Dallewal Hunger Strike : ਹਾਈਕੋਰਟ ਪਹੁੰਚਿਆ ਡੱਲੇਵਾਲ ਦੇ ਮਰਨ ਵਰਤ ਦਾ ਮਾਮਲਾ, ਜਨਹਿਤ ਪਟੀਸ਼ਨ ਰਾਹੀਂ ਕੀਤੀ ਗਈ ਵੱਡੀ ਮੰਗ
Dallewal Hunger Strike : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਪਟੀਸ਼ਨ ਰਾਹੀਂ ਕਿਸਾਨ ਆਗੂ ਦਾ ਮਰਨ ਵਰਤ ਖਤਮ ਕਰਵਾਉਣ ਦੀ ਮੰਗ ਸਬੰਧੀ ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਾਖਲ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਇਹ ਜਨਹਿਤ ਪਟੀਸ਼ਨ ਐਡਵੋਕੇਟ ਵਾਸੂ ਰੰਜਨ ਸ਼ਾਡਿਲਯ ਨੇ ਦਾਖਲ ਕੀਤੀ ਹੈ। ਇਸ ਪਟੀਸ਼ਨ 'ਤੇ ਕੱਲ ਸਵੇਰੇ ਉਨ੍ਹਾਂ ਵੱਲੋਂ ਤਤਕਾਰ ਸੁਣਵਾਈ ਦੀ ਮੰਗ ਕੀਤੀ ਜਾਵੇਗੀ।
ਉਨ੍ਹਾਂ ਆਪਣੀ ਪਟੀਸ਼ਨ 'ਚ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੇ ਜੀਵਨ ਨੂੰ ਬਚਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਉਨ੍ਹਾਂ ਨੂੰ ਜ਼ਰੂਰੀ ਸਿਹਤ ਸਹੂਲਤਾਂ ਸਰਕਾਰ ਵੱਲੋਂ ਮੁਹਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।
ਇਸਤੋਂ ਇਲਾਵਾ ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾ ਕੇ ਰੱਖਣ ਲਈ ਡੱਲੇਵਾਲ ਨੂੰ ਤੁਰੰਤ ਸਹਾਇਤਾ ਮੁਹਈਆ ਕਰਵਾਉਣਾ ਜਰ਼ੂਰੀ ਹੈ, ਕਿਉਂਕਿ ਜੇਕਰ ਉਨ੍ਹਾਂ ਦੀ ਸਿਹਤ ਵਿਗੜਦੀ ਹੈ ਤਾਂ ਅਸ਼ਾਂਤੀ ਪੈਦਾ ਹੋ ਸਕਦੀ ਹੈ।
- PTC NEWS