PNB Bank Loan Fraud Case : ਪੀਐਨਬੀ ਕਰਜ਼ਾ ਘੁਟਾਲੇ ਦਾ ਦੋਸ਼ੀ ਮੇਹੁਲ ਚੋਕਸੀ ਬੈਲਜੀਅਮ ’ਚ ਗ੍ਰਿਫ਼ਤਾਰ, ਭਾਰਤ ਕਰੇਗਾ ਹਵਾਲਗੀ ਦੀ ਮੰਗ !
PNB Bank Loan Fraud Case : ਪੰਜਾਬ ਨੈਸ਼ਨਲ ਬੈਂਕ ਦੇ ਕਰਜ਼ਾ ਧੋਖਾਧੜੀ ਦੇ ਦੋਸ਼ੀ ਮੇਹੁਲ ਚੋਕਸੀ ਨੂੰ ਬੈਲਜੀਅਮ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬੈਲਜੀਅਮ ਪੁਲਿਸ ਨੇ ਹੀਰਾ ਵਪਾਰੀ ਮੇਹੁਲ ਚੋਕਸੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚੌਕਸੀ ਨੂੰ ਸ਼ਨੀਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਬੇਨਤੀ 'ਤੇ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਜੇਲ੍ਹ ਵਿੱਚ ਹੈ।
ਭਾਰਤੀ ਜਾਂਚ ਏਜੰਸੀਆਂ ਨੇ ਬੈਲਜੀਅਮ ਦੇ ਅਧਿਕਾਰੀਆਂ ਨੂੰ ਇੱਕ ਰਸਮੀ ਪੱਤਰ ਭੇਜਿਆ ਸੀ, ਜਿਸ ਵਿੱਚ ਚੋਕਸੀ ਨੂੰ ਉਸ ਦੇਸ਼ ਵਿੱਚ ਦੇਖੇ ਜਾਣ ਤੋਂ ਬਾਅਦ ਉਸਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ, ਬੈਲਜੀਅਮ ਪੁਲਿਸ ਨੇ 23 ਮਈ 2018 ਅਤੇ 15 ਜੂਨ 2021 ਨੂੰ ਮੁੰਬਈ ਅਦਾਲਤ ਵੱਲੋਂ ਜਾਰੀ ਵਾਰੰਟਾਂ ਦੇ ਆਧਾਰ 'ਤੇ ਚੋਕਸੀ ਨੂੰ ਗ੍ਰਿਫ਼ਤਾਰ ਕੀਤਾ।
ਇੱਕ ਅਧਿਕਾਰੀ ਨੇ ਕਿਹਾ ਕਿ ਚੋਕਸੀ ਨੂੰ ਸ਼ਨੀਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸਨੂੰ ਜ਼ਮਾਨਤ ਮਿਲਣ ਵਿੱਚ ਸਮਾਂ ਲੱਗੇਗਾ। ਉਸਨੇ ਇਹ ਵੀ ਦੱਸਿਆ ਕਿ ਸੀਬੀਆਈ ਹਵਾਲਗੀ ਦੀ ਬੇਨਤੀ 'ਤੇ ਕੰਮ ਕਰਨ ਲਈ ਬੈਲਜੀਅਮ ਦੇ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ।
ਜਾਅਲੀ ਦਸਤਾਵੇਜ਼ ਦੇ ਰਹੀ ਸੀ ਚੋਕਸੀ
ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਚੋਕਸੀ ਨੇ ਭਾਰਤ ਹਵਾਲਗੀ ਤੋਂ ਬਚਣ ਲਈ ਬੈਲਜੀਅਮ ਵਿੱਚ ਰਹਿਣ ਲਈ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕੀਤੀ ਸੀ। ਇੱਕ ਰਿਪੋਰਟ ਵਿੱਚ ਕਿਹਾ ਗਿਆ ਸੀ, "ਚੌਕਸੀ ਨੇ ਬੈਲਜੀਅਨ ਅਧਿਕਾਰੀਆਂ ਨੂੰ ਝੂਠੇ ਐਲਾਨ ਅਤੇ ਜਾਅਲੀ ਦਸਤਾਵੇਜ਼ ਪੇਸ਼ ਕੀਤੇ ਸਨ ਅਤੇ ਅਰਜ਼ੀ ਪ੍ਰਕਿਰਿਆ ਦੌਰਾਨ ਆਪਣੀ ਕੌਮੀਅਤ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਸੀ।" ਉਸਨੇ ਆਪਣੀ ਭਾਰਤੀ ਅਤੇ ਐਂਟੀਗੁਆ ਨਾਗਰਿਕਤਾ ਦਾ ਖੁਲਾਸਾ ਨਹੀਂ ਕੀਤਾ।
ਇਹ ਵੀ ਪੜ੍ਹੋ : Pratap Singh Bajwa : ਹੈਂਡ ਗ੍ਰੇਨੇਡ ਜਾਣਕਾਰੀ ਮਾਮਲੇ ਪ੍ਰਤਾਪ ਸਿੰਘ ਬਾਜਵਾ 'ਤੇ FIR ਦਰਜ : ਸੂਤਰ
- PTC NEWS