MP Amritpal Singh ਦੇ 7 ਸਾਥੀਆਂ ਦਾ ਮੁੜ ਵਧਿਆ ਪੁਲਿਸ ਰਿਮਾਂਡ, ਅਜਨਾਲਾ ਥਾਣਾ ਹਮਲਾ ਮਾਮਲੇ ’ਚ ਕੀਤੀ ਜਾਵੇਗੀ ਪੁੱਛਗਿੱਛ
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪਰ ਇਸ ਤੋਂ ਪਹਿਲਾਂ ਉਸਦੇ ਇੱਕ ਹੋਰ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ।
ਵੀਰੇਂਦਰ ਸਿੰਘ 'ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਮਿਆਦ ਖਤਮ ਹੋ ਗਈ ਹੈ, ਜਿਸ ਤੋਂ ਬਾਅਦ ਅਜਨਾਲਾ ਪੁਲਿਸ ਦੀ ਇੱਕ ਟੀਮ ਉਸਨੂੰ ਲੈਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਹੈ।
ਦੂਜੇ ਪਾਸੇ ਅਜਨਾਲਾ ਥਾਣਾ ਹਮਲਾ ਮਾਮਲੇ ’ਚ ਸਾਂਸ਼ਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਅਜਨਾਲਾ ਕੋਰਟ ’ਚ ਪੇਸ਼ੀ ਹੋਈ। ਇਸ ਦੌਰਾਨ ਸਾਂਸਦ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ 28 ਮਾਰਚ ਤੱਕ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਬਸੰਤ, ਕੁਲਵੰਤ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਦਲਜੀਤ ਕਲਸੀ, ਗੁਰਮੀਤ ਬੁੱਕਣਵਾਲਾ ਅਤੇ ਭਗਵੰਤ ਬਾਜੇਕੇ ਨੂੰ ਪੇਸ਼ ਕੀਤਾ ਗਿਆ ਸੀ। ਇਨ੍ਹਾਂ ਕੋਲੋਂ ਪਹਿਲਾਂ ਪੁਲਿਸ ਨੇ ਪੁੱਛਗਿੱਛ ਵੀ ਕੀਤੀ ਸੀ। ਹੁਣ ਮੁੜ ਤੋਂ ਪੁਲਿਸ ਨੂੰ ਰਿਮਾਂਡ ਦਿੱਤਾ ਗਿਆ ਹੈ।
ਅੰਮ੍ਰਿਤਪਾਲ ਸਿੰਘ ਦੇ 7 ਸਾਥੀ
ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਵੀ ਪੰਜਾਬ ਲਿਆਂਦਾ ਗਿਆ ਸੀ, ਜਿਨ੍ਹਾਂ ਦੇ ਪ੍ਰਮੁੱਖ ਨਾਵਾਂ ਵਿੱਚ ਦਲਜੀਤ ਸਿੰਘ ਕਾਹਨਵਾਲ, ਗੁਰਮੀਤ ਸਿੰਘ, ਵਰਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਭੁਪਿੰਦਰ ਸਿੰਘ ਅਤੇ ਕੁਲਵੰਤ ਸਿੰਘ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਮਾਰਚ 2023 ਵਿੱਚ 'ਵਾਰਿਸ ਪੰਜਾਬ ਦੇ' ਸੰਗਠਨ ਦੀਆਂ ਗਤੀਵਿਧੀਆਂ ਅਤੇ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਤੋਂ ਬਾਅਦ ਐਨਐਸਏ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Farmers Released From Patiala Jail : ਪਟਿਆਲਾ ਜੇਲ੍ਹ ਤੋਂ ਕਿਸਾਨਾਂ ਨੂੰ ਕੀਤਾ ਰਿਹਾਅ; ਸ਼ੰਭੂ ਤੇ ਖਨੌਰੀ ਬਾਰਡਰ ਤੋਂ ਕੀਤਾ ਗਿਆ ਸੀ ਗ੍ਰਿਫਤਾਰ
- PTC NEWS