ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ, ਚੈਕ ਕਰੋ ਆਪਣੇ ਸ਼ਹਿਰ ਦੇ ਰੇਟ
Petrol Diesel Price Today : ਤੇਲ ਕੰਪਨੀਆਂ ਨੇ ਐਤਵਾਰ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕੀਤੀਆਂ ਹਨ। ਅੱਜ ਵੀ ਕੌਮੀ ਪੱਧਰ ਉਪਰ ਕੀਮਤਾਂ ਸਥਿਰ ਹਨ ਤੇ ਇਨ੍ਹਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ, ਚੰਡੀਗੜ੍ਹ, ਹੈਦਰਾਬਾਦ, ਬੈਂਗਲੁਰੂ ਅਤੇ ਮੁੰਬਈ 'ਚ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ।
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਆਖਰੀ ਬਦਲਾਅ ਪਿਛਲੇ ਸਾਲ ਮਈ 2022 'ਚ ਹੋਇਆ ਸੀ। ਉਸ ਸਮੇਂ ਕੇਂਦਰ ਸਰਕਾਰ ਵੱਲੋਂ ਪੈਟਰੋਲ 'ਤੇ 8 ਰੁਪਏ ਤੇ ਡੀਜ਼ਲ 'ਤੇ 6 ਰੁਪਏ ਐਕਸਾਈਜ਼ ਡਿਊਟੀ ਘਟਾਈ ਗਈ ਸੀ। ਹਾਲਾਂਕਿ ਪੰਜਾਬ ਕੈਬਨਿਟ ਵੱਲੋਂ 90 ਪੈਸੇ ਸੈੱਸ ਲਗਾਉਣ ਕਾਰਨ ਪੰਜਾਬ ਵਿਚ 90 ਪੈਸਾ ਤੇਲ ਮਹਿੰਗਾ ਹੋ ਗਿਆ ਹੈ।
ਪਿਛਲੀ ਵਾਰ 21 ਮਈ ਨੂੰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ 'ਤੇ ਕਾਬੂ ਪਾਉਣ ਲਈ ਆਪਣੀ ਐਕਸਾਈਜ਼ ਡਿਊਟੀ 'ਚ ਕਟੌਤੀ ਕੀਤੀ ਸੀ। ਇਸ ਤੋਂ ਬਾਅਦ ਦੇਸ਼ 'ਚ ਪੈਟਰੋਲ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 6 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ। ਉਦੋਂ ਤੋਂ ਭਾਰਤ 'ਚ ਈਂਧਨ ਦੀਆਂ ਕੀਮਤਾਂ 'ਚ ਕੋਈ ਖਾਸ ਬਦਲਾਅ ਨਹੀਂ ਹੋਇਆ ਹੈ।
ਮੈਟਰੋ ਸ਼ਹਿਰਾਂ 'ਚ ਤੇਲ ਦੇ ਭਾਅ
ਦਿੱਲੀ 'ਚ ਪੈਟਰੋਲ 96.72 ਰੁਪਏ ਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਮੁੰਬਈ 'ਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਕੋਲਕਾਤਾ 'ਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
ਚੇਨਈ 'ਚ ਪੈਟਰੋਲ 102.73 ਰੁਪਏ ਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ
ਦੂਜੇ ਸ਼ਹਿਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
ਨੋਇਡਾ 'ਚ ਪੈਟਰੋਲ 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ 'ਚ ਪੈਟਰੋਲ 96.93 ਰੁਪਏ ਅਤੇ ਡੀਜ਼ਲ 89.80 ਰੁਪਏ ਪ੍ਰਤੀ ਲੀਟਰ
ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ
ਜੈਪੁਰ 'ਚ ਪੈਟਰੋਲ 108.78 ਰੁਪਏ ਅਤੇ ਡੀਜ਼ਲ 93.99 ਰੁਪਏ ਪ੍ਰਤੀ ਲੀਟਰ
ਪਟਨਾ 'ਚ ਪੈਟਰੋਲ 108.12 ਰੁਪਏ ਅਤੇ ਡੀਜ਼ਲ 94.86 ਰੁਪਏ ਪ੍ਰਤੀ ਲੀਟਰ
ਹੈਦਰਾਬਾਦ 'ਚ ਪੈਟਰੋਲ 109.66 ਰੁਪਏ ਅਤੇ ਡੀਜ਼ਲ 97.82 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ 'ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ
ਬੈਂਗਲੁਰੂ 'ਚ ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ
ਆਪਣੇ ਸ਼ਹਿਰ 'ਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਇਸ ਤਰ੍ਹਾਂ ਦੇਖੋ
ਸਰਕਾਰੀ ਤੇਲ ਕੰਪਨੀਆਂ ਆਪਣੇ ਗਾਹਕਾਂ ਨੂੰ ਐਸਐਮਐਸ ਰਾਹੀਂ ਪੈਟਰੋਲ ਤੇ ਡੀਜ਼ਲ ਦੀ ਕੀਮਤ ਚੈੱਕ ਕਰਨ ਦੀ ਸਹੂਲਤ ਦਿੰਦੀਆਂ ਹਨ। HPCL ਗਾਹਕਾਂ ਦੀ ਨਵੀਂ ਕੀਮਤ ਦੀ ਜਾਂਚ ਕਰਨ ਲਈ, HPPRICE <ਡੀਲਰ ਕੋਡ> 9222201122 'ਤੇ ਭੇਜੋ। ਦੂਜੇ ਪਾਸੇ, ਬੀਪੀਸੀਐਲ ਦੇ ਗਾਹਕਾਂ ਨੂੰ 9223112222 'ਤੇ RSP <ਡੀਲਰ ਕੋਡ> ਭੇਜਣਾ ਹੋਵੇਗਾ। ਇੰਡੀਅਨ ਆਇਲ ਦੇ ਗਾਹਕਾਂ ਨੂੰ RSP <ਡੀਲਰ ਕੋਡ> ਨੂੰ 9224992249 'ਤੇ ਭੇਜਣਾ ਹੋਵੇਗਾ।
- PTC NEWS