Paddy Season Ban On Pusa 44 : ਪੰਜਾਬ ’ਚ ਝੋਨੇ ਦੀ ਕਿਸਮ ਪੂਸਾ 44 ਤੇ ਹਾਈ ਬ੍ਰਿਡ ਬੀਜ਼ਾਂ ’ਤੇ ਲੱਗੀ ਪਾਬੰਦੀ, ਪੱਤਰ ਜਾਰੀ ਕਰ ਸਰਕਾਰ ਨੇ ਦੱਸਿਆ ਕਾਰਨ
Paddy Season Ban On Pusa 44 : ਪੰਜਾਬ ਸਰਕਾਰ ਨੇ ਝੋਨੇ ਦੀ ਕਿਸਮ ਪੂਸਾ 44 ਤੇ ਹਾਈ ਬ੍ਰਿਡ ਬੀਜਾਂ ਦੀ ਵਿਕਰੀ ਅਤੇ ਬਿਜਾਈ ’ਤੇ ਰੋਕ ਲਗਾ ਦਿੱਤੀ ਹੈ। ਇਸ ਸਬੰਧੀ ਡਾਇਰੈਕਟਰ ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਰਾਜ ਦੇ ਸਮੂਹ ਮੁੱਖ ਖੇਤੀਬਾੜੀ ਅਫਸਰਾਂ ਨੂੰ ਸਰਕਾਰ ਦੇ ਇਸ ਫੈਸਲੇ 'ਤੇ ਜਾਣੂ ਕਰਵਾਇਆ ਗਿਆ ਹੈ।
ਸਰਕਾਰ ਵੱਲੋਂ ਜਾਰੀ ਕੀਤੇ ਗਏ ਪੱਤਰ ’ਚ ਲਿਖਿਆ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਿਫਾਰਸ਼ ਦੇ ਸਨਮੁੱਖ ਸਾਉਣੀ ਸੀਜਨ 2025 ਦੌਰਾਨ ਝੋਨੇ ਦੀ ਉਕਤ ਕਿਸਮ ਦੇ ਬੀਜ ਦੀ ਵਿਕਰੀ ਤੇ ਇਸਤੇਮਾਲ ਤੇ ਪੂਰਨ ਤੌਰ ਤੇ ਪਾਬੰਦੀ ਲਾਈ ਜਾਂਦੀ ਹੈ। ਪੱਤਰ ’ਚ ਅੱਗੇ ਇਹ ਵੀ ਕਿਹਾ ਗਿਆ ਹੈ ਕਿ ਅਜਿਹਾ ਜਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਘੱਟਣ ਤੋਂ ਬਚਾਉਣ ਲਈ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਪੀਏਯੂ ਵੱਲੋਂ ਘੱਟ ਪਾਣੀ ਦੀ ਖਪਤ ਵਾਲੀਆਂ ਕਿਸਮਾਂ ਦੀ ਸਿਫਾਰਿਸ਼ ਵੀ ਕੀਤੀ ਗਈ ਹੈ। ਨਾਲ ਹੀ ਪਾਬੰਦੀਸ਼ੁਦਾ ਬੀਜ ਵੇਟਣ ਵਾਲੇ ਡੀਲਰਾਂ ਖਿਲਾਫ ਕਾਰਵਾਈ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।
- PTC NEWS