17 ਜੁਲਾਈ ਤੋਂ ਮੁੜ੍ਹ ਸ਼ੁਰੂ ਹੋਵੇਗਾ ਪੁਰਾਣਾ ਦਫ਼ਤਰੀ ਸਮਾਂ-ਪੰਜਾਬ ਸਰਕਾਰ
ਪੰਜਾਬ ਸਰਕਾਰ ਨੇ 14 ਜੁਲਾਈ ਨੂੰ ਐਲਾਨ ਕੀਤਾ ਸੀ ਕਿ 17 ਜੁਲਾਈ ਤੋਂ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਸਕੱਤਰ ਅਨੁਰਾਗ ਵੱਲੋਂ ਇਸ ਸਬੰਧੀ ਅਧਿਕਾਰਿਤ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ 17 ਜੁਲਾਈ, 2023 ਤੋਂ ਪੰਜਾਬ ਰਾਜ ਅਤੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਦਲਣ ਦਾ ਫੈਸਲਾ ਕੀਤਾ ਹੈ।
ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ ਪੁਰਾਣਾ ਸਮਾਂ:
ਇਸ ਤੋਂ ਪਹਿਲਾਂ ਅਪ੍ਰੈਲ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰਮੀਆਂ ਦੇ ਸੀਜ਼ਨ ਲਈ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ ਲਈ ਨਵੇਂ ਦਫ਼ਤਰੀ ਸਮੇਂ ਦਾ ਐਲਾਨ ਕੀਤਾ ਸੀ। ਜਿਸ ਅਨੁਸਾਰ ਰਾਜ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਮ ਕਰਨਗੇ।
ਬਿਜਲੀ ਦੀ ਬੱਚਤ ਕਾਰਨ ਲਿਆ ਸੀ ਫੈਂਸਲਾ:
ਸੀ.ਐੱਮ.ਮਾਨ ਅਨੁਸਾਰ ਨਵੇਂ ਦਫ਼ਤਰੀ ਸਮੇਂ ਨਾਲ ਸੂਬੇ ਵਿੱਚ ਬਿਜਲੀ ਦੀ ਬੱਚਤ ਹੋਵੇਗੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਸੈਲਾਨੀਆਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲੇਗੀ।
ਮਾਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ "ਸਾਡੀ ਸਰਕਾਰ ਨਵੇਂ ਵਿਚਾਰ, ਨਵੀਂ ਸੋਚ ਪ੍ਰਕਿਰਿਆ ਅਤੇ ਨਵੇਂ ਖੂਨ ਨਾਲ ਚਲਦੀ ਹੈ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਸੀਂ ਸਰਕਾਰੀ ਕੰਮਕਾਜ ਦੇ ਸਮੇਂ ਨੂੰ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਬਦਲਣ ਦਾ ਫੈਸਲਾ ਕੀਤਾ ਹੈ। ਇਹ ਸਮਾਂ 2 ਮਈ ਤੋਂ 15 ਜੁਲਾਈ ਤੱਕ ਲਾਗੂ ਕੀਤਾ ਗਿਆ ਹੈ।"
ਇਹ ਵੀ ਪੜ੍ਹੋ: ਹੜ੍ਹ 'ਚ ਫੱਸਿਆ ਭਾਰਤ ਦਾ ਸਭ ਤੋਂ ਮਹਿੰਗਾ ਸਾਨ੍ਹ; NDRF ਨੇ ਮੌਕੇ 'ਤੇ ਪਹੁੰਚ ਇੰਝ ਬਚਾਈ ਜਾਨ
ਗਰਮੀਆਂ ਵਿੱਚ ਮਿਲੇਗੀ ਰਾਹਤ:
ਉਨ੍ਹਾਂ ਇਹ ਵੀ ਕਿਹਾ ਕਿ "ਜਨਤਾ ਖੁਸ਼ ਹੈ। ਅਸੀਂ ਦੇਖਦੇ ਹਾਂ ਕਿ ਗਰਮੀਆਂ ਵਿੱਚ ਦੁਪਹਿਰ ਵੇਲੇ ਗਰਮੀ ਹੁੰਦੀ ਹੈ ਅਤੇ ਲੋਕਾਂ ਨੂੰ ਬਾਹਰ ਬਹੁਤ ਪ੍ਰੇਸ਼ਾਨੀ ਹੁੰਦੀ ਹੈ। ਇਸ ਲਈ ਇਸ ਨਵੇਂ ਸਮੇਂ ਨਾਲ ਉਨ੍ਹਾਂ ਨੂੰ ਰਾਹਤ ਮਿਲੇਗੀ। ਹੁਣ ਲੋਕਾਂ ਨੂੰ ਆਪਣੇ ਕੰਮ-ਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾਣਾ ਪਵੇਗਾ। ਸਾਡੇ ਸਰਕਾਰੀ ਅਧਿਕਾਰੀ ਵੀ ਆਪਣੇ ਪਰਿਵਾਰਾਂ ਨਾਲ ਸਮਾਂ ਬਿਤਾ ਸਕਦੇ ਹਨ,"
ਪੀ.ਐੱਸ.ਪੀ.ਸੀ.ਐੱਲ ਨੂੰ ਹੋਵੇਗਾ ਵੱਡਾ ਲਾਭ:
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ) ਨੂੰ ਇਸ ਫੈਸਲੇ ਦਾ ਵੱਡਾ ਲਾਭ ਹੋਵੇਗਾ। ਮਈ ਅਤੇ ਜੂਨ ਦੇ ਮਹੀਨਿਆਂ ਵਿੱਚ ਬਿਜਲੀ ਦੀ ਖਪਤ ਵਧ ਜਾਂਦੀ ਹੈ ਅਤੇ ਦੁਪਹਿਰ 2 ਵਜੇ ਤੋਂ ਬਾਅਦ (ਪੀ.ਐੱਸ.ਪੀ.ਸੀ.ਐੱਲ) ਨੂੰ ਪੀਕ ਘੰਟਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਦੋਂ ਦਫ਼ਤਰ ਬੰਦ ਹੁੰਦੇ ਹਨ ਤਾਂ ਇਸ ਨਾਲ ਪੰਜਾਬ ਵਿੱਚ ਬਿਜਲੀ ਦੀ ਬੱਚਤ ਹੁੰਦੀ ਹੈ।" ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਸੂਬੇ ਦੇ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ।
ਹੋਰ ਰਾਜ ਸਰਕਾਰਾਂ ਵੀ ਇਸ ਫੈਸਲੇ ਨੂੰ ਕਰਨਗੀਆਂ ਲਾਗੂ:
ਉਨ੍ਹਾਂ ਦੱਸਿਆ ਕਿ "ਇਹ ਇੱਕ ਵਿਲੱਖਣ ਫੈਸਲਾ ਹੈ,ਅਸੀਂ ਕੁਝ ਵਿਦੇਸ਼ਾਂ ਵਿੱਚ ਇਸ ਨੂੰ ਲਾਗੂ ਹੁੰਦੇ ਦੇਖਿਆ ਹੈ। ਅਜਿਹਾ ਕਰਨ ਵਾਲੇ ਅਸੀਂ ਆਪਣੇ ਦੇਸ਼ ਦੇ ਪਹਿਲੇ ਰਾਜ ਹਾਂ। ਮੈਨੂੰ ਉਮੀਦ ਹੈ ਕਿ ਦੂਸਰੇ ਵੀ ਇਸ ਦੀ ਪਾਲਣਾ ਕਰਨਗੇ।"
ਇਹ ਵੀ ਪੜ੍ਹੋ: ਹੜ੍ਹ 'ਚ ਫੱਸਿਆ ਭਾਰਤ ਦਾ ਸਭ ਤੋਂ ਮਹਿੰਗਾ ਸਾਨ੍ਹ; NDRF ਨੇ ਮੌਕੇ 'ਤੇ ਪਹੁੰਚ ਇੰਝ ਬਚਾਈ ਜਾਨ
- PTC NEWS