ਪੀਐਮ ਮੋਦੀ ਨੇ ਮਾਂ ਹੀਰਾਬੇਨ ਦੀ ਚਿਖਾ ਨੂੰ ਨਮ ਅੱਖਾਂ ਨਾਲ ਦਿੱਤੀ ਅਗਨੀ
ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਦੇਹਾਂਤ ਹੋ ਗਿਆ। ਮੋਦੀ ਆਪਣੀ ਮਾਂ ਨੂੰ ਅੰਤਿਮ ਵਿਦਾਈ ਦੇਣ ਲਈ ਗਾਂਧੀਨਗਰ ਪਹੁੰਚੇ। ਪੀਐਮ ਮੋਦੀ ਨੇ ਆਪਣੇ ਭਰਾਵਾਂ ਨਾਲ ਮਿਲ ਕੇ ਮਾਂ ਦੀ ਦੇਹ ਨੂੰ ਮੋਢਾ ਦਿੱਤਾ। ਇਸ ਤੋਂ ਬਾਅਦ ਮੋਦੀ ਨੇ ਮਾਂ ਹੀਰਾਬੇਨ ਦੀ ਚਿਖਾ ਨੂੰ ਨਮ ਅੱਖਾਂ ਨਾਲ ਅਗਨੀ ਦਿੱਤੀ।
ਇਸ ਮੌਕੇ 'ਤੇ ਪੀਐਮ ਮੋਦੀ ਦੇ ਪਰਿਵਾਰ ਦੇ ਸਾਰੇ ਮੈਂਬਰ ਮੌਜੂਦ ਸਨ। ਹੀਰਾਬੇਨ ਦੀ ਅੰਤਿਮ ਯਾਤਰਾ ਵਿਚ ਸ਼ਾਮਲ ਹੋਣ ਲਈ ਭਾਜਪਾ ਵਰਕਰਾਂ ਤੇ ਆਗੂਆਂ ਨੂੰ ਸੁਰੱਖਿਆ ਕਾਰਨਾਂ ਕਰਕੇ ਰੋਕ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਅੱਜ ਤੜਕੇ 3.30 ਵਜੇ ਹੀਰਾਬੇਨ ਦਾ ਦੇਹਾਂਤ ਹੋ ਗਿਆ ਸੀ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਟਵੀਟ ਕਰਕੇ ਮਾਂ ਨੂੰ ਸ਼ਰਧਾਂਜਲੀ ਦਿੱਤੀ।
#WATCH | Gujarat: Prime Minister Narendra Modi arrives at the residence of his late mother Heeraben Modi in Gandhinagar. She passed away at the age of 100, today. pic.twitter.com/UAAn079siV — ANI (@ANI) December 30, 2022
ਇਸ ਦੇ ਨਾਲ ਹੀ ਪਰਿਵਾਰ ਨੇ ਭਾਵੁਕ ਅਪੀਲ ਕੀਤੀ। ਪਰਿਵਾਰ ਵੱਲੋਂ ਕਿਹਾ ਗਿਆ ਹੈ ਕਿ ਇਸ ਔਖੀ ਘੜੀ ਵਿੱਚ ਤੁਹਾਡੀਆਂ ਦੁਆਵਾਂ ਲਈ ਅਸੀਂ ਤੁਹਾਡੇ ਸਾਰਿਆਂ ਦੇ ਧੰਨਵਾਦੀ ਹਾਂ। ਸਾਡੀ ਸਾਰਿਆਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਵਿਚਾਰਾਂ ਵਿੱਚ ਰੱਖਣ ਤੇ ਆਪਣੇ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮਾਂ ਨੂੰ ਜਾਰੀ ਰੱਖਣ। ਇਹ ਹੀ ਹੀਰਾਬੇਨ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
#WATCH | Gandhinagar: Prime Minister Narendra Modi carries the mortal remains of his late mother Heeraben Modi who passed away at the age of 100, today. pic.twitter.com/CWcHm2C6xQ — ANI (@ANI) December 30, 2022
ਕਾਬਿਲੇਗੌਰ ਹੈ ਕਿ ਹੀਰਾਬੇਨ ਦਾ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।
#WATCH | Gujarat: Last rites of Heeraben Modi, mother of PM Modi were performed in Gandhinagar. She passed away at the age of 100, today.
(Source: DD) pic.twitter.com/TYZf1yM4U3 — ANI (@ANI) December 30, 2022
ਗੁਜਰਾਤ ਸਰਕਾਰ ਵੱਲੋਂ ਵੀਰਵਾਰ ਨੂੰ ਹੀ ਜਾਣਕਾਰੀ ਦਿੱਤੀ ਗਈ ਸੀ ਕਿ ਉਨ੍ਹਾਂ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ, ਇੱਕ-ਦੋ ਦਿਨਾਂ ਵਿੱਚ ਉਨ੍ਹਾਂ ਨੂੰ ਛੁੱਟੀ ਮਿਲ ਸਕਦੀ ਹੈ।
ਇਹ ਵੀ ਪੜ੍ਹੋ : ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੀ ਕਾਰ ਹਾਦਸਾਗ੍ਰਸਤ, ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ
- PTC NEWS