Wed, Apr 9, 2025
Whatsapp

PSEB 8th Result 2025 : ਵਿਦਿਆਰਥੀਆਂ ਲਈ ਵੱਡੀ ਖ਼ਬਰ ! ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

PSEB 8th Result 2025 : ਪੰਜਾਬ ਬੋਰਡ ਦੇ 8ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖਤਮ ਹੋ ਗਈ ਹੈ। ਦਰਅਸਲ, ਪੰਜਾਬ ਬੋਰਡ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ

Reported by:  PTC News Desk  Edited by:  Shanker Badra -- April 04th 2025 04:55 PM -- Updated: April 04th 2025 05:07 PM
PSEB 8th Result 2025 : ਵਿਦਿਆਰਥੀਆਂ ਲਈ ਵੱਡੀ ਖ਼ਬਰ !  ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

PSEB 8th Result 2025 : ਵਿਦਿਆਰਥੀਆਂ ਲਈ ਵੱਡੀ ਖ਼ਬਰ ! ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

  PSEB 8th Result 2025 : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅਧੀਨ ਪੜ੍ਹਦੇ 8ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖਤਮ ਹੋ ਗਈ ਹੈ। ਦਰਅਸਲ, ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਜਿਨ੍ਹਾਂ ਵਿਦਿਆਰਥੀਆਂ ਨੇ ਜਮਾਤ 8ਵੀਂ ਬੋਰਡ ਦੀ ਪ੍ਰੀਖਿਆ ਦਿੱਤੀ ਸੀ, ਉਹ ਹੁਣ ਆਪਣੇ ਨਤੀਜੇ ਅਧਿਕਾਰਤ ਵੈੱਬਸਾਈਟ, pseb.ac.in ਤੋਂ ਡਾਊਨਲੋਡ ਕਰ ਸਕਦੇ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚੇਅਰਮੈਨ, ਡਾ. ਅਮਰਪਾਲ ਸਿੰਘ, ਜੀ ਦੀ ਯੋਗ ਅਗਵਾਈ ਹੇਠ ਮਿਤੀ 04.04.2025 ਨੂੰ ਅਕਾਦਮਿਕ ਸਾਲ 2024-2025 ਅੱਠਵੀਂ ਸ਼੍ਰੇਣੀ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਇਸ ਸਾਲ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚ ਕੁੱਲ 10471 ਸਕੂਲਾਂ ਦੇ 290471 (ਦੋ ਲੱਖ ਨੱਬੇ ਹਜਾਰ ਚਾਰ ਸੌ ਇੱਕਤਰ) ਪ੍ਰੀਖਿਆਰਥੀ ਪ੍ਰੀਖਿਆ ਵਿੱਚ ਅਪੀਅਰ ਹੋਏ, ਜਿਨ੍ਹਾਂ ਵਿੱਚੋਂ 282627 (ਦੋ ਲੱਖ ਬਿਆਸੀ ਹਜਾਰ ਛੇ ਸੌ ਸਤਾਈ) ਪ੍ਰਮੋਟ ਹੋਏ ਅਤੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 97.30 ਰਹੀ ਹੈ।


ਘੋਸ਼ਿਤ ਕੀਤੇ ਨਤੀਜੇ ਅਨੁਸਾਰ ਪੁਨੀਤ ਵਰਮਾ ਪੁੱਤਰ ਅਸ਼ੋਕ ਵਰਮਾ/ ਨੀਤੂ ਵਰਮਾ, (ਰੋਲ ਨੰ. 8025370012) ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ,ਏ-225, ਚੀਫ ਖਾਲਸਾ ਦੀਵਾਨ, ਮਾਡਲ ਟਾਊਨ ,ਹੁਸ਼ਿਆਰਪੁਰ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਪਹਿਲਾ, ਨਵਜੋਤ ਕੌਰ ਪੁੱਤਰੀ ਸ਼੍ਰੀ ਕਰਨਜੀਤ ਸਿੰਘ/ ਵੀਰਪਾਲ ਕੌਰ (ਰੋਲ ਨੰ. 8025227565) ਸੰਤ ਮੋਹਨ ਦਾਸ ਮੈਮੋਰੀਅਲ ਸੀਨੀ.ਸੈਕੰ. ਸਕੂਲ, ਕੋਟ ਸੁੱਖੀਆ, ਫਰੀਦਕੋਟ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਦੂਜਾ ਅਤੇ ਨਵਜੋਤ ਕੌਰ ਪੁੱਤਰੀ ਸ਼੍ਰੀ ਗੁਰਮੇਜ ਸਿੰਘ/ ਕੁਲਜੀਤ ਕੌਰ (ਰੋਲ ਨੰ. 8025111174) ਗੁਰੂ ਨਾਨਕ ਪਬਲਿਕ ਸੀਨੀ. ਸੈਕੰ. ਸਕੂਲ, ਚੰਨਣ ਕੇ (ਅੱਡਾ ਨਾਥ ਦੀ ਖੁਈ), ਅੰਮ੍ਰਿਤਸਰ ਨੇ 99.83 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਿਯਮਾਂ ਅਨੁਸਾਰ ਬਰਾਬਰ ਅੰਕ ਪ੍ਰਾਪਤ ਕਰਨ ਤੇ ਛੋਟੀ ਉਮਰ ਵਾਲੇ ਪ੍ਰੀਖਿਆਰਥੀ ਨੂੰ ਮੈਰਿਟ ਵਿੱਚ ਉੱਚ ਸਥਾਨ ਪ੍ਰਦਾਨ ਕੀਤਾ ਗਿਆ ਹੈ।

ਚੇਅਰਮੈਨ ਡਾ. ਅਮਰਪਾਲ ਸਿੰਘ ਜੀ ਨੇ ਨਤੀਜੇ ਬਾਰੇ ਗੱਲ ਕਰਦਿਆਂ ਦੱਸਿਆ ਕਿ ਇਸ ਵਾਰ ਬੋਰਡ ਪ੍ਰੀਖਿਆਵਾਂ ਨੂੰ ਪਹਿਲਾਂ ਨਾਲੋਂ ਵਧੇਰੇ ਸਖ਼ਤੀ ਅਤੇ ਪਾਰਦਰਸ਼ਤਾ ਨਾਲ ਅਯੋਜਿਤ ਕਰਵਾਇਆ ਗਿਆ ਹੈ ਅਤੇ ਭਵਿੱਖ ਵਿੱਚ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਸ਼ਨ ਪੱਤਰਾਂ ਦੀ ਗੁਣਵੱਤਾ ਵਧਾਉਣ ਦੇ ਨਾਲ ਨਾਲ ਪਾਠਕ੍ਰਮ ਵਿੱਚ ਲੋੜੀਂਦੇ ਸੁਧਾਰ ਕਰਦੇ ਹੋਏ ਕਈ ਹੋਰ ਵੀ ਉਪਰਾਲੇ ਕੀਤੇ ਜਾਣਗੇ।  

ਪ੍ਰੀਖਿਆਰਥੀਆਂ ਦੇ ਪੂਰੇ ਵੇਰਵੇ ਅਤੇ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in  ਅਤੇ www.indiaresults.com ਤੇ ਅਪਲੋਡ ਕਰ ਦਿੱਤਾ ਗਿਆ ਹੈ। ਜਿਹੜੇ ਪ੍ਰੀਖਿਆਰਥੀ ਇਸ ਪ੍ਰੀਖਿਆ ਵਿੱਚ ਪ੍ਰਮੋਟ ਨਹੀਂ ਹੋ ਸਕੇ, ਉਹਨਾਂ ਦੀ ਸਪਲੀਮੈਂਟਰੀ ਪ੍ਰੀਖਿਆ ਜੂਨ 2025 ਵਿੱਚ ਕੰਡਕਟ ਕਰਵਾਈ ਜਾਵੇਗੀ, ਜਿਸਦੇ ਲਈ ਸਬੰਧਿਤ ਵਿਦਿਆਰਥੀ ਵੱਖਰੇ ਤੌਰ ਤੇ ਫਾਰਮ ਭਰਨਗੇ। ਇਸ ਸਬੰਧੀ ਸ਼ਡਿਊਲ ਵੱਖਰੇ ਤੌਰ ਤੇ  School login  ਅਤੇ ਵੱਖ-ਵੱਖ ਅਖਬਾਰਾਂ ਰਾਹੀਂ ਸੂਚਿਤ ਕੀਤਾ ਜਾਵੇਗਾ।

- PTC NEWS

Top News view more...

Latest News view more...

PTC NETWORK