Farmers Protest : ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋਣ 'ਤੇ ਭਲਕੇ 3 ਬਾਰਡਰਾਂ 'ਤੇ ਇਕੱਠੇ ਹੋਣਗੇ ਕਿਸਾਨ, ਵਿਨੇਸ਼ ਫੋਗਾਟ ਦਾ ਕੀਤਾ ਜਾਵੇਗਾ ਸਨਮਾਨ
Farmers Protest : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋਣ 'ਤੇ ਭਲਕੇ ਤਿੰਨ ਥਾਵਾਂ 'ਤੇ ਕਿਸਾਨ ਮਹਾਂ ਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਦਾਤਾਸਿੰਘਵਾਲਾ-ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਮਹਾਪੰਚਾਇਤ ਹੋਵੇਗੀ।
ਦਾਤਾ ਸਿੰਘ ਵਾਲਾ-ਖਨੌਰੀ ਬਾਰਡਰ 'ਤੇ ਆਯੋਜਿਤ ਮਹਾਪੰਚਾਇਤ 'ਚ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਅਤੇ ਉਨ੍ਹਾਂ ਦੇ ਪਤੀ ਸੋਮਵੀਰ ਰਾਠੀ ਵੀ ਪਹੁੰਚਣਗੇ। ਜਿਨ੍ਹਾਂ ਨੂੰ ਕਿਸਾਨਾਂ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਹ ਮਹਾਂ ਪੰਚਾਇਤ ਸਵੇਰੇ 11.30 ਵਜੇ ਸ਼ੁਰੂ ਹੋਵੇਗੀ। ਇਹ ਜਾਣਕਾਰੀ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਦਿੱਤੀ ਹੈ।
ਜ਼ਿਆਦਾ ਭਾਰ ਹੋਣ ਕਾਰਨ ਓਲੰਪਿਕ ਤੋਂ ਬਾਹਰ ਹੋਈ ਸੀ ਵਿਨੇਸ਼ ਫੋਗਾਟ
ਵਿਨੇਸ਼ ਫੋਗਾਟ ਪੈਰਿਸ ਓਲੰਪਿਕ ਵਿੱਚ 50 ਕਿਲੋ ਭਾਰ ਵਰਗ ਵਿੱਚ ਭਾਰਤ ਦੀ ਅਗਵਾਈ ਕਰ ਰਹੀ ਸੀ। ਉਹ ਬਿਨਾਂ ਹਾਰੇ ਫਾਈਨਲ ਵਿੱਚ ਪਹੁੰਚ ਗਈ ਸੀ। ਪਰ ਜਦੋਂ ਮੈਚ ਤੋਂ ਪਹਿਲਾਂ ਸਵੇਰੇ ਉਸ ਦਾ ਤੋਲਿਆ ਗਿਆ ਤਾਂ ਉਸ ਦਾ ਵਜ਼ਨ 100 ਗ੍ਰਾਮ ਵੱਧ ਪਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਅਯੋਗ ਕਰਾਰ ਦੇ ਦਿੱਤਾ ਗਿਆ। ਨਾਲ ਹੀ ਉਸ ਨੂੰ ਕੋਈ ਮੈਡਲ ਨਹੀਂ ਦਿੱਤਾ ਗਿਆ। ਇਸ ਤੋਂ ਭਾਰਤ ਨੂੰ ਕਾਫੀ ਨਿਰਾਸ਼ਾ ਹੋਈ।
ਇਸ ਦੇ ਨਾਲ ਹੀ ਉਨ੍ਹਾਂ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ। ਹਾਲਾਂਕਿ ਵਿਨੇਸ਼ ਦਾ ਦੇਸ਼ 'ਚ ਚੈਂਪੀਅਨ ਵਾਂਗ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਵਿਨੇਸ਼ ਦੀਆਂ ਕੋਸ਼ਿਸ਼ਾਂ ਦੀ ਤਾਰੀਫ ਕੀਤੀ ਹੈ। ਇਹ ਵੀ ਕਿਹਾ ਕਿ ਵਿਨੇਸ਼, ਤੁਸੀਂ ਚੈਂਪੀਅਨਾਂ ਵਿੱਚੋਂ ਇੱਕ ਚੈਂਪੀਅਨ ਹੋ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਵੱਲੋਂ ਚਾਂਦੀ ਦਾ ਤਗਮਾ ਜੇਤੂ ਖਿਡਾਰੀ ਨੂੰ 4 ਲੱਖ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਗਈ।
ਪਹਿਲਾਂ ਵੀ ਕਈ ਸਨਮਾਨ ਮਿਲ ਚੁੱਕੇ ਹਨ
ਵਿਨੇਸ਼ ਫੋਗਾਟ ਨੂੰ ਪੈਰਿਸ ਓਲੰਪਿਕ ਤੋਂ ਲਗਾਤਾਰ ਲੋਕਾਂ ਵੱਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ। ਉਸ ਨੂੰ ਪਹਿਲਾਂ ਖਾਪ ਪੰਚਾਇਤਾਂ ਵੱਲੋਂ ਸੋਨੇ ਦੇ ਤਗਮੇ ਨਾਲ ਸਨਮਾਨਿਤ ਕੀਤਾ ਗਿਆ ਸੀ। ਜਦੋਂਕਿ ਵਿਨੇਸ਼ ਨੂੰ ਤਿੰਨ ਦਿਨ ਪਹਿਲਾਂ ਹਰਿਆਣਾ ਦੇ ਜੀਂਦ 'ਚ ਸਨਮਾਨਿਤ ਕੀਤਾ ਗਿਆ ਸੀ। ਇਸ ਦੇ ਨਾਲ ਹੀ ਅੱਜ ਉਹ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਥੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।
ਇਹ ਵੀ ਪੜ੍ਹੋ : Bathinda News : ਸਾਂਸਦ ਹਰਸਿਮਰਤ ਕੌਰ ਬਾਦਲ ਦਾ ਬਿਆਨ, ਕਿਹਾ - ਕੰਗਨਾ ਰਣੌਤ ਦੀ ਬੁੱਧੀ ਹੋਈ ਭ੍ਰਿਸ਼ਟ
- PTC NEWS