13 ਫਰਵਰੀ ਤੋਂ 30 ਮਾਰਚ ਤੱਕ ਹੋਣਗੇ PSEB ਦੇ ਬੋਰਡ ਇਮਤਿਹਾਨ, ਡੇਟਸ਼ੀਟ ਜਾਰੀ
PSEB Board Exam Datesheet: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਬੋਰਡ ਦੀ ਜਮਾਤਾਂ ਦੀਆਂ ਡੇਟਸ਼ੀਟ ਜਾਰੀ ਕਰ ਦਿੱਤੀਆਂ ਹਨ।
ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 7 ਤੋਂ 14 ਮਾਰਚ ਅਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ 7 ਤੋਂ 27 ਮਾਰਚ ਤੱਕ ਹੋਣਗੀਆਂ। PSEB ਦੇ ਮੁਤਾਬਕ 5ਵੀਂ ਅਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਵੈ-ਪ੍ਰੀਖਿਆ ਕੇਂਦਰਾਂ ਅਤੇ ਬੋਰਡ ਦੁਆਰਾ ਸਥਾਪਤ ਕੇਂਦਰਾਂ ਵਿੱਚ ਹੋਣਗੀਆਂ। 5ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਵੇਰੇ 10 ਵਜੇ ਜਦਕਿ 8ਵੀਂ ਦੀਆਂ ਪ੍ਰੀਖਿਆਵਾਂ ਸਵੇਰੇ 11 ਵਜੇ ਤੋਂ ਸ਼ੁਰੂ ਹੋਣਗੀਆਂ।
10ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ 6 ਮਾਰਚ ਤੱਕ ਹੋਣਗੀਆਂ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ 30 ਮਾਰਚ ਤੱਕ ਚੱਲਣਗੀਆਂ। ਇਸ ਦੇ ਨਾਲ ਹੀ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਬੋਰਡ ਦਫ਼ਤਰ ਵੱਲੋਂ ਸਥਾਪਿਤ ਕੇਂਦਰਾਂ ਵਿੱਚ ਹੋਣਗੀਆਂ। ਜੋ ਕਿ ਸਵੇਰੇ 11 ਵਜੇ ਤੋਂ ਸ਼ੁਰੂ ਹੋਣਗੀਆਂ।
ਸਾਰੀਆਂ ਪ੍ਰੀਖਿਆਵਾਂ ਸਵੇਰ ਦੀ ਸ਼ਿਫਟ ਵਿੱਚ ਲਈਆਂ ਜਾਣਗੀਆਂ। ਪ੍ਰੀਖਿਆਵਾਂ ਨਾਲ ਸਬੰਧਤ ਵਧੇਰੀ ਜਾਣਕਾਰੀ ਬੋਰਡ ਦੀ ਵੈੱਬਸਾਈਟ https://www.pseb.ac.in/ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
-