ਮੁਹਾਲੀ: ਮੁਹਾਲੀ ਦੇ ਪਿੰਡ ਸੋਹਣਾ ਵਿਖੇ ਫਿਜ਼ੀਕਲ ਐਜੂਕੇਸ਼ਨ ਦੇ ਅਧਿਆਪਕਾਂ ਵੱਲੋੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੋਹਣਾ ਦੀ ਪਾਣੀ ਵਾਲੀ ਟੈਂਕੀ ਉੱਤੇ ਚੜ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਇਕ ਅਧਿਆਪਕ ਨੇ ਪਾਣੀ ਵਾਲੀ ਟੈਂਕੀ ਉੱਤੇ ਚੜ੍ਹ ਕੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।ਫਿਜ਼ੀਕਲ ਐਜੂਕੇਸ਼ਨ ਅਧਿਆਪਕ ਦੀ ਸਿਹਤ ਖਰਾਬ ਹੋ ਗਈ ਸੀ ਜਿਸ ਨੂੰ ਫੇਸ 6 ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਦੱਸ ਦੇਈਏ ਕਿ 168 ਮਾਸਟਰ ਕੇਡਰ ਦੇ ਉਮੀਦਵਾਰਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਭਰਤੀ ਬੋਰਡ ਵੱਲੋ ਪੀਐਸਟੈੱਟ ਮੰਗਣ ਕਰਕੇ ਸਿਲੈਕਸ਼ਨ ਲਿਸਟ ਜਾਰੀ ਨਹੀਂ ਹੋਈ, ਜਿਸ ਨੂੰ ਲੈ ਕੇ ਅਧਿਆਪਕਾਂ ਵੱਲੋਂ ਮੋਹਾਲੀ ਵਿੱਚ ਹੱਲਾ-ਬੋਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।