Nuh Violence: ਹਰਿਆਣਾ ਦੇ ਨੂੰਹ 'ਚ ਹਿੰਦੂਤਵੀ ਸੰਗਠਨਾਂ ਵਲੋਂ ਕੱਢੀ ਜਾ ਰਹੀਂ ਯਾਤਰਾ ਦੌਰਾਨ ਹੋਈ ਹਿੰਸਾ ਅਤੇ ਹੰਗਾਮੇ ਤੋਂ ਬਾਅਦ ਤਣਾਅ ਬਣਿਆ ਹੋਇਆ ਹੈ। ਨੂੰਹ ਵਿੱਚ ਦੋ ਦਿਨਾਂ ਲਈ ਕਰਫਿਊ ਲਗਾਇਆ ਗਿਆ ਹੈ। ਸਥਿਤੀ 'ਤੇ ਕਾਬੂ ਪਾਉਣ ਲਈ ਪੂਰੇ ਇਲਾਕੇ 'ਚ ਅਰਧ ਸੈਨਿਕ ਬਲਾਂ ਦੀਆਂ 20 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।ਹੁਣ ਇਹ ਹਿੰਸਾ ਮੇਵਾਤ, ਸੋਹਾਣਾ, ਰੇਵਾੜੀ, ਗੁੜਗਾਓਂ, ਪਲਵਲ, ਫਰੀਦਾਬਾਦ ਤੱਕ ਫੈਲ ਗਈ ਹੈ। ਇਸ ਦੇ ਮੱਦੇਨਜ਼ਰ 5 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇੰਟਰਨੈੱਟ ਬੰਦ ਹੈ। ਨੂੰਹ , ਫਰੀਦਾਬਾਦ ਅਤੇ ਪਲਵਲ 'ਚ ਮੰਗਲਵਾਰ ਯਾਨੀ 1 ਅਗਸਤ ਨੂੰ ਸਾਰੇ ਵਿਦਿਅਕ ਅਦਾਰੇ ਅਤੇ ਕੋਚਿੰਗ ਸੈਂਟਰ ਬੰਦ ਰਹਿਣਗੇ।
#WATCH | Aftermath of clash that broke out between two groups in Haryana's Nuh on July 31.
Police force has been deployed in the area and mobile internet services have been temporarily suspended. pic.twitter.com/jwOTF6fnXg
— ANI (@ANI) August 1, 2023
 <script async src=https://platform.twitter.com/widgets.js charset=utf-8></script>ਨੂੰਹ 'ਚ ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਪ੍ਰੀਖਿਆਵਾਂ 1 ਅਤੇ 2 ਅਗਸਤ ਨੂੰ ਹੋਣੀਆਂ ਸਨ। ਡੀਸੀ ਪ੍ਰਸ਼ਾਂਤ ਪੰਵਾਰ ਨੇ ਸ਼ਾਂਤੀ ਬਹਾਲੀ ਨੂੰ ਲੈ ਕੇ ਅੱਜ ਫਿਰ 11 ਵਜੇ ਸਰਵ ਸਮਾਜ ਦੀ ਮੀਟਿੰਗ ਸੱਦੀ ਹੈ।