ਗੁਰਪੁਰਬ ਵਾਲੇ ਦਿਨ ਇਸ ਜ਼ਿਲ੍ਹੇ ਦੇ ਸੇਵਾ ਕੇਂਦਰਾਂ 'ਚ ਰਹੇਗੀ ਛੁੱਟੀ
ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ ਦੇ ਸਾਰੇ ਸੇਵਾ ਕੇਂਦਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 8 ਨਵੰਬਰ ਨੂੰ ਬੰਦ ਰਹਿਣਗੇ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਨੂੰ ਛੱਡ ਕੇ ਬਾਕੀ ਕੰਮਾਂ ਵਾਲੇ ਦਿਨਾਂ ਵਿੱਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਵਾਂਗ ਲੈ ਸਕਦੇ ਹਨ।
ਇਹ ਵੀ ਪੜ੍ਹੋ : ਝਾਰਖੰਡ ਦੇ ਜਮਸ਼ੇਦਪੁਰ 'ਚ ਵਿਦੇਸ਼ੀ ਸੱਪ ਸਮੇਤ ਔਰਤ ਗ੍ਰਿਫ਼ਤਾਰ
- PTC NEWS