Thu, Oct 24, 2024
Whatsapp

Sri Darbar Sahib ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ, ਜਾਣੋ ਇਨ੍ਹਾਂ ਬਾਰੇ

ਇਸ ਮੌਕੇ ਚਾਰਾਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Reported by:  PTC News Desk  Edited by:  Aarti -- October 24th 2024 03:23 PM
Sri Darbar Sahib ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ, ਜਾਣੋ ਇਨ੍ਹਾਂ ਬਾਰੇ

Sri Darbar Sahib ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ, ਜਾਣੋ ਇਨ੍ਹਾਂ ਬਾਰੇ

Sri Darbar Sahib : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ ਸਰਦਾਰ ਬੰਤਾ ਸਿੰਘ ਬਰਨਾਲਾ, ਬਾਬਾ ਲਖਬੀਰ ਸਿੰਘ ਤੇ ਗਿਆਨੀ ਨਾਹਰ ਸਿੰਘ ਗੁੱਜਰਵਾਲ ਦੀਆਂ ਤਸਵੀਰਾਂ ਸ਼ਾਮਲ ਹਨ। 

ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸਰਦਾਰ ਪਰਮਜੀਤ ਸਿੰਘ ਖ਼ਾਲਸਾ ਤੇ ਸਕੱਤਰ ਸਰਦਾਰ ਪ੍ਰਤਾਪ ਸਿੰਘ ਨੇ ਨਿਭਾਈ।


ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪ੍ਰਵਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਪਰਮਜੀਤ ਸਿੰਘ ਖ਼ਾਲਸਾ ਅਤੇ ਸਕੱਤਰ ਸਰਦਾਰ ਪ੍ਰਤਾਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੌਮ ਲਈ ਘਾਲਣਾ ਘਾਲਣ ਵਾਲੀਆਂ ਸ਼ਖ਼ਸੀਅਤਾਂ ਦਾ ਸਤਿਕਾਰ ਕਰਦਿਆਂ ਸਿੱਖ ਸੰਸਥਾ ਵੱਲੋਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪਰਿਵਾਰਾਂ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ। ਇਸ ਮੌਕੇ ਚਾਰਾਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸਰਦਾਰ ਪ੍ਰਤਾਪ ਸਿੰਘ, ਸਰਦਾਰ ਬਲਵਿੰਦਰ ਸਿੰਘ ਕਾਹਲਵਾਂ, ਸਰਦਾਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸਰਦਾਰ  ਸੁਖਬੀਰ ਸਿੰਘ, ਸੁਪ੍ਰਡੰਟ ਸਰਦਾਰ  ਨਿਸ਼ਾਨ ਸਿੰਘ ਤੇ ਸਰਦਾਰ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸਰਦਾਰ ਕਰਤਾਰ ਸਿੰਘ, ਸਰਦਾਰ ਮੇਜਰ ਸਿੰਘ, ਸਰਦਾਰ ਰਾਜਵਿੰਦਰ ਸਿੰਘ ਜੋਗਾ, ਮੈਨੇਜਰ ਸਰਦਾਰ ਨਰਿੰਦਰ ਸਿੰਘ, ਸਰਦਾਰ ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸਰਦਾਰ ਇਕਬਾਲ ਸਿੰਘ ਮੁਖੀ, ਸਰਦਾਰ ਨਿਸ਼ਾਨ ਸਿੰਘ ਜੱਫ਼ਰਵਾਲ, ਸਰਦਾਰ ਸੁਰਜੀਤ ਸਿੰਘ ਬਰਨਾਲਾ, ਸੂਚਨਾ ਅਧਿਕਾਰੀ ਸਰਦਾਰ ਰਣਧੀਰ ਸਿੰਘ, ਬੀਬੀ ਰਵਿੰਦਰ ਕੌਰ ਲਾਇਬ੍ਰੇਰੀਅਨ, ਹੈੱਡ ਪ੍ਰਚਾਰਕ ਸਰਦਾਰ ਸਰਬਜੀਤ ਸਿੰਘ ਢੋਟੀਆ, ਪ੍ਰਚਾਰਕ ਭਾਈ ਸਤਵੰਤ ਸਿੰਘ ਤੋਂ ਇਲਾਵਾ ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸਰਦਾਰ  ਭਗਵੰਤ ਭਗਵਾਨ ਸਿੰਘ ਸੂਰਵਿੰਡ, ਗਿਆਨੀ ਗੁਰਿੰਦਰਪਾਲ ਸਿੰਘ ਬੈਂਕਾਂ, ਗਿਆਨੀ ਮੱਸਾ ਸਿੰਘ, ਗਿਆਨੀ ਪ੍ਰਤਾਪ ਸਿੰਘ, ਸਰਦਾਰ  ਜਸਬੀਰ ਸਿੰਘ, ਸਰਦਾਰ  ਸਤਨਾਮ ਸਿੰਘ, ਬੀਬੀ ਮਨਜੀਤ ਕੌਰ, ਸਰਦਾਰ ਰਾਜਦੀਪ ਕੌਰ, ਸਰਦਾਰ ਗੁਰਤੇਜ ਸਿੰਘ, ਸਰਦਾਰ  ਬਲਜੀਤ ਸਿੰਘ, ਡਾ. ਹਰਦਿਆਲ ਸਿੰਘ, ਸਰਦਾਰ ਕਰਨੈਲ ਸਿੰਘ, ਸਰਦਾਰ ਅਵਤਾਰ ਸਿੰਘ ਖ਼ਾਲਸਾ, ਸਰਦਾਰ ਓਂਕਾਰ ਸਿੰਘ, ਸਰਦਾਰ ਬ੍ਰਿਜਪਾਲ ਸਿੰਘ, ਸਰਦਾਰ ਅਮਜੀਤ ਸਿੰਘ, ਸਰਦਾਰ ਮਹਿੰਦਰ ਸਿੰਘ, ਡਾ. ਗੁਰਪ੍ਰਤਾਪ ਸਿੰਘ, ਸਰਦਾਰ ਗੁਰਪ੍ਰਕਾਸ਼ ਸਿੰਘ, ਬੀਬੀ ਬਲਬੀਰ ਕੌਰ, ਸਰਦਾਰ ਹਰਦਿਆਲ ਸਿੰਘ ਸੰਧੂ, ਸਰਦਾਰ ਕਰਨੈਲ ਸਿੰਘ ਸੰਧੂ, ਬੀਬੀ ਸੁਖਵਿੰਦਰ ਕੌਰ, ਬੀਬੀ ਹਰਜਿੰਦਰ ਕੌਰ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ

- PTC NEWS

Top News view more...

Latest News view more...

PTC NETWORK