਦ ਕਾਰਨ ਵਾਪਰੀ। ਇਹ ਵੀ ਦੱਸਿਆ ਗਿਆ ਕਿ ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਅੰਮ੍ਰਿਤਸਰ 'ਚ ਅਮਨ-ਕਾਨੂੰਨ ਦੇ ਢਹਿ-ਢੇਰੀ ਹੋਣ ਦਾ ਮਾਮਲਾ ਭਖਦਾ ਜਾ ਰਿਹਾ ਹੈ, ਉੱਥੇ ਹੀ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਸੀਪੀ ਨੂੰ ਪਵਿੱਤਰ ਨਗਰੀ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰਨ ਵਿੱਚ ਅਸਮਰਥਤਾ ਲਈ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ।ਇਹ ਵੀ ਪੜ੍ਹੋ: ਪੀੜਤ NRI ਪਰਿਵਾਰ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪੀੜਤ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਸ਼ਰਾਬ ਠੇਕੇਦਾਰਾਂ ਵੱਲੋਂ ਉਨ੍ਹਾਂ ਦੇ ਵਿਆਹ ਸਮਾਗਮ ਵਿੱਚ ਗੋਲੀਬਾਰੀ ਦੀ ਘਟਨਾ ਦੀ ਨਿਖੇਧੀ ਕੀਤੀ।- ਰਿਪੋਰਟਰ ਮਨਿੰਦਰ ਸਿੰਘ ਮੋਂਗਾ ਦੇ ਸਹਿਯੋਗ ਨਾਲ