Mon, Dec 2, 2024
Whatsapp

Punjabi Singer Karan Aujla News :ਸ਼ੋਅ ਤੋਂ ਪਹਿਲਾਂ ਪੰਜਾਬੀ ਗਾਇਕ ਕਰਨ ਔਜਲਾ ਦੀਆਂ ਵਧੀਆਂ ਮੁਸ਼ਕਿਲਾਂ, ਇਨ੍ਹਾਂ ਗੀਤਾਂ ਨੂੰ ਗਾਉਣ ’ਤੇ ਲੱਗੀ ਰੋਕ !

ਮਿਲੀ ਜਾਣਕਾਰੀ ਮੁਤਾਬਿਕ ਪ੍ਰੋਫੈਸਰ ਪੰਡਿਤਰਾਓ ਧਰਨੇਵਰ ਨੇ ਕਰਨ ਔਜਲਾ ਖਿਲਾਫ ਪੁਲਿਸ ਨੂੰ ਆਨਲਾਈਨ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਇਲਜ਼਼ਾਮ ਲਾਇਆ ਕਿ ਕਰਨ ਔਜਲਾ ਦੇ ਗੀਤ ਸ਼ਰਾਬ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਦੇ ਹਨ।

Reported by:  PTC News Desk  Edited by:  Aarti -- December 02nd 2024 01:21 PM -- Updated: December 02nd 2024 01:30 PM
Punjabi Singer Karan Aujla News :ਸ਼ੋਅ ਤੋਂ ਪਹਿਲਾਂ ਪੰਜਾਬੀ ਗਾਇਕ ਕਰਨ ਔਜਲਾ ਦੀਆਂ ਵਧੀਆਂ ਮੁਸ਼ਕਿਲਾਂ, ਇਨ੍ਹਾਂ ਗੀਤਾਂ ਨੂੰ ਗਾਉਣ ’ਤੇ ਲੱਗੀ ਰੋਕ !

Punjabi Singer Karan Aujla News :ਸ਼ੋਅ ਤੋਂ ਪਹਿਲਾਂ ਪੰਜਾਬੀ ਗਾਇਕ ਕਰਨ ਔਜਲਾ ਦੀਆਂ ਵਧੀਆਂ ਮੁਸ਼ਕਿਲਾਂ, ਇਨ੍ਹਾਂ ਗੀਤਾਂ ਨੂੰ ਗਾਉਣ ’ਤੇ ਲੱਗੀ ਰੋਕ !

Punjabi Singer Karan Aujla News : 7 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੇ ਪੰਜਾਬੀ ਗਾਇਕ ਕਰਨ ਔਜਲਾ ਦੇ ਸ਼ੋਅ ਤੋਂ ਪਹਿਲਾਂ ਉਨ੍ਹਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਰਅਸਲ ਇਹ ਮਾਮਲਾ ਚੰਡੀਗੜ੍ਹ ਪੁਲਿਸ ਕੋਲ ਪਹੁੰਚ ਗਿਆ ਹੈ। ਜੀ ਹਾਂ ਕਰਨ ਔਜਲਾ ਦੇ ਖਿਲਾਫ ਸ਼ਿਕਾਇਤ ਦਰਜ ਕੀਤੀ ਗਈ ਹੈ। 

ਮਿਲੀ ਜਾਣਕਾਰੀ ਮੁਤਾਬਿਕ ਪ੍ਰੋਫੈਸਰ ਪੰਡਿਤਰਾਓ ਧਰਨੇਵਰ ਨੇ ਕਰਨ ਔਜਲਾ ਖਿਲਾਫ ਪੁਲਿਸ ਨੂੰ ਆਨਲਾਈਨ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਇਲਜ਼਼ਾਮ ਲਾਇਆ ਕਿ ਕਰਨ ਔਜਲਾ ਦੇ ਗੀਤ ਸ਼ਰਾਬ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਦੇ ਹਨ। ਜਿਸ ਕਾਰਨ ਉਨ੍ਹਾਂ ਨੇ ਇਹ ਮੰਗ ਕੀਤੀ ਹੈ ਕਿ ਕਰਨ ਔਜਲਾ ਆਪਣੇ ਸ਼ੋਅ ਦੌਰਾਨ ਕੁਝ ਚੁਨਿੰਦਾ ਗਾਣੇ ਨਾ ਗਾਉਣ। 


ਉਨ੍ਹਾਂ ਮੰਗ ਕੀਤੀ ਹੈ ਕਿ ਉਹ ਸ਼ੋਅ ਦੌਰਾਨ ਚਿੱਟਾ ਕੁਰਤਾ, ਅਧੀਆ, ਫਿਉ ਡੇਜ਼, ਐਲਕੋਹਲ 2, ਗੈਂਗਸਟਾ ਅਤੇ ਬੰਦੂਕ  ਵਰਗੇ ਗੀਤ ਨਾ ਗਾਉਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕਰਨ ਔਜਲਾ ਨੇ ਸਟੇਜ 'ਤੇ ਇਹ ਗੀਤ ਗਾਇਆ ਤਾਂ ਉਹ ਐਸਐਸਪੀ ਅਤੇ ਡੀਜੀਪੀ ਚੰਡੀਗੜ੍ਹ ਖ਼ਿਲਾਫ਼ ਅਦਾਲਤ ਦੀ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੇ।

ਇਹ ਵੀ ਪੜ੍ਹੋ : AP Dhillon At Mumbai : ਦਿਲਜੀਤ ਦੋਸਾਂਝ ਮਗਰੋਂ ਹੁਣ ਭਾਰਤ ਦੇ ਲੋਕਾਂ ’ਤੇ ਚੜ੍ਹਨ ਵਾਲਾ ਹੈ ਗਾਇਕ ਏਪੀ ਢਿੱਲੋਂ ਦਾ ਰੰਗ, ਜਾਣੋ ਕਦੋਂ ਅਤੇ ਕਿੱਥੇ ਹੈ ਕੰਸਰਟ ?

- PTC NEWS

Top News view more...

Latest News view more...

PTC NETWORK