Tue, Oct 22, 2024
Whatsapp

ਹੁਸ਼ਿਆਰਪੁਰ ਪਿਓ-ਪੁੱਤ ਕਤਲ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ, ਮੁਕਾਬਲੇ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ

Hoshiarpur Father Son Murder Case : ਮੰਗਲਵਾਰ ਜਦੋਂ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਇੱਕ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ਉਪਰ ਫਾਈਰਿੰਗ ਕਰ ਦਿੱਤੀ, ਜਿਸ ਦੇ ਜਵਾਬ 'ਚ ਪੁਲਿਸ ਗੋਲੀਬਾਰੀ ਵਿੱਚ ਸੁਖਵਿੰਦਰ ਸਿੰਘ ਸੁੱਖੀ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਜ਼ਖ਼ਮੀ ਹੋ ਗਿਆ।

Reported by:  PTC News Desk  Edited by:  KRISHAN KUMAR SHARMA -- October 22nd 2024 06:00 PM -- Updated: October 22nd 2024 06:09 PM
ਹੁਸ਼ਿਆਰਪੁਰ ਪਿਓ-ਪੁੱਤ ਕਤਲ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ, ਮੁਕਾਬਲੇ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ

ਹੁਸ਼ਿਆਰਪੁਰ ਪਿਓ-ਪੁੱਤ ਕਤਲ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ, ਮੁਕਾਬਲੇ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ

Father Son Killed Case : ਪੰਜਾਬ ਦੇ ਹੁਸ਼ਿਆਰਪੁਰ 'ਚ ਐਤਵਾਰ ਕਰਵਾ ਚੌਥ ਦੀ ਰਾਤ ਨੂੰ ਪਿਓ-ਪੁੱਤ ਦਾ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲੇ 'ਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਮੁਕਾਬਲੇ 'ਚ ਜ਼ਖ਼ਮੀ ਹੋਣ 'ਤੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਦੱਸ ਦਈਏ ਕਿ ਹੁਸ਼ਿਆਰਪੁਰ ਦੇ ਪਿੰਡ ਚੱਕੋਵਾਲ ਬ੍ਰਾਹਮਣਾ 'ਚ ਕਰਵਾ ਚੌਥ ਵਾਲੇ ਦਿਨ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਪਿਓ-ਪੁੱਤ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਹਮਲੇ ਦੌਰਾਨ ਦੋ ਬੱਚੇ ਵੀ ਜ਼ਖਮੀ ਹੋਏ ਸਨ। ਹਮਲੇ 'ਚ ਅਮਰਜੀਤ ਵਾਸੀ ਤਲਵੰਡੀ ਰਾਈਆਂ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ ਦੀ ਮੌਤ ਹੋ ਗਈ ਸੀ, ਜੋ ਕਿ ਪਰਿਵਾਰ 'ਚ ਨਵਜੰਮੇ ਬੱਚੇ ਨੂੰ ਵੇਖਣ ਲਈ ਹਸਪਤਾਲ ਆਏ ਸਨ ਅਤੇ ਜਿਵੇਂ ਹੀ ਉਹ ਹਸਪਤਾਲ ਤੋਂ ਬਾਹਰ ਨਿਕਲੇ ਤਾਂ ਉਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।


ਪੁਲਿਸ ਵੱਲੋਂ ਹਮਲੇ ਪਿੱਛੇ ਮ੍ਰਿਤਕਾਂ ਵੱਲੋਂ ਤਿੰਨ ਸਾਲ ਪਹਿਲਾਂ ਨਸ਼ੇ ਦੀ ਤਸਕਰੀ ਅਤੇ ਨਜਾਇਜ਼ ਹਥਿਆਰ ਰੱਖਣ ਸਬੰਧੀ ਸ਼ਿਕਾਇਤ ਕਰਨ ਦੀ ਰੰਜਿਸ਼ ਦਾ ਮਾਮਲਾ ਦੱਸਿਆ ਗਿਆ ਸੀ, ਜਿਸ ਤੋਂ ਬਾਅਦ ਕੇਸ ਦਰਜ ਕਰਕੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਸੀ। ਮੰਗਲਵਾਰ ਜਦੋਂ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਇੱਕ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ਉਪਰ ਫਾਈਰਿੰਗ ਕਰ ਦਿੱਤੀ, ਜਿਸ ਦੇ ਜਵਾਬ 'ਚ ਪੁਲਿਸ ਗੋਲੀਬਾਰੀ ਵਿੱਚ ਸ਼ੂਟਰ ਸੁਖਵਿੰਦਰ ਸਿੰਘ ਸੁੱਖੀ ਵਾਸੀ ਰਾਏਪੁਰ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਜ਼ਖ਼ਮੀ ਹੋ ਗਿਆ।

ਐਸਪੀ ਡੀ ਸਰਵਜੀਤ ਬਾਹੀਆ ਨੇ ਦੱਸਿਆ ਕਿ ਪੁਲਿਸ ਨੇ ਸੁਖਵਿੰਦਰ ਸਿੰਘ ਕਤਲ ਮਾਮਲੇ 'ਚ ਮੁੱਖ ਮੁਲਜ਼ਮ ਹੈ, ਜਿਸ ਨੂੰ ਪੁਲਿਸ ਨੇ ਜਵਾਬੀ ਕਾਰਵਾਈ ਦੌਰਾਨ ਪਿੰਡ ਹਰਗੜ੍ਹ 'ਚ ਫੜਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਲੱਤ 'ਚ ਗੋਲੀ ਲੱਗੀ ਹੈ ਅਤੇ ਬਾਕੀ ਡਾਕਟਰੀ ਜਾਂਚ ਚੱਲ ਰਹੀ ਹੈ।

- PTC NEWS

Top News view more...

Latest News view more...

PTC NETWORK