ਪਟਿਆਲਾ: ਪੰਜਾਬ ਵਿੱਚ 'ਆਪ' ਵੱਲੋਂ ਸੱਤਾ ਸੰਭਾਲੇ ਨੂੰ ਤਕਰੀਬਨ 10 ਮਹੀਨੇ ਹੋ ਚੁੱਕੇ ਹਨ। ਸਰਕਾਰ ਦੀ ਕਾਰਜਗੁਜ਼ਾਰੀ ਉੱਤੇ ਵਿਰੋਧੀ ਧਿਰਾਂ ਵੱਲੋਂ ਕਿੰਤੂ-ਪ੍ਰੰਤੂ ਕੀਤੇ ਜਾਂਦੇ ਹਨ ਪਰ ਪਟਿਆਲਾ ਦਿਹਾਤੀ ਤੋਂ 'ਆਪ' ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਬਾਰੇ ਸਥਾਨਕ ਲੋਕਾਂ ਦੇ ਵੱਖਰੇ ਵਿਚਾਰ ਹਨ। ਹਲਕੇ ਦੇ ਵਿੱਚ ਕੋਹਲੀ ਲੋਕਾਂ ਦਾ ਹਰਮਨ ਪਿਆਰਾ ਲੀਡਰ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 48104 ਵੋਟਾਂ ਪ੍ਰਾਪਤ ਹੋਈਆ ਸੀ ਅਤੇ 19873 ਵੋਟਾਂ ਦੇ ਫਰਕ ਨਾਲ ਪੰਜਾਬ ਦੇ ਵੱਡੇ ਸਿਆਸਤਦਾਨ ਕੈਪਟਨ ਅਮਰਿੰਦਰ ਸਿੰਘ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ।ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਪਿਛੋਕੜਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਸੁਰਜੀਤ ਸਿੰਘ ਅਤੇ ਦਾਦਾ ਸਰਦਾਰਾ ਸਿੰਘ ਕੋਹਲੀ ਪੰਜਾਬ ਦੇ ਵੱਡੇ ਸਿਆਸਤਦਾਨ ਸਨ। ਵਿਧਾਇਕ ਕੋਹਲੀ ਦੇ ਪਿਤਾ ਅਤੇ ਦਾਦਾ ਪਟਿਆਲਾ ਸ਼ਹਿਰ ਦੀ ਨਗਰ ਕੌਂਸਲ ਦੇ ਪ੍ਰਧਾਨ, ਵਿਧਾਇਕ ਅਤੇ ਕੈਬਨਿਟ ਮੰਤਰੀ ਵੀ ਰਹੇ ਸਨ। ਹੁਣ ਪਰਿਵਾਰ ਦੀ ਤੀਜੀ ਪੀੜੀ ਵਿਚੋਂ ਅਜੀਤਪਾਲ ਸਿੰਘ ਕੋਹਲੀ ਵੀ ਵਿਧਾਇਕ ਬਣੇ ਹਨ ਅਤੇ ਕੈਬਨਿਟ ਵਿੱਚ ਥਾਂ ਮਿਲ ਸਕਦੀ ਹੈ।ਲੋਕਾਂ ਦੇ ਲਈ ਨਿਰੰਤਰਸ਼ੀਲ ਰਹਿਣ ਵਾਲੇ ਲੀਡਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਿਧਾਇਕ ਬਣਨ ਤੋਂ ਪਹਿਲਾਂ ਵੀ ਆਮ ਲੋਕਾਂ ਨਾਲ ਰਾਬਤਾ ਕਾਇਮ ਰੱਖਦੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਹਲਕੇ ਵਿੱਚ ਜੇਕਰ ਕਿਸੇ ਪਰਿਵਾਰ ਨੂੰ ਕੋਈ ਦੁੱਖ ਤਕਲੀਫ਼ ਹੁੰਦੀ ਤਾਂ ਉਸ ਨੂੰ ਆਪਣੀ ਸਮਝ ਕੇ ਦੂਰ ਕਰਦੇ ਹਨ।ਪਟਿਆਲਾ ਸਰਕਟ ਹਾਊਂਸ ਵਿੱਚ ਮੀਟਿੰਗਾਂਵਿਧਾਇਕ ਕੋਹਲੀ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਟ ਹਾਊਸ ਵਿੱਚ ਲਗਾਤਾਰ ਮੀਟਿੰਗ ਕੀਤੀਆਂ ਜਾਂਦੀਆਂ ਰਹੀਆਂ ਹਨ। ਮੀਟਿੰਗਾਂ ਵਿੱਚ ਪਾਣੀ ਦੀ ਸਮੱਸਿਆ, ਸੀਵਰੇਜ ਦੀ ਸਮੱਸਿਆ ਅਤੇ ਕਈ ਹੋਰ ਮੁੱਢਲੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹਨ। ਵਿਧਾਇਕ ਦਿਨ-ਰਾਤ ਦੀ ਪ੍ਰਵਾਹ ਕੀਤੇ ਬਿਨ੍ਹਾਂ ਹਲਕੇ ਦੀ ਸੇਵਾ ਵਿੱਚ ਲੱਗੇ ਰਹਿੰਦੇ ਹਨ।ਦੇਰ ਰਾਤ ਨੂੰ ਸ਼ਹਿਰ ਵਿੱਚ ਅਚਨਚੇਤ ਚੈਕਿੰਗ 'ਆਪ' ਵਿਧਾਇਕ ਅਜੀਤਪਾਲ ਸਿੰਘ ਕੋਹਲੀ ਹਮੇਸ਼ਾ ਆਪਣੇ ਕੰਮਾਂ ਨੂੰ ਲੈ ਕੇ ਮੀਡੀਆ ਦੀਆਂ ਸੁਰਖੀਆ ਵਿੱਚ ਬਣੇ ਰਹਿੰਦੇ ਹਨ। ਵਿਧਾਇਕ ਦੇਰ ਰਾਤ ਨੂੰ ਸ਼ਹਿਰ ਦੇ ਚੌਕਾਂ ਦਾ ਜਾਇਜ਼ਾ ਲੈਂਦੇ ਹਨ ਕਿਉਂਕਿ ਪੁਲਿਸ ਦੀ ਮੂਸਤੈਦੀ ਨੂੰ ਚੈੱਕ ਕਰਦੇ ਹਨ। ਇਸ ਮੌਕੇ ਰਾਹਗੀਰਾਂ ਨਾਲ ਗੱਲਬਾਤ ਕਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹਨ। ਵਿਧਾਇਕ ਕੋਹਲੀ ਬਾਰੇ ਸਥਾਨਕ ਲੋਕਾਂ ਦੇ ਵਿਚਾਰ ਸਥਾਨ ਲੋਕਾਂ ਦਾ ਕਹਿਣਾ ਹੈ ਕਿ ਵਿਧਾਇਕ ਲੋਕਾਂ ਦੀ ਸੇਵਾ ਲਈ ਹਰ ਸਮੇਂ ਤਿਆਰ ਰਹਿੰਦੇ ਹਨ। ਕਈ ਵਿਅਕਤੀਆਂ ਦਾ ਕਹਿਣਾ ਹੈ ਕਿ ਕੋਹਲੀ ਕੋਲ ਕੋਈ ਵੀ ਸਮੱਸਿਆਂ ਲੈ ਕੇ ਜਾਂਦੇ ਹਨ ਤਾਂ ਉਹ ਖੁ਼ਦ ਨਾਲ ਜਾ ਕੇ ਅਧਿਕਾਰੀਆਂ ਤੋਂ ਕੰਮ ਕਰਵਾਉਂਦੇ ਹਨ। ਹਲਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਸਾਡੇ ਵਿਧਾਇਕ ਵੀਆਈਪੀ ਬਣ ਕੇ ਨਹੀਂ ਰਹਿੰਦੇ ਸਗੋਂ ਉਹ ਆਮ ਆਦਮੀ ਵਾਂਗ ਲੋਕਾਂ ਵਿੱਚ ਜਾਂਦੇ ਹਨ। ਟ੍ਰੈਫਿਕ ਦੀ ਸਮੱਸਿਆ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗਵਿਧਾਇਕ ਅਜੀਤਪਾਲ ਸਿੰਘ ਕੋਹਲੀ ਪਟਿਆਲਾ ਵਿੱਚ ਟ੍ਰੈਫਿਕ ਦੀ ਸਮੱਸਿਆ ਨੂੰ ਨਜਿੱਠਣ ਲਈ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਵੱਲੋਂ ਸ਼ਹਿਰ ਦੀ ਟ੍ਰੈਫਿਕ ਨੂੰ ਹੱਲ ਕਰਨ ਲਈ ਕਈ ਥਾਵਾਂ ਉਤੇ ਫਲਾਈਓਵਰ ਬਣਾਉਣ ਦਾ ਵੀ ਭਰੋਸਾ ਦਿੱਤਾ ਹੈ।ਪਟਿਆਲਾ ਸ਼ਹਿਰ ਦਾ ਸੁੰਦਰੀਕਰਨ ਲਈ ਯਤਨਸ਼ੀਲ ਵਿਧਾਇਕ ਵੱਲੋਂ ਸ਼ਹਿਰ ਦੇ ਸੁੰਦਰੀਕਰਨ ਲਈ ਜੋ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਸਮੇਂ-ਸਮੇਂ ਉੱਤੇ ਜਾ ਕੇ ਜਾਇਜ਼ਾ ਲੈਂਦੇ ਹਨ ਅਤੇ ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਹੁਕਮ ਕੀਤੇ ਗਏ ਹਨ ਵਿਕਾਸ ਪ੍ਰੋਜੈਕਟ ਉੱਤੇ ਦਿਨ-ਰਾਤ ਕੰਮ ਕੀਤਾ ਜਾਵੇ ਤਾਂ ਕਿ ਕਾਰਜ ਆਪਣੇ ਨਿਸ਼ਚਿਤ ਸਮੇਂ ਵਿੱਚ ਪੂਰਾ ਹੋ ਸਕੇ। ਸਿਹਤ ਸਹੂਲਤਾਂ ਨੂੰ ਲੈ ਕੇ ਸੁਚੇਤਅਜੀਤ ਪਾਲ ਸਿੰਘ ਕੋਹਲੀ ਵੱਲੋਂ ਸਰਕਾਰੀ ਹਸਪਤਾਲ ਵਿੱਚ ਜਾ ਕੇ ਡਾਕਟਰਾਂ ਨਾਲ ਮੀਟਿੰਗ ਕਰਦੇ ਅਤੇ ਸਿਹਤ ਸਹੂਲਤਾਂ ਨੂੰ ਗਰੀਬ ਲੋਕਾਂ ਤੱਕ ਪਹੁੰਚਾਣ ਲਈ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਨੇ ਡਾਕਟਰਾਂ ਨੂੰ ਸਖ਼ਤ ਹਦਾਇਤ ਕੀਤੀ ਹੋਈ ਹੈ ਕਿ ਮੈਡੀਕਲ ਸਟਾਫ਼ ਸਮੇਂ ਸਿਰ ਆਵੇ ਤਾਂ ਮਰੀਜ਼ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਵੱਲੋਂ ਸਮੇਂ-ਸਮੇਂ ਉੱਤੇ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਜਾਂਚ ਕਰਵਾਈ ਜਾਂਦੀ ਹੈ। ਇਲਾਕੇ ਵਿੱਚ ਹਰ ਮੈਡੀਕਲ ਸਕੀਮ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਦੇ ਹਨ।ਕੈਬਨਿਟ ਵਿੱਚ ਥਾਂ ਮਿਲਣ ਦੀ ਉਮੀਦਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਆਏ ਨੂੰ 10 ਮਹੀਨੇ ਹੋ ਗਏ ਹਨ ਇਸ ਦੌਰਾਨ ਪੰਜਾਬ ਦੀ ਕੈਬਨਿਟ ਵਿੱਚ ਕਈ ਵਾਰੀ ਬਦਲਾਅ ਕੀਤੇ ਗਏ ਹਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਕੰਮਾਂ ਨੂੰ ਦੇਖਦੇ ਹੋਏ ਪੰਜਾਬ ਕੈਬਨਿਟ ਵਿੱਚ ਥਾਂ ਮਿਲਣ ਦੀ ਉਮੀਦ ਕੀਤੀ ਜਾ ਰਹੀ ਹੈ।