Thu, Oct 10, 2024
Whatsapp

Kapurthala News : ਖੇਤਾਂ 'ਚ ਕੰਮ ਕਰਦੇ ਸਮੇਂ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਦਰਦਨਾਕ ਮੌਤ, 11 ਸਾਲ ਪਹਿਲਾਂ ਪਿਤਾ ਦੀ ਹੋਈ ਸੀ ਮੌਤ

ਦੱਸ ਦਈਏ ਕਿ ਇਸ ਹਾਦਸੇ ਮਗਰੋਂ ਆਲੇ ਦੁਆਲੇ ਦੇ ਕਿਸਾਨਾਂ ਨੇ ਕਾਫੀ ਜੱਦੋ ਜਹਿਦ ਮਗਰੋਂ ਜਸਕਰਨ ਸਿੰਘ ਨੂੰ ਟਰੈਕਟਰ ਹੇਠੋਂ ਕੱਡਿਆ ਅਤੇ ਤੁਰੰਤ ਸੁਲਤਾਨਪੁਰ ਲੋਧੀ ਦੇ ਇੱਕ ਪ੍ਰਾਈਵੇਟ ਹਸਪਤਾਲ ’ਚ ਦਾਖਿਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਨੌਜਵਾਨ ਕਿਸਾਨ ਜਸਕਰਨਪ੍ਰੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

Reported by:  PTC News Desk  Edited by:  Aarti -- October 10th 2024 10:50 AM
Kapurthala News : ਖੇਤਾਂ 'ਚ ਕੰਮ ਕਰਦੇ ਸਮੇਂ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਦਰਦਨਾਕ ਮੌਤ, 11 ਸਾਲ ਪਹਿਲਾਂ ਪਿਤਾ ਦੀ ਹੋਈ ਸੀ ਮੌਤ

Kapurthala News : ਖੇਤਾਂ 'ਚ ਕੰਮ ਕਰਦੇ ਸਮੇਂ ਨੌਜਵਾਨ ਦੀ ਟਰੈਕਟਰ ਪਲਟਣ ਕਾਰਨ ਦਰਦਨਾਕ ਮੌਤ, 11 ਸਾਲ ਪਹਿਲਾਂ ਪਿਤਾ ਦੀ ਹੋਈ ਸੀ ਮੌਤ

Kapurthala News : ਜ਼ਿਲ੍ਹਾ ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਦਰੀਏ ਵਾਲ ਵਿਖੇ ਉਸ ਸਮੇਂ ਦਰਦਨਾਕ ਹਾਦਸਾ ਵਾਪਰਿਆ ਜਦੋਂ ਇੱਕ ਨੌਜਵਾਨ ਦੀ ਟਰੈਕਟਰ ਦੇ ਪਲਟਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਜਸਕਰਨਪ੍ਰੀਤ ਸਿੰਘ ਆਪਣੇ ਖੇਤਾਂ ਵਿੱਚ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਵਾ ਰਿਹਾ ਸੀ ਤਾਂ ਟਰੈਕਟਰ ਮਗਰ ਟਰਾਲੀ ਪਾ ਕੇ ਉਹ ਖੇਤਾਂ ਵਿੱਚ ਝੋਨਾ ਲੱਦਣ ਲਈ ਆਇਆ, ਜਿਸ ਦੌਰਾਨ ਟਰੈਕਟਰ ਬੇਕਾਬੂ ਹੋ ਕੇ ਅਚਾਨਕ ਪਲਟ ਗਿਆ ਅਤੇ ਜਸਕਰਨਪ੍ਰੀਤ ਸਿੰਘ ਉਸ ਦੇ ਹੇਠਾਂ ਆ ਗਿਆ। ਜਿਸ ਕਾਰਨ ਉਸਦੀ ਦਰਦਨਾਕ ਮੌਤ ਹੋ ਗਈ। 

ਦੱਸ ਦਈਏ ਕਿ ਇਸ ਹਾਦਸੇ ਮਗਰੋਂ ਆਲੇ ਦੁਆਲੇ ਦੇ ਕਿਸਾਨਾਂ ਨੇ ਕਾਫੀ ਜੱਦੋ ਜਹਿਦ ਮਗਰੋਂ ਜਸਕਰਨ ਸਿੰਘ ਨੂੰ ਟਰੈਕਟਰ ਹੇਠੋਂ ਕੱਡਿਆ ਅਤੇ ਤੁਰੰਤ ਸੁਲਤਾਨਪੁਰ ਲੋਧੀ ਦੇ ਇੱਕ ਪ੍ਰਾਈਵੇਟ ਹਸਪਤਾਲ ’ਚ ਦਾਖਿਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਨੌਜਵਾਨ ਕਿਸਾਨ ਜਸਕਰਨਪ੍ਰੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ।


ਸਭ ਤੋਂ ਦੁੱਖ ਦੀ ਗੱਲ ਇਹ ਹੈ ਕਿ 19 ਸਾਲਾ ਨੌਜਵਾਨ ਜਸਕਰਨ ਸਿੰਘ ਦੇ ਪਿਤਾ ਦੀ 11 ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਘਰ ਵਿੱਚ ਆਪਣੀ ਦਾਦੀ, ਮਾਤਾ ਅਤੇ ਭੈਣ ਨਾਲ ਰਹਿੰਦਾ ਸੀ ਅਤੇ ਪਰਿਵਾਰ ਦਾ ਇੱਕ ਇਕਲੌਤਾ ਸਹਾਰਾ ਸੀ। ਨੌਜਵਾਨ ਕਿਸਾਨ ਜਸਕਰਨਪ੍ਰੀਤ ਸਿੰਘ ਦੀ ਹੋਈ ਦਰਦਨਾਕ ਮੌਤ ਕਾਰਨ ਸਮੁੱਚੇ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੌੜ ਗਈ। 

ਨਗਰ ਨਿਵਾਸੀਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ  ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਜਸਕਰਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਤਰੁੰਤ ਆਰਥਿਕ ਸਹਾਇਤਾ ਦਿੱਤੀ ਜਾਵੇ। ਸ਼ਾਮ ਨੂੰ ਮ੍ਰਿਤਕ ਜਸਕਰਨਪ੍ਰੀਤ ਸਿੰਘ ਦਾ ਅੰਤਿਮ ਸਸਕਾਰ ਵੀ ਕਰ ਦਿੱਤਾ ਗਿਆ। ਅੰਤਿਮ ਸਸਕਾਰ ਹੋਕੇ ਮ੍ਰਿਤਕ ਜਸਕਰਨਪ੍ਰੀਤ ਸਿੰਘ ਜੀ ਮ੍ਰਿਤਕ ਦੇਹ ਨੂੰ ਅਗਨੀ ਭੇਂਟ ਉਸਦੀ ਭੈਣ ਵੱਲੋਂ ਕੀਤੀ ਗਈ। 

ਇਹ ਵੀ ਪੜ੍ਹੋ : ਪਟੀਸ਼ਨਾਂ ਦੇ ਆਧਾਰ ’ਤੇ ਹਾਈ ਕੋਰਟ ਵੱਲੋਂ 250 ਪਿੰਡਾਂ ਵਿਚ ਪੰਚਾਇਤ ਚੋਣਾਂ ਦਾ ਅਮਲ ਰੋਕਣ ਦਾ ਸਵਾਗਤ: ਸੁਖਬੀਰ ਸਿੰਘ ਬਾਦਲ

- PTC NEWS

Top News view more...

Latest News view more...

PTC NETWORK