Wed, Apr 9, 2025
Whatsapp

Museum of Sri Harmandir Sahib: ਸਿੱਖ ਅਜਾਇਬ ਘਰ ’ਚ ਲੱਗੇਗੀ ਸਿੱਖ ਆਗੂ ਹਰਦੀਪ ਨਿੱਝਰ, ਪਰਮਜੀਤ ਪੰਜਵੜ ਤੇ ਗਜਿੰਦਰ ਸਿੰਘ ਖਾਲਸਾ ਦੀ ਤਸਵੀਰ !

ਉਨ੍ਹਾਂ ਨੇ ਕਿਹਾ ਕਿ ਹਰਦੀਪ ਸਿੰਘ ਨਿੱਝਰ, ਪਰਮਜੀਤ ਪੰਜਵੜ ਤੇ ਗਜਿੰਦਰ ਸਿੰਘ ਦੀਆਂ ਤਸਵੀਰਾਂ ਨੂੰ ਸਿੱਖ ਅਜਾਇਬ ਘਰ ’ਚ ਲਗਾਈਆਂ ਜਾਣ। ਨਾਲ ਹੀ ਉਨ੍ਹਾਂ ਨੂੰ ਜਥੇਦਾਰ ਸਾਹਿਬ ਨੇ ਕੌਮ ਦੇ ਸ਼ਹੀਦ ਵੀ ਕਰਾਰ ਦਿੱਤਾ ਹੈ।

Reported by:  PTC News Desk  Edited by:  Aarti -- July 14th 2024 05:26 PM
Museum of Sri Harmandir Sahib: ਸਿੱਖ ਅਜਾਇਬ ਘਰ ’ਚ ਲੱਗੇਗੀ ਸਿੱਖ ਆਗੂ ਹਰਦੀਪ ਨਿੱਝਰ, ਪਰਮਜੀਤ ਪੰਜਵੜ ਤੇ ਗਜਿੰਦਰ ਸਿੰਘ ਖਾਲਸਾ ਦੀ ਤਸਵੀਰ !

Museum of Sri Harmandir Sahib: ਸਿੱਖ ਅਜਾਇਬ ਘਰ ’ਚ ਲੱਗੇਗੀ ਸਿੱਖ ਆਗੂ ਹਰਦੀਪ ਨਿੱਝਰ, ਪਰਮਜੀਤ ਪੰਜਵੜ ਤੇ ਗਜਿੰਦਰ ਸਿੰਘ ਖਾਲਸਾ ਦੀ ਤਸਵੀਰ !

Museum of Sri Harmandir Sahib: ਸਿੱਖ ਅਜਾਇਬ ਘਰ ’ਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਅਤੇ ਪਰਮਜੀਤ ਪੰਜਵੜ ਦੀ ਤਸਵੀਰ ਲੱਗੇਗੀ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਜਾਰੀ ਕੀਤਾ ਗਿਆ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਕਿ ਹਰਦੀਪ ਸਿੰਘ ਨਿੱਝਰ, ਪਰਮਜੀਤ ਪੰਜਵੜ ਤੇ ਗਜਿੰਦਰ ਸਿੰਘ ਦੀਆਂ ਤਸਵੀਰਾਂ ਨੂੰ ਸਿੱਖ ਅਜਾਇਬ ਘਰ ’ਚ ਲਗਾਈਆਂ ਜਾਣ। ਨਾਲ ਹੀ ਉਨ੍ਹਾਂ ਨੂੰ ਜਥੇਦਾਰ ਸਾਹਿਬ ਨੇ ਕੌਮ ਦੇ ਸ਼ਹੀਦ ਵੀ ਕਰਾਰ ਦਿੱਤਾ ਹੈ। 

ਦੱਸ ਦਈਏ ਕਿ ਇਹ ਐਲਾਨ ਭਾਈ ਗਜਿੰਦਰ ਸਿੰਘ ਖਾਲਸਾ ਦੀ ਸ਼ਰਧਾਂਜਲੀ ਸਮਾਗਮ ਮੌਕੇ ਜਥੇਦਾਰ ਸਾਹਿਬ ਵੱਲੋਂ ਕੀਤਾ ਗਿਆ ਸੀ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗਜਿੰਦਰ ਸਿੰਘ ਪੰਥਕ ਸੰਘਰਸ਼ ਦੇ ਉਹ ਯੋਧੇ ਸਨ, ਜਿਨ੍ਹਾਂ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਕੌਮ ਦੇ ਲੇਖੇ ਲਾਇਆ। ਉਨ੍ਹਾਂ ਕਿਹਾ ਕਿ ਭਾਈ ਗਜਿੰਦਰ ਸਿੰਘ ਨੇ ਜਲਾਵਤਨੀ ਭਰੀ ਜ਼ਿੰਦਗੀ ਵਿਚ ਰਹਿੰਦਿਆਂ ਵੀ ਕੌਮੀ ਅਜ਼ਾਦੀ ਦੇ ਸੰਘਰਸ਼ ਪ੍ਰਤੀ ਆਪਣੀ ਦ੍ਰਿੜ੍ਹਤਾ ਤੇ ਸਮਰਪਣ ਭਾਵਨਾ ਨਾਲ ਸਮਝੌਤਾ ਨਹੀਂ ਕੀਤਾ ਅਤੇ ਉਹ ਪੰਥਕ ਸਿਧਾਂਤਾਂ ’ਤੇ ਪਹਿਰਾ ਦਿੰਦੇ ਰਹੇ। 


ਉਨ੍ਹਾਂ ਅੱਗੇ ਕਿਹਾ ਕਿ ਕੌਮ ਨੂੰ ਇਸ ਗੱਲ ਦਾ ਦੁੱਖ ਹੈ ਕਿ ਜਿਸ ਦੇਸ਼ ਵਿਚ ਅਸੀਂ ਰਹਿ ਰਹੇ ਹਾਂ, ਉਥੋਂ ਦੀਆਂ ਸਰਕਾਰਾਂ ਨੇ ਕਦੇ ਵੀ ਸਾਡੇ ਹੱਕਾਂ ਦਾ ਖ਼ਿਆਲ ਨਹੀਂ ਕੀਤਾ। 1947 ਦੀ ਦੇਸ਼ ਵੰਡ ਤੋਂ ਬਾਅਦ ਸਾਨੂੰ ਜਰਾਇਮ ਪੇਸ਼ਾ ਕਿਹਾ ਗਿਆ ਅਤੇ ਅਜ਼ਾਦ ਖਿੱਤੇ ਦਾ ਕੀਤਾ ਵਾਅਦਾ ਵੀ ਪੂਰਾ ਨਹੀਂ ਕੀਤਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਵੀ ਸਾਡੇ ਕਈ ਸੰਘਰਸ਼ੀ ਯੋਧੇ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਜੇਲ੍ਹਾਂ ਵਿਚ ਬੰਦ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਬੇਇਨਸਾਫ਼ੀ ਅੱਜ ਵੀ ਜਾਰੀ ਹੈ ਅਤੇ ਨਵੇਂ ਬਣਾਏ ਕਾਨੂੰਨਾਂ ਤਹਿਤ ਦੇਸ਼ ਧ੍ਰੋਹ ਦਾ ਪਹਿਲਾ ਪਰਚਾ ਵੀ ਸਿੱਖ ’ਤੇ ਹੀ ਦਰਜ ਕੀਤਾ ਗਿਆ ਹੈ। ਅਜਿਹੇ ਵਰਤਾਰੇ ਕਾਰਨ ਸਿੱਖਾਂ ਅੰਦਰ ਰੋਸ ਪੈਦਾ ਹੋਣਾ ਕੁਦਰਤੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗਜਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਲਾਵਤਨੀ ਸਿੱਖ ਯੋਧੇ ਦਾ ਖਿਤਾਬ ਦਿੱਤਾ ਗਿਆ ਹੈ, ਜਿਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਪ੍ਰੰਪਰਾਵਾਂ ਅਨੁਸਾਰ ਸਮਾਗਮ ਕਰਕੇ ਇਹ ਸਨਮਾਨ ਉਨ੍ਹਾਂ ਦੇ ਪਰਿਵਾਰ ਨੂੰ ਸੌਂਪਿਆ ਜਾਵੇਗਾ। 

ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਭਾਈ ਗਜਿੰਦਰ ਸਿੰਘ, ਭਾਈ ਹਰਦੀਪ ਸਿੰਘ ਨਿੱਝਰ ਤੇ ਭਾਈ ਪਰਮਜੀਤ ਸਿੰਘ ਪੰਜਵੜ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਲਈ ਕਾਰਵਾਈ ਕਰੇ।

ਇਹ ਵੀ ਪੜ੍ਹੋ: Banur Gangster Encounter: ਪੁਲਿਸ ਤੇ ਗੈਂਗਸਟਰ ਵਿਚਾਲੇ ਫਾਇਰਿੰਗ, ਮੁਠਭੇੜ ਦੌਰਾਨ ਗੈਂਗਸਟਰ ਦੇ ਪੈਰ ’ਤੇ ਲੱਗੀ ਗੋਲੀ

- PTC NEWS

Top News view more...

Latest News view more...

PTC NETWORK