PRTC Bus Accident Update : PRTC ਬੱਸ ਪਲਟੀ, ਹਾਦਸੇ ’ਚ 2 ਦੀ ਮੌਤ; ਕਈ ਜ਼ਖ਼ਮੀ
PRTC Bus Accident : ਸੰਗਰੂਰ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ 'ਤੇ ਭਵਾਨੀਗੜ੍ਹ ਨੇੜੇ ਪੀ.ਆਰ.ਟੀ.ਸੀ. ਬੱਸ ਪਲਟ ਗਈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਜਿੰਦਰ ਕੁਮਾਰ ਵਾਸੀ ਪਿੰਡ ਬਾਲਦ ਕਲਾ ਤੇ ਗੁਰਪ੍ਰੀਤ ਕੌਰ ਵਾਸੀ ਬਠਿੰਡਾ ਵਜੋਂ ਹੋਈ ਹੈ। ਇਸ ਦੇ ਨਾਲ ਹੀ 16 ਦੇ ਕਰੀਬ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ ਹਨ।
ਜਾਣਕਾਰੀ ਅਨੁਸਾਰ ਇਹ ਬੱਸ ਪਟਿਆਲਾ ਤੋਂ ਬਠਿੰਡਾ ਜਾ ਰਹੀ ਸੀ, ਜਿਸ ਸਮੇਂ ਇਸ ਵਿੱਚ 50 ਦੇ ਕਰੀਬ ਸਵਾਰੀਆਂ ਸਨ, ਜਿਨ੍ਹਾਂ ਵਿੱਚੋਂ 16 ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ ਤੇ 2 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਬੱਸ ਨਜ਼ਦੀਕੀ ਹਨੀ ਢਾਬੇ ਕੋਲ ਪਹੁੰਚੀ ਤਾਂ ਅਚਾਨਕ ਇੱਕ ਟੈਂਕਰ ਸੜਕ 'ਤੇ ਆ ਗਿਆ, ਜਿਸ ਕਾਰਨ ਬੱਸ ਟੱਕਰ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਆਪਣਾ ਸੰਤੁਲਨ ਗੁਆ ਬੈਠੀ ਅਤੇ ਇਹ ਹਾਦਸਾ ਵਾਪਰ ਗਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਤੁਰੰਤ ਭਵਾਨੀਗੜ੍ਹ ਦੇ ਸਿਵਲ ਹਸਪਤਾਲ ਪਹੁੰਚਾਇਆ।
- PTC NEWS