Wed, May 7, 2025
Whatsapp

PRTC And Punbus Strike News : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਰੇਸ਼ਾਨੀ ਦਾ ਕਰਨਾ ਪੈ ਸਕਦਾ ਹੈ ਸਾਹਮਣਾ !

ਦੱਸ ਦਈਏ ਕਿ ਪੀਆਰਟੀਸੀ ਤੇ ਪਨਬੱਸ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਤਨਖਾਹਾਂ ਉਨ੍ਹਾਂ ਦੇ ਖਾਤਿਆਂ ’ਚ ਅੱਧੀਆਂ ਪਾਈਆਂ ਗਈਆਂ ਹਨ। ਪਰ ਪੂਰੀ ਤਨਖਾਹ ਨਾ ਮਿਲਣ ਕਰਕੇ ਹੀ ਉਨ੍ਹਾਂ ਵੱਲੋਂ ਰੋਸ ਜਾਹਿਰ ਕੀਤਾ ਜਾ ਰਿਹਾ ਹੈ।

Reported by:  PTC News Desk  Edited by:  Aarti -- April 23rd 2025 04:59 PM -- Updated: April 23rd 2025 05:14 PM
PRTC And Punbus Strike News : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਰੇਸ਼ਾਨੀ ਦਾ ਕਰਨਾ ਪੈ ਸਕਦਾ ਹੈ ਸਾਹਮਣਾ !

PRTC And Punbus Strike News : ਪੰਜਾਬ ’ਚ ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਰੇਸ਼ਾਨੀ ਦਾ ਕਰਨਾ ਪੈ ਸਕਦਾ ਹੈ ਸਾਹਮਣਾ !

PRTC And Punbus Strike News :  ਪੀਆਰਟੀਸੀ ਬੱਸਾਂ ’ਚ ਸਫਰ ਕਰਨ ਵਾਲੇ ਲੋਕਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏਕਿ ਭਲਕੇ ਪੀਆਰਟੀਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਦੋ ਘੰਟੇ ਦੇ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

ਮਿਲੀ ਜਾਣਕਾਰੀ ਮੁਤਾਬਿਕ ਕੱਚੇ ਮੁਲਾਜ਼ਮਾਂ ਵੱਲੋਂ  ਸਵੇਰ 10 ਵਜੇ ਤੋਂ ਲੈ ਕੇ 12 ਵਜੇ ਤੱਕ 2 ਘੰਟਿਆਂ ਦੇ ਲਈ ਬੱਸਾਂ ਦਾ ਚੱਕਾ ਜਾਮ ਰੱਖਿਆ ਜਾਵੇਗਾ। ਦੱਸ ਦਈਏ ਕਿ ਪੀਆਰਟੀਸੀ ਤੇ ਪਨਬੱਸ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਤਨਖਾਹਾਂ ਉਨ੍ਹਾਂ ਦੇ ਖਾਤਿਆਂ ’ਚ ਅੱਧੀਆਂ ਪਾਈਆਂ ਗਈਆਂ ਹਨ। ਪਰ ਪੂਰੀ ਤਨਖਾਹ ਨਾ ਮਿਲਣ ਕਰਕੇ ਹੀ ਉਨ੍ਹਾਂ ਵੱਲੋਂ ਰੋਸ ਜਾਹਿਰ ਕੀਤਾ ਜਾ ਰਿਹਾ ਹੈ। 


ਪੀਆਰਟੀਸੀ ਦੇ ਪਨਬੱਸ ਦੇ ਪੰਜਾਬ ਪ੍ਰਧਾਨ ਰੇਸ਼ਮ ਸਿੰਘ ਨੇ ਪੀਟੀਸੀ ਨਿਊਜ਼ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕੱਲ 12 ਵਜੇ ਤੱਕ ਸਰਕਾਰ ਨੇ ਤਨਖਾਹਾਂ ਨਾ ਜਾਰੀ ਕੀਤੀਆਂ ਤਾਂ ਕੱਲ 12 ਵਜੇ ਤੋਂ ਬਾਅਦ ਵੱਡਾ ਸੰਘਰਸ਼ ਕੀਤਾ ਜਾਵੇਗਾ ਅਤੇ 25 ਅਪ੍ਰੈਲ ਤੋਂ ਮੁਕੰਮਲ ਤੌਰ ’ਤੇ ਬੱਸਾਂ ਨੂੰ ਬੰਦ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਫਿਲਹਾਲ ਲਈ ਭਲਕੇ ਪੀਆਰਟੀਸੀ ਦਾ ਹੀ ਚੱਕਾ ਜਾਮ ਰਹੇਗਾ ਜੇਕਰ ਭਲਕੇ 12 ਵਜੇ ਤੱਕ ਸਰਕਾਰ ਨੇ ਤਨਖਾਹ ਨਾ ਜਾਰੀ ਕੀਤੀਆਂ ਤਾਂ ਅਗਲੇ ਦਿਨ ਪਨਬੱਸ ਮੁਲਾਜ਼ਮ ਵੀ ਇਸ ਸੰਘਰਸ਼ ਦਾ ਹਿੱਸਾ ਬਣਨਗੇ। ਸਵੇਰੇ 10 ਵਜੇ ਤੋਂ 12 ਵਜੇ ਤੱਕ ਪੀਆਰਟੀਸੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਹਾਲਾਂਕਿ ਜੇਕਰ  12 ਵਜੇ ਤੱਕ ਵੀ ਤਨਖਾਹਾਂ ਨਹੀਂ ਆਈਆਂ ਤਾਂ ਪਨਬੱਸ ਦਾ ਵੀ ਚੱਕਾ ਜਾਮ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : Pilgrim Bus Accident : ਜਲੰਧਰ ਤੋਂ ਮਥੁਰਾ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਈ , ਡਰਾਈਵਰ ਅਤੇ ਕੰਡਕਟਰ ਸਮੇਤ 9 ਜ਼ਖਮੀ

- PTC NEWS

Top News view more...

Latest News view more...

PTC NETWORK