Sat, Dec 28, 2024
Whatsapp

Bathinda Bus Accdient : ਪੀਐਮ ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਲਈ ਆਰਥਿਕ ਸਹਾਇਤਾ ਦਾ ਕੀਤਾ ਐਲਾਨ

Bus Accident in Punjab : ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਪੀੜਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਹਸਪਤਾਲ ਜ਼ਖ਼ਮੀਆਂ ਦੀ ਛੇਤੀ ਤੰਦਰੁਸਤੀ ਲਈ ਕਾਮਨਾ ਕੀਤੀ ਹੈ।

Reported by:  PTC News Desk  Edited by:  KRISHAN KUMAR SHARMA -- December 27th 2024 08:53 PM -- Updated: December 27th 2024 08:55 PM
Bathinda Bus Accdient : ਪੀਐਮ ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਲਈ ਆਰਥਿਕ ਸਹਾਇਤਾ ਦਾ ਕੀਤਾ ਐਲਾਨ

Bathinda Bus Accdient : ਪੀਐਮ ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਲਈ ਆਰਥਿਕ ਸਹਾਇਤਾ ਦਾ ਕੀਤਾ ਐਲਾਨ

Talwandi Sabo bus accident : ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ 'ਚ ਸ਼ੁੱਕਰਵਾਰ ਸਵੇਰੇ ਹੋਏ ਭਿਆਨਕ ਹਾਦਸੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਪੀੜਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਹਸਪਤਾਲ ਜ਼ਖ਼ਮੀਆਂ ਦੀ ਛੇਤੀ ਤੰਦਰੁਸਤੀ ਲਈ ਕਾਮਨਾ ਕੀਤੀ ਹੈ।

ਪ੍ਰਧਾਨ ਮੰਤਰੀ ਦਫਤਰ ਵੱਲੋਂ ਟਵਿੱਟਰ ਐਕਸ ਰਾਹੀਂ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਪੀਐਮ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।ਪੋਸਟ ਰਾਹੀਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਐਕਸਗ੍ਰੇਸ਼ੀਆ, ਜਦਕਿ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ।


ਦੱਸ ਦਈਏ ਕਿ ਬਠਿੰਡਾ-ਤਲਵੰਡੀ ਸਾਬੋ ਰੋਡ 'ਤੇ ਸਰਦੂਲਗੜ੍ਹ ਤੋਂ ਆ ਰਹੀ ਇੱਕ ਪ੍ਰਾਈਵੇਟ ਬੱਸ, ਤੇਜ਼ ਮੀਂਹ ਦੇ ਕਾਰਨ ਪੁਲ 'ਤੇ ਲੰਘਣ ਸਮੇਂ ਬੇਕਾਬੂ ਹੋ ਕੇ ਗੰਦੇ ਨਾਲੇ ਵਿੱਚ ਜਾ ਡਿੱਗੀ ਸੀ। ਬੱਸ ਵਿੱਚ 46 ਸਵਾਰੀਆਂ ਸਵਾਰ ਸਨ, ਜਿਸ ਵਿੱਚ ਇੱਕ 2 ਸਾਲ ਦੀ ਬੱਚੀ, 17 ਸਾਲਾ ਲੜਕੀ, ਡਰਾਈਵਰ ਅਤੇ 2 ਔਰਤਾਂ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਲੋਕ ਜ਼ਖ਼ਮੀ ਹੋ ਗਏ ਸਨ।

- PTC NEWS

Top News view more...

Latest News view more...

PTC NETWORK