Punjab New Governor : ਰਾਸ਼ਟਰਪਤੀ ਨੇ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਕੀਤਾ ਮਨਜ਼ੂਰ, ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ
Punjab New Governor : ਰਾਜਸਥਾਨ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਜਪਾ ਆਗੂ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਦੇ ਰਾਜਪਾਲ ਵਜੋਂ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।
ਹੁਣ ਬਨਵਾਰੀ ਲਾਲ ਪੁਰੋਹਿਤ ਦੀ ਥਾਂ ਗੁਲਾਬ ਚੰਦ ਕਟਾਰੀਆ ਨੂੰ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਸ਼ਨੀਵਾਰ ਦੇਰ ਰਾਤ ਪੰਜਾਬ ਸਮੇਤ ਕਈ ਰਾਜਾਂ ਵਿੱਚ ਰਾਜਪਾਲਾਂ ਦੀ ਨਿਯੁਕਤੀ ਕੀਤੀ ਗਈ ਹੈ।
ਕਾਬਿਲੇਗੌਰ ਹੈ ਕਿ ਪੁਰੋਹਿਤ ਨੇ ਤਾਮਿਲਨਾਡੂ ਦੇ ਰਾਜਪਾਲ ਵਜੋਂ ਚਾਰ ਸਾਲ ਦੇ ਕਾਰਜਕਾਲ ਤੋਂ ਬਾਅਦ ਸਤੰਬਰ 2021 ਵਿੱਚ ਪੰਜਾਬ ਦੇ ਰਾਜਪਾਲ ਦਾ ਅਹੁਦਾ ਸੰਭਾਲਿਆ। ਕਈ ਮੁੱਦਿਆਂ ਨੂੰ ਲੈ ਕੇ ਪੁਰੋਹਿਤ ਤੇ ਪੰਜਾਬ ਦੇ ਸੀਐੱਮ ਇੱਕ ਦੂਜੇ ਦੇ ਆਹਮੋ ਸਾਹਮਣੇ ਹੋਏ। ਬਨਵਾਰੀਲਾਲ ਪੁਰੋਹਿਤ ਨੇ ਫਰਵਰੀ ਵਿੱਚ ਭਾਰਤ ਦੇ ਰਾਸ਼ਟਰਪਤੀ ਨੂੰ ਇੱਕ ਛੋਟੇ ਪੱਤਰ ਵਿੱਚ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਹੋਇਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਇਨ੍ਹਾਂ ਸੂਬਿਆਂ ਦੇ ਵੀ ਬਦਲੇ ਰਾਜਪਾਲ
ਇਹ ਵੀ ਪੜ੍ਹੋ : Gang war in Khanna : ਕਾਲਜ 'ਚ ਗੈਂਗਵਾਰ, ਚੱਲੀਆਂ ਤਾੜ-ਤਾੜ ਗੋਲ਼ੀਆਂ !
- PTC NEWS