Panchkula School Bus Accident News : ਪੰਚਕੂਲਾ 'ਚ ਵੱਡਾ ਸੜਕ ਹਾਦਸਾ, ਵਿਦਿਆਰਥੀਆਂ ਨਾਲ ਭਰੀ ਸਕੂਲੀ ਬੱਸ ਪਲਟੀ
Panchkula School Bus Accident News : ਹਰਿਆਣਾ ਦੇ ਪੰਚਕੂਲਾ ਵਿੱਚ ਸ਼ਨੀਵਾਰ ਦੁਪਹਿਰ ਬੱਚਿਆਂ ਨਾਲ ਭਰੀ ਇੱਕ ਸਕੂਲੀ ਬੱਸ ਇੱਕ ਖਾਈ ਵਿੱਚ ਪਲਟ ਗਈ। ਹਾਦਸੇ ਵਿੱਚ ਸਕੂਲ ਸਟਾਫ਼ ਤੋਂ ਇਲਾਵਾ 10 ਤੋਂ 15 ਬੱਚੇ ਜ਼ਖ਼ਮੀ ਹੋ ਗਏ। ਸਾਰੇ ਬੱਚਿਆਂ ਨੂੰ ਇਲਾਜ ਲਈ ਮੋਰਨੀ ਦੇ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ।
ਗੰਭੀਰ ਜ਼ਖਮੀ ਬੱਚਿਆਂ ਨੂੰ ਪੰਚਕੂਲਾ ਦੇ ਸੈਕਟਰ-6 ਸਥਿਤ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸਾ ਕਿਵੇਂ ਵਾਪਰਿਆ। ਪੁਲਿਸ ਟੀਮਾਂ ਪੀਐਚਸੀ ਪਹੁੰਚ ਗਈਆਂ ਹਨ।
ਪੁਲਿਸ ਦੀ ਮੁਢਲੀ ਜਾਂਚ ਅਨੁਸਾਰ ਪੰਜਾਬ ਦੇ ਮਲੇਰਕੋਟਲਾ ਦੇ ਨਨਕਾਣਾ ਸਾਹਿਬ ਸਕੂਲ ਦੇ ਸਟਾਫ਼ ਮੈਂਬਰ ਉਨ੍ਹਾਂ ਨੂੰ ਪੰਚਕੂਲਾ ਦੀ ਮੋਰਨੀ ਹਿੱਲਜ਼ 'ਤੇ ਘੁੰਮਣ ਲਈ ਲੈ ਕੇ ਜਾ ਰਹੇ ਸਨ। ਟਿੱਕਰ ਤਾਲ ਰੋਡ 'ਤੇ ਪਿੰਡ ਥਲ ਨੇੜੇ ਬੱਸ ਅਚਾਨਕ ਪਲਟ ਗਈ। ਘਟਨਾ ਤੋਂ ਬਾਅਦ ਬੱਚਿਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।
ਆਸ-ਪਾਸ ਦੇ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਤੁਰੰਤ ਬੱਚਿਆਂ ਨੂੰ ਬੱਸ 'ਚੋਂ ਬਾਹਰ ਕੱਢਿਆ। ਪੁਲਿਸ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ। ਐਂਬੂਲੈਂਸ ਬੁਲਾਈ ਗਈ ਅਤੇ ਜ਼ਖਮੀ ਬੱਚਿਆਂ ਅਤੇ ਹੋਰ ਸਟਾਫ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : Toxic Foam Floating On Yamuna : ਛੱਠ ਪੂਜਾ ਤੋਂ ਪਹਿਲਾਂ ਜ਼ਹਿਰੀਲਾ ਹੋਇਆ ਯਮੁਨਾ ਦਾ ਪਾਣੀ, ਵੀਡੀਓ ’ਚ ਨਦੀ ਦੀ ਹਾਲਤ ਦੇਖ ਹੋ ਜਾਓਗੇ ਹੈਰਾਨ
- PTC NEWS