Petrol And Diesel Price: ਕੱਚੇ ਤੇਲ ਦੀ ਕੀਮਤ 'ਚ ਉਛਾਲ ਹੈ। ਅੰਤਰਰਾਸ਼ਟਰੀ ਬਾਜ਼ਾਰ 'ਚ ਬ੍ਰੈਂਟ ਕੱਚਾ ਤੇਲ ਫਿਰ ਤੋਂ 75 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਿਆ ਹੈ। ਪਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨਈ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਬਰਕਰਾਰ ਹਨ। ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।ਦੱਸ ਦਈਏ ਕਿ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ, ਕੋਲਕਾਤਾ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਇੱਕ ਲੀਟਰ ਡੀਜ਼ਲ 92.76 ਰੁਪਏ, ਮੁੰਬਈ ਵਿੱਚ ਇੱਕ ਲੀਟਰ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਅਤੇ ਚੇਨਈ ਵਿੱਚ ਪੈਟਰੋਲ 102.63 ਰੁਪਏ ਪ੍ਰਤੀ ਲੀਟਰ ਅਤੇ ਇੱਕ ਲੀਟਰ ਡੀਜ਼ਲ 94.24 ਰੁਪਏ 'ਚ ਉਪਲਬਧ ਹੈ।ਇੰਝ ਜਾਣੋ ਆਪਣੇ ਸ਼ਹਿਰ ’ਚ ਪੈਟਰੋਲ ਤੇ ਡੀਜਲ ਦੀ ਕੀਮਤ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਤੁਸੀਂ ਐਸਐਮਐਸ ਰਾਹੀਂ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੀ ਵੈੱਬਸਾਈਟ 'ਤੇ ਜਾ ਕੇ ਤੁਹਾਨੂੰ ਆਰਐਸਪੀ ਅਤੇ ਆਪਣਾ ਸਿਟੀ ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ। ਹਰ ਸ਼ਹਿਰ ਦਾ ਕੋਡ ਵੱਖਰਾ ਹੁੰਦਾ ਹੈ, ਜੋ ਤੁਹਾਨੂੰ ਆਈਓਸੀਐਲ ਦੀ ਵੈੱਬਸਾਈਟ ਤੋਂ ਮਿਲੇਗਾ।ਇਹ ਵੀ ਪੜ੍ਹੋ: Reserve Bank: ਭਾਰਤ ਦਾ ਵਿਦੇਸ਼ੀ ਕਰਜ਼ਾ ਵੱਧ ਕੇ 625 ਅਰਬ ਡਾਲਰ ਹੋਇਆ, Debt-GDP ਅਨੁਪਾਤ ਘਟਿਆ।