Punjab Buses Employees Strike Update : ਪੰਜਾਬ ਰੋਡਵੇਜ਼, ਪਨਬਸ ਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਟਰਾਂਸਪੋਰਟ ਮੰਤਰੀ ਨਾਲ ਹੋਈ ਮੀਟਿੰਗ , ਕਈ ਮੰਗਾਂ ਉੱਤੇ ਹੋਈ ਚਰਚਾ
Punjab Buses Employees Strike Update : ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸੂਬੇ ਭਰ ਦੇ ਸਾਰੇ ਬੱਸ ਅੱਡੇ 2 ਘੰਟਿਆਂ ਲਈ ਬੰਦ ਕੀਤੇ ਗਏ ਸਨ। ਇਸ ਦੌਰਾਨ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਦੀ ਅੱਜ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨਾਲ ਮੀਟਿੰਗ ਹੋਈ ਹੈ। ਪ੍ਰਧਾਨ ਰੇਸ਼ਮ ਸਿੰਘ ਦਾ ਕਹਿਣਾ ਹੈ ਕਿ ਬੜੇ ਵਧੀਆ ਮਾਹੌਲ ਦੇ ਵਿੱਚ ਬੈਠਕ ਹੋਈ ਹੈ ਅਤੇ ਕਈ ਮੰਗਾਂ ਦੇ ਉੱਤੇ ਚਰਚਾ ਹੋਈ ,ਜਿਨ੍ਹਾਂ 'ਚੋਂ ਕਈਆਂ 'ਤੇ ਸਹਿਮਤੀ ਬਣਦੀ ਨਜ਼ਰ ਆਈ ਹੈ।
ਦਰਅਸਲ 'ਚ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਵਿੱਚ ਅੱਜ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕੀਤੇ ਗਏ ਸਨ। ਪੰਜਾਬ ਭਰ ਵਿਚ ਸਾਰੇ ਬੱਸ ਅੱਡੇ 2 ਘੰਟਿਆਂ ਲਈ ਬੰਦ ਕਰਕੇ ਪੰਜਾਬ ਰੋਡਵੇਜ਼ ਪਨਬੱਸ ਤੇ PRTC ਕੰਟਰੈਕਟ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ ਸਨ। ਉਨ੍ਹਾਂ ਦੀ ਮੁੱਖ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਹੈ।
ਇਸ ਦੇ ਇਲਾਵਾ ਉਨ੍ਹਾਂ ਇਹ ਵੀ ਐਲਾਨ ਕੀਤਾ ਸੀ ਕਿ 6, 7 ਤੇ 8 ਅਪ੍ਰੈਲ ਨੂੰ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼ ਪਨਬੱਸ ਤੇ PRTC ਕੰਟਰੈਕਟ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਕੀਤੀ ਜਾ ਸਕਦੀ ਹੈ। ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਹੜਤਾਲ PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਜਾਵੇਗੀ।
- PTC NEWS