Public Holiday In Punjab 2025 : ਪੰਜਾਬ ਸਰਕਾਰ ਵੱਲੋਂ 2025 ਦੀ ਪਹਿਲੀ ਛੁੱਟੀ ਦਾ ਐਲਾਨ, ਇਸ ਦਿਨ ਬੰਦ ਰਹਿਣਗੇ ਸਕੂਲ ਅਤੇ ਦਫ਼ਤਰ
Public Holiday In Punjab 2025 : ਪੰਜਾਬ ਦੇ ਸਕੂਲਾਂ ਵਿੱਚ ਇਸ ਸਮੇਂ ਸਰਦੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਹ ਛੁੱਟੀਆਂ 31 ਦਸੰਬਰ ਨੂੰ ਖਤਮ ਹੋਣਗੀਆਂ। ਇਸ ਤੋਂ ਤੁਰੰਤ ਬਾਅਦ 5 ਅਤੇ 6 ਜਨਵਰੀ ਨੂੰ ਸਰਕਾਰੀ ਛੁੱਟੀ ਹੋਵੇਗੀ। 5 ਜਨਵਰੀ ਨੂੰ ਐਤਵਾਰ ਹੋਵੇਗਾ ਅਤੇ 6 ਜਨਵਰੀ ਨੂੰ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਹੈ।
ਪੰਜਾਬ ਸਰਕਾਰ ਨੇ ਇਸ ਛੁੱਟੀ ਦਾ ਐਲਾਨ ਕੀਤਾ ਹੈ। ਇਹ ਇਸ ਸਾਲ ਦੀ ਪਹਿਲੀ ਛੁੱਟੀ ਹੋਵੇਗੀ। ਇਸ ਕਾਰਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
- PTC NEWS