Mon, Apr 28, 2025
Whatsapp

ਪੀ.ਐੱਮ ਮੋਦੀ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਭੇਂਟ, ਦੇਸ਼ ਵਾਸੀਆਂ ਨੂੰ ਏਕਤਾ ਅਤੇ ਅਖੰਡਤਾ ਦੀ ਚੁਕਾਈ ਸਹੁੰ

Reported by:  PTC News Desk  Edited by:  Shameela Khan -- October 31st 2023 01:43 PM -- Updated: October 31st 2023 01:44 PM
ਪੀ.ਐੱਮ ਮੋਦੀ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਭੇਂਟ, ਦੇਸ਼ ਵਾਸੀਆਂ ਨੂੰ ਏਕਤਾ ਅਤੇ ਅਖੰਡਤਾ ਦੀ ਚੁਕਾਈ ਸਹੁੰ

ਪੀ.ਐੱਮ ਮੋਦੀ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਭੇਂਟ, ਦੇਸ਼ ਵਾਸੀਆਂ ਨੂੰ ਏਕਤਾ ਅਤੇ ਅਖੰਡਤਾ ਦੀ ਚੁਕਾਈ ਸਹੁੰ

ਗੁਜਰਾਤ:   ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਗੁਜਰਾਤ ਦੌਰੇ ਦੇ ਦੂਜੇ ਦਿਨ ਅੱਜ ਸਵੇਰ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਪਹੁੰਚੇ। ਇੱਥੇ ਉਨ੍ਹਾਂ ਨੇ ਲੋਹ ਪੁਰਸ਼ ਅਤੇ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 148ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਇੱਥੇ ਪਟੇਲ ਦੀ ਦੁਨੀਆ ਦੀ ਸਭ ਤੋਂ ਉੱਚੀ 182 ਮੀਟਰ ਦੀ ਮੂਰਤੀ ਸਥਿਤ ਹੈ। ਇਸ ਨੂੰ 'ਸਟੈਚੂ ਆਫ਼ ਯੂਨਿਟੀ' ਕਿਹਾ ਜਾਂਦਾ ਹੈ।


ਦੱਸ ਦਈਏ ਕਿ ਅੱਜ ਸਟੈਚੂ ਆਫ਼ ਯੂਨਿਟੀ ਕੰਪਲੈਕਸ ਵਿੱਚ ਹੀ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਮਨਾਇਆ ਜਾ ਰਿਹਾ ਹੈ। ਪਟੇਲ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਇੱਥੇ ਲੋਕਾਂ ਨੂੰ ਏਕਤਾ ਦੀ ਸਹੁੰ ਚੁਕਾਈ ਅਤੇ ਕਿਹਾ,  " ਮੈਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਆਪਣੇ ਆਪ ਨੂੰ ਸਮਰਪਿਤ ਕਰਾਂਗਾ ਅਤੇ ਆਪਣੇ ਦੇਸ਼ ਵਾਸੀਆਂ ਵਿੱਚ ਇਸ ਸੰਦੇਸ਼ ਨੂੰ ਫੈਲਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ।"



ਉਨ੍ਹਾਂ ਅੱਗੇ ਕਿਹਾ ਕਿ ਮੈਂ ਇਹ ਸਹੁੰ ਆਪਣੇ ਦੇਸ਼ ਦੀ ਏਕਤਾ ਦੀ ਭਾਵਨਾ ਨਾਲ ਲੈ ਰਿਹਾ ਹਾਂ। ਮੈਂ ਆਪਣੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਵੀ ਕਰਦਾ ਹਾਂ। ਇਸ ਦੇ ਨਾਲ ਹੀ ਪੀ.ਐੱਮ ਮੋਦੀ ਨੇ ਜਾਣਕਾਰੀ ਦਿੱਤੀ ਕਿ ਉਹ ਕੇਵੜੀਆ ਦੇ ਏਕਤਾ ਨਗਰ ਵਿੱਚ ਵਿਕਾਸ ਅਤੇ ਸੈਰ-ਸਪਾਟੇ ਨਾਲ ਸਬੰਧਤ 196 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ।

- PTC NEWS

Top News view more...

Latest News view more...

PTC NETWORK