ਭੜਕਾਊ ਭਾਸ਼ਣ ਦੇਣ ਵਾਲਿਆਂ ਦੀ ਖੈਰ ਨਹੀ: ਗੌਰਵ ਯਾਦਵ
ਲੁਧਿਆਣਾ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਲੁਧਿਆਣਾ ਪਹੁੰਚੇ ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਡੀਜੀਪੀ ਦਾ ਕਹਿਣਾ ਹੈ ਕਿ ਨਫ਼ਰਤੀ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਜੇਕਰ ਕੋਈ ਵੀ ਵਿਅਕਤੀ ਕਿਸੇ ਧਰਮ ਖਿਲਾਫ ਭਾਸ਼ਣ ਦੇਵੇਗਾ ਤਾਂ ਸਖ਼ਤ ਕਰਾਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਜ਼ੋਰ ਦਿੰਦੇ ਹੋਏ ਕਿਹਾ ਹੈ ਕਿ ਸੂਬੇ ਦਾ ਮਾਹੌਲ ਖਰਾਬ ਨਹੀ ਕਰਨ ਦੇਵਾਂਗੇ।
ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਸੂਬੇ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਿਸੇ ਤਰ੍ਹਾਂ ਦੇ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਾਲ ਏਡੀਜੀਪੀ ਗੁਰਪ੍ਰੀਤ ਦਿਓ ਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।ਦੱਸ ਦਈਏ ਕਿ ਪੰਜਾਬ ਪੁਲਿਸ ਨੇ ਅੱਜ ਪੂਰੇ ਪੰਜਾਬ ਵਿੱਚ ਸਰਚ ਅਭਿਆਨ ਚਲਾਇਆ ਗਿਆ ਹੈ।
- PTC NEWS