ਪੰਜਾਬ ਦੇ 19 ਜ਼ਿਲ੍ਹਿਆਂ 'ਚ ਆਰੇਂਜ ਅਲਰਟ, ਐਤਵਾਰ ਤੱਕ ਖ਼ਰਾਬ ਰਹੇਗਾ ਮੌਸਮ
Punjab Weather Update: ਪੰਜਾਬ 'ਚ ਅੱਜ ਸਵੇਰ ਤੋਂ ਹੋ ਰਹੀ ਤੇਜ਼ ਬਾਰਿਸ਼ ਕਾਰਨ ਮੌਸਮ ਦਾ ਮਿਜਾਜ਼ ਬਦਲਦਾ ਨਜ਼ਰ ਆ ਰਿਹਾ ਹੈ। ਵਿਭਾਗ ਵੱਲੋਂ ਅਗਲੇ 2-3 ਦਿਨਾਂ ਲਈ ਖ਼ਰਾਬ ਮੌਸਮ ਦਾ ਹਵਾਲਾ ਦਿੰਦੇ ਹੋਏ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਵੱਖ-ਵੱਖ ਹਿੱਸਿਆਂ ਸਮੇਤ ਪੰਜਾਬ 'ਚ ਐਤਵਾਰ ਤੱਕ ਮੌਸਮ ਖ਼ਰਾਬ ਰਹੇਗਾ, ਜਿਸ ਕਾਰਨ ਹਨੇਰੀ ਦੇ ਨਾਲ-ਨਾਲ ਭਾਰੀ ਮੀਂਹ ਮੁਸੀਬਤ ਦਾ ਕਾਰਨ ਬਣ ਸਕਦਾ ਹੈ।
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਿਲਸਿਲੇ 'ਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਤੂਫਾਨ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਜਾਰੀ ਕੀਤੀ ਗਈ ਹੈ। ਵਿਭਾਗ ਨੇ ਕਿਹਾ ਹੈ ਕਿ 3 ਮਾਰਚ ਤੱਕ ਮੌਸਮ ਖ਼ਰਾਬ ਰਹੇਗਾ।
ਮਾਹਿਰਾਂ ਦਾ ਕਹਿਣਾ ਹੈ ਕਿ 2 ਹਫ਼ਤੇ ਪਹਿਲਾਂ ਤੱਕ ਕੜਾਕੇ ਦੀ ਠੰਢ ਕਾਰਨ ਹਾਲਾਤ ਖ਼ਰਾਬ ਸਨ ਪਰ ਮੌਸਮ ਨੇ ਅਚਾਨਕ ਕਰਵਟ ਲੈ ਲਈ। ਹੁਣ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਦੁਪਹਿਰ ਵੇਲੇ ਸਿੱਧੀ ਧੁੱਪ ਵਿੱਚ ਬੈਠਣਾ ਵੀ ਮੁਸ਼ਕਲ ਹੋ ਗਿਆ ਹੈ।
ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਦੋ ਡਿਗਰੀ ਦਾ ਵਾਧਾ ਦੇਖਿਆ ਗਿਆ। ਇਸ ਕਾਰਨ ਹੁਣ ਇਹ ਆਮ ਨਾਲੋਂ ਦੋ ਡਿਗਰੀ ਵੱਧ ਗਿਆ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 26.8 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਪਾਰਾ 24.9 ਡਿਗਰੀ, ਲੁਧਿਆਣਾ ਵਿੱਚ 26.1, ਪਠਾਨਕੋਟ ਵਿੱਚ 25.5, ਬਠਿੰਡਾ ਵਿੱਚ 24.0, ਫਰੀਦਕੋਟ ਵਿੱਚ 25.5, ਬਰਨਾਲਾ ਵਿੱਚ 25.1 ਅਤੇ ਜਲੰਧਰ ਵਿੱਚ 25.1 ਡਿਗਰੀ ਦਰਜ ਕੀਤਾ ਗਿਆ।
ਪੰਜਾਬ ਵਿੱਚ ਇਸ ਵਾਰ ਫਰਵਰੀ ਵਿੱਚ ਪਿਛਲੇ ਸਾਲ 2023 ਦੇ ਮੁਕਾਬਲੇ ਠੰਢ ਜ਼ਿਆਦਾ ਰਹੀ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਫਰਵਰੀ 2023 'ਚ ਪਿਛਲੇ 10 ਸਾਲਾਂ 'ਚ ਸਭ ਤੋਂ ਘੱਟ ਬਾਰਿਸ਼ ਹੋਈ ਸੀ। ਪ੍ਰਾਪਤ ਅੰਕੜਿਆਂ ਮੁਤਾਬਕ ਫਰਵਰੀ 2023 ਵਿੱਚ ਆਮ ਨਾਲੋਂ 99 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਸੀ। ਪਰ ਇਸ ਵਾਰ ਫਰਵਰੀ ਵਿੱਚ ਆਮ ਨਾਲੋਂ 43 ਫੀਸਦੀ ਘੱਟ ਮੀਂਹ ਪਿਆ। ਇਸ ਵਾਰ ਫਰਵਰੀ ਵਿੱਚ ਪੰਜਾਬ ਵਿੱਚ 15.4 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਆਮ ਤੌਰ 'ਤੇ 27.1 ਮਿਲੀਮੀਟਰ ਬਾਰਿਸ਼ ਹੋਈ ਸੀ।
ਇਹ ਖ਼ਬਰਾਂ ਵੀ ਪੜ੍ਹੋ:
-