ਪੰਜਾਬ ਦੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਪ੍ਰੋਫੈਸਰਾਂ ਤੇ ਸਟਾਫ਼ ਲਈ ਖੁਸ਼ਖਬਰੀ ! ਹਾਈਕੋਰਟ ਨੇ ਰੱਦ ਕੀਤੀ ਸਰਕਾਰ ਦੀ ਨੋਟੀਫਿਕੇਸ਼ਨ
Punjab Private aided colleges : ਪੰਜਾਬ-ਹਰਿਆਣਾ ਹਾਈਕੋਰਟ ਨੇ ਸੂਬੇ ਦੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਪ੍ਰਬੰਧਕਾਂ ਅਤੇ ਉਨ੍ਹਾਂ ਦੇ ਪ੍ਰੋਫੈਸਰਾਂ ਤੇ ਸਟਾਫ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਦੇ ਹੁਕਮਾਂ ਅਨੁਸਾਰ ਇਨ੍ਹਾਂ ਸਾਰਿਆਂ ਨੂੰ ਰਿਟਾਇਰਮੈਂਟ ਦੇ ਨਾਲ ਲੀਵ ਐਨਕੈਸ਼ਮੈਂਟ ਅਤੇ ਗ੍ਰੈਚੁਟੀ ਦਾ ਲਾਭ ਪ੍ਰਾਪਤ ਕਰ ਸਕਣਗੇ।
ਵਕੀਲ ਸਮੀਰ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਈਕੋਰਟ ਨੇ ਮੰਗਲਵਾਰ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ 2016 ਦੀ ਇਨ੍ਹਾਂ ਲਾਭਾਂ 'ਤੇ ਰੋਕ ਲਗਾਉਣ ਦੀ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ। ਹੁਣ ਸਰਕਾਰ ਨੂੰ ਇਨ੍ਹਾਂ ਪ੍ਰਾਈਵੇਟ ਏਡਿਡ ਕਾਲਜਾਂ ਦੇ ਪ੍ਰੋਫੈਸਰਾਂ ਅਤੇ ਸਟਾਫ ਦੀ ਲੀਵ ਐਨਕੈਸ਼ਮੈਂਟ ਅਤੇ ਗਰੈਚੂਟੀ ਦਾ 95 ਫੀਸਦੀ ਭੁਗਤਾਨ ਕਰਨਾ ਹੋਵੇਗਾ।
ਹਾਈ ਕੋਰਟ ਨੇ ਇਸ ਮਾਮਲੇ ਵਿੱਚ ਅੱਜ 50 ਤੋਂ ਵੱਧ ਪਟੀਸ਼ਨਾਂ 'ਤੇ ਆਪਣਾ ਫੈਸਲਾ ਸੁਣਾਇਆ। ਹਾਈ ਕੋਰਟ ਦੇ ਇਸ ਫੈਸਲੇ ਨਾਲ ਪੰਜਾਬ ਦੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਹਜ਼ਾਰਾਂ ਪ੍ਰੋਫੈਸਰਾਂ ਅਤੇ ਸਟਾਫ਼ ਨੂੰ ਵੱਡੀ ਰਾਹਤ ਮਿਲੇਗੀ।
- PTC NEWS