ਪਾਈਪ ਲਾਈਨ ਪਾਉਣ ਨੂੰ ਲੈ ਕੇ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ
ਬਠਿੰਡਾ : ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਕੋਰੇਆਣਾ ਵਿਖੇ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ ਹੋ ਗਏ। ਕਿਸਾਨਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਨਾਲ ਮਾਹੌਲ ਹੋਰ ਤਣਾਅਪੂਰਨ ਬਣ ਗਿਆ। ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਅੱਜ ਪਾਈਪ ਲਾਈਨ ਵਿਛਾਈ ਜਾ ਰਹੀ ਸੀ। ਜਿਸ ਲਈ ਪ੍ਰਸ਼ਾਸਨ ਆਪਣਾ ਲਾਮ-ਲਸ਼ਕਰ ਲੈ ਕੇ ਪੁੱਜ ਗਿਆ।
ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਤੇ ਪੁਲਿਸ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਵਾਜਿਬ ਮੁਆਵਜ਼ਾ ਨਹੀਂ ਦਿੱਤਾ ਗਿਆ। ਇਸ ਲਈ ਉਹ ਸਰਕਾਰ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਨੇ ਪੰਜਾਬ ਸਰਕਾਰ ਤੇ ਪੁਲਿਸ ਉਤੇ ਧੱਕਾਸ਼ਾਹੀ ਦੇ ਦੋਸ਼ ਲਗਾਏ। ਪੁਲਿਸ ਨੇ ਵੱਡੀ ਗਿਣਤੀ ਵਿਚ ਇਕੱਠੇ ਹੁੰਦੇ ਕਿਸਾਨਾਂ ਨੂੰ ਵੇਖ ਕੇ ਪਿੰਡ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ।
ਇਹ ਵੀ ਪੜ੍ਹੋ : ਫਿਰੌਤੀ ਲੈਣ ਆਏ ਗੈਂਗਸਟਰਾਂ ਦੀ ਪੁਲਿਸ ਨਾਲ ਹੋਈ ਝੜਪ, ਇੱਕ ਗੈਂਗਸਟਰ ਪੁਲਿਸ ਅੜਿੱਕੇ
- PTC NEWS