ਚੰਡੀਗੜ੍ਹ, 18 ਨਵੰਬਰ: ਪੰਜਾਬ ਸਰਕਾਰ ਵੱਲੋਂ ਹਰ ਜ਼ਿਲ੍ਹੇ ਵਿੱਚ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤਾ ਗਿਆ ਹੈ। ਜਿਸ ਦਾ ਮੁੱਖ ਕੰਮ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਵੱਲੋਂ ਰੀਸਟੋਰਰ ਦੀਆਂ 35 ਅਸਾਮੀਆਂ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। ਜਿਸ ਲਈ ਜਾਣਕਾਰੀ http://www.highcourtchd.gov.in/ 'ਤੇ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਇਨ੍ਹਾਂ ਅਸਾਮੀਆਂ ਨੂੰ ਸਮੇਂ ਸਮੇਂ 'ਤੇ ਘਟਾਇਆ ਵਧਾਇਆ ਜਾ ਸਕਦਾ ਹੈ। ਜਿਸ ਵਿੱਚ ਉਮਰ ਯੋਗਤਾ 18 ਤੋਂ 30 ਸਾਲ ਰੱਖੀ ਗਈ ਹੈ ਅਤੇ ਵਿੱਦਿਅਕ ਯੋਗਤਾ 10 2 ਵਿੱਚੋਂ ਘੱਟੋ-ਘੱਟ 55 ਪ੍ਰਤੀਸ਼ਤ ਅੰਕ ਲਾਜ਼ਮੀ ਰੱਖੇ ਗਏ ਹਨ। ਇਨ੍ਹਾਂ ਅਰਜ਼ੀਆਂ ਦੀ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 21 ਨਵੰਬਰ 2022 ਨੂੰ ਰਾਤ 12 ਵਜੇ ਤੱਕ ਹੈ। ਆਨਲਾਈਨ ਅਪਲਾਈ ਕਰਦੇ ਸਮੇਂ ਪ੍ਰਾਰਥੀ ਨੂੰ ਆਪਣਾ ਵਿਅਕਤੀਗਤ ਵੇਰਵਾ ਧਿਆਨਪੂਰਵਕ ਭਰਨਾ ਹੋਵੇਗਾ। ਉਨਾਂ ਦੱਸਿਆ ਕਿ ਰਾਖਵੇਂਕਰਨ ਦਾ ਲਾਭ ਪ੍ਰਾਰਥੀ ਨੂੰ ਇਸ਼ਤਿਹਾਰ ਦੇ ਵਿੱਚ ਲਿਖੀਆਂ ਸਰਤਾਂ ਅਨੁਸਾਰ ਦਿੱਤਾ ਜਾਵੇਗਾ। ਇਸ ਸਬੰਧੀ ਚਾਹਵਾਨ ਪ੍ਰਾਰਥੀ ਇਸ ਲਿੰਕ https://tinyurl.com/57r7reuv 'ਤੇ ਆਨਲਾਇਨ ਅਪਲਾਈ ਕਰ ਸਕਦੇ ਹਨ। ਅਪਲਾਈ ਕਰਦੇ ਸਮੇਂ ਕੋਈ ਸਮੱਸਿਆ ਆਉਣ 'ਤੇ ਸਬੰਧਿਤ ਤਕਨੀਕੀ ਮੋ.ਨੰ: 9986640899 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸੰਬਰ 2022/ਜਨਵਰੀ 2023 ਦਰਮਿਆਨ ਪ੍ਰਾਰਥੀਆਂ ਦੀ ਲਿਖਤੀ ਪ੍ਰੀਖਿਆ ਲਈ ਜਾਵੇਗੀ। - ਰਿਪੋਰਟਰ ਮਨਿੰਦਰ ਮੋਂਗਾ ਦੇ ਸਹਿਯੋਗ ਨਾਲ