Open Challenge to Lawrence : MP ਪੱਪੂ ਯਾਦਵ ਨੇ ਲਾਰੈਂਸ ਬਿਸ਼ਨੋਈ ਗੈਂਗ ਨੂੰ ਦਿੱਤੀ ਖੁੱਲ੍ਹੀ ਚੁਣੌਤੀ, ਕਿਹਾ- ਸਿਰਫ਼ 24 ਘੰਟਿਆਂ ’ਚ ਇਸ ਦੋ ਟਕੇ ਦੇ ਨੈੱਟਵਰਕ ਨੂੰ...
Open Challenge to Lawrence : ਮੁੰਬਈ 'ਚ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੇ ਕਤਲ ਮਗਰੋਂ ਬਿਹਾਰ ਦੇ ਪੂਰਨੀਆ ਤੋਂ ਸੰਸਦ ਮੈਂਬਰ ਪੱਪੂ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਜੇਕਰ ਕਾਨੂੰਨ ਇਜਾਜ਼ਤ ਦਿੰਦਾ ਹੈ ਤਾਂ ਉਹ 24 ਘੰਟਿਆਂ ਦੇ ਅੰਦਰ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨੈੱਟਵਰਕ ਨੂੰ ਤਬਾਹ ਕਰ ਦੇਣਗੇ।
ਦੱਸ ਦਈਏ ਕਿ ਬਾਬਾ ਸਿੱਦੀਕੀ ਨੂੰ ਸ਼ਨੀਵਾਰ ਰਾਤ ਮੁੰਬਈ ਦੇ ਬਾਂਦਰਾ ਇਲਾਕੇ ਦੇ ਖੇਰ ਨਗਰ 'ਚ ਉਨ੍ਹਾਂ ਦੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫਤਰ ਦੇ ਬਾਹਰ ਤਿੰਨ ਲੋਕਾਂ ਨੇ ਗੋਲੀ ਮਾਰ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮਹਾਰਾਸ਼ਟਰ 'ਚ ਕਾਨੂੰਨ ਵਿਵਸਥਾ 'ਤੇ ਸਵਾਲ ਉੱਠ ਰਹੇ ਹਨ। ਪੱਪੂ ਯਾਦਵ ਨੇ ਦੇਸ਼ ਅਤੇ ਖਾਸ ਕਰਕੇ ਮਹਾਰਾਸ਼ਟਰ ਦੀ ਕਾਨੂੰਨ ਵਿਵਸਥਾ ਦੀ ਵੀ ਆਲੋਚਨਾ ਕੀਤੀ ਹੈ।
24 ਘੰਟਿਆਂ ’ਚ ਲਾਰੈਂਸ ਬਿਸ਼ਨੋਈ ਦੇ ਪੂਰੇ ਨੈੱਟਵਰਕ ਨੂੰ ਤਬਾਹ ਕਰ ਦੇਵਾਂਗਾ- ਪੱਪੂ ਯਾਦਵ
ਪੱਪੂ ਯਾਦਵ ਨੇ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ''ਜੇਲ੍ਹ 'ਚ ਬੈਠਾ ਇਕ ਅਪਰਾਧੀ ਸਰਕਾਰ ਨੂੰ ਚੁਣੌਤੀ ਦੇ ਰਿਹਾ ਹੈ ਅਤੇ ਲੋਕਾਂ ਦਾ ਕਤਲ ਕਰ ਰਿਹਾ ਹੈ ਅਤੇ ਹਰ ਕੋਈ ਮੂਕ ਦਰਸ਼ਕ ਬਣਿਆ ਹੋਇਆ ਹੈ।ਬਿਸ਼ਨੋਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਕਰਨੀ ਸੈਨਾ ਦੇ ਮੁਖੀ ਦੇ ਕਤਲ 'ਚ ਸ਼ਾਮਲ ਸੀ ਅਤੇ ਹੁਣ ਉਹ ਇੱਕ ਉਦਯੋਗਪਤੀ ਅਤੇ ਰਾਜਨੇਤਾ ਦੇ ਕਤਲ ਵਿੱਚ ਸ਼ਾਮਲ ਹੈ, ਜੇਕਰ ਕਾਨੂੰਨ ਇਜਾਜ਼ਤ ਦਿੰਦਾ ਹੈ ਤਾਂ ਮੈਂ ਇਸ ਘਟੀਆ ਅਪਰਾਧੀ ਲਾਰੈਂਸ ਬਿਸ਼ਨੋਈ ਦੇ ਪੂਰੇ ਨੈੱਟਵਰਕ ਨੂੰ ਤਬਾਹ ਕਰ ਦੇਵਾਂਗਾ।
ਮੁੰਬਈ 'ਚ ਵਿਗੜਦੀ ਕਾਨੂੰਨ ਵਿਵਸਥਾ 'ਤੇ ਸਵਾਲ
ਬਿਹਾਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਨੇ ਮੁੰਬਈ 'ਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਲਈ ਮਹਾਰਾਸ਼ਟਰ ਸਰਕਾਰ ਦੀ ਖੁੱਲ੍ਹ ਕੇ ਆਲੋਚਨਾ ਕੀਤੀ ਹੈ। ਮੁੰਬਈ ਦੇ ਪਾਸ਼ ਬਾਂਦਰਾ ਇਲਾਕੇ 'ਚ ਇਕ ਉੱਘੇ ਨੇਤਾ ਬਾਬਾ ਸਿੱਦੀਕੀ ਦੀ ਦਰਦਨਾਕ ਹੱਤਿਆ ਦਾ ਜ਼ਿਕਰ ਕਰਦੇ ਹੋਏ ਯਾਦਵ ਨੇ ਸੂਬੇ 'ਚ ਐੱਨਡੀਏ ਸਰਕਾਰ ਦੇ ਸ਼ਾਸਨ 'ਤੇ ਸਵਾਲ ਖੜ੍ਹੇ ਕੀਤੇ।
ਬਾਬਾ ਸਿੱਦੀਕੀ ਨਾਲ ਆਪਣੇ ਨਿੱਜੀ ਸਬੰਧਾਂ 'ਤੇ ਜ਼ੋਰ ਦਿੰਦੇ ਹੋਏ ਤੇਜਸਵੀ ਯਾਦਵ ਨੇ ਕਿਹਾ ਕਿ ਸਿੱਦੀਕੀ ਬਿਹਾਰ ਦੇ ਗੋਪਾਲਗੰਜ ਦਾ ਰਹਿਣ ਵਾਲਾ ਸੀ ਅਤੇ ਉਹ ਅਕਸਰ ਮੁੰਬਈ ਦੇ ਦੌਰਿਆਂ ਦੌਰਾਨ ਉਹ ਅਕਸਰ ਉਸ ਨੂੰ ਮਿਲਦੇ ਰਹਿੰਦੇ ਸੀ। ਹਾਲ ਹੀ 'ਚ ਸਿੱਦੀਕੀ ਅਤੇ ਉਨ੍ਹਾਂ ਦੇ ਬੇਟੇ ਨਾਲ ਵੀ ਮੁਲਾਕਾਤ ਹੋਈ ਸੀ।
ਬਾਬਾ ਸਿੱਦੀਕੀ ਦੇ ਕਤਲ ਦੀਆਂ ਤਾਰਾਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੀਆਂ
ਕਾਬਿਲੇਗੌਰ ਹੈ ਕਿ ਵਿਰੋਧੀ ਧਿਰ ਦੇ ਨੇਤਾ ਨੇ ਸਿੱਦੀਕੀ ਦੇ ਕਤਲ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਘਟਨਾ ਸੂਬੇ ਦੀ ਵਿਗੜਦੀ ਸੁਰੱਖਿਆ ਸਥਿਤੀ ਨੂੰ ਉਜਾਗਰ ਕਰਦੀ ਹੈ। 'ਵਾਈ' ਸ਼੍ਰੇਣੀ ਦੀ ਸੁਰੱਖਿਆ ਵਾਲੇ ਬਾਬਾ ਸਿੱਦੀਕੀ (66) ਦੀ ਸ਼ੁੱਕਰਵਾਰ ਰਾਤ ਮੁੰਬਈ ਦੇ ਬਾਂਦਰਾ ਈਸਟ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਨੂੰ ਉਸ ਦੇ ਬੇਟੇ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਨੇੜੇ ਗੋਲੀ ਮਾਰ ਦਿੱਤੀ ਗਈ ਸੀ।
ਦੁਸਹਿਰੇ ਦੇ ਜਸ਼ਨ ਦੌਰਾਨ ਤਿੰਨ ਵਿਅਕਤੀਆਂ ਨੇ ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਦੋ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬਾਬਾ ਸਿੱਦੀਕੀ ਦੇ ਕਤਲ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਸ਼ੱਕੀਆਂ ਨੇ ਦਾਅਵਾ ਕੀਤਾ ਹੈ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਉਹ ਮਾਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ : Who is Mohammad Zeeshan Akhtar : ਪੰਜਾਬ ਨਾਲ ਜੁੜੇ ਬਾਬਾ ਸਿੱਦੀਕੀ ਕਤਲ ਮਾਮਲੇ ਦੇ ਤਾਰ, ਜਾਣੋ ਕੌਣ ਹੈ ਮੁਹੰਮਦ ਜ਼ੀਸ਼ਾਨ ਅਖਤਰ
- PTC NEWS