ਰਵੀਬਖਸ਼ ਸਿੰਘ ਅਰਸ਼ੀ (ਗੁਰਦਾਸਪੁਰ, 15 ਮਾਰਚ): ਪੰਜਾਬ ਦੇ ’ਚ ਪਨਬਸ ਅਤੇ ਪੀਆਰਟੀਸੀ ਮੁਲਾਜਮਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਖਿਲ਼ਾਫ ਬੱਸ ਡਿੱਪੂ ਬਟਾਲਾ ਵਿਖੇ ਗੇਟ ਰੈਲੀ ਕੀਤੀ ਗਈ। ਜਿਸ ਦੇ ਚੱਲਦੇ ਬਟਾਲਾ ਦੇ ਵਿੱਚ ਪੀਆਰਟੀਸੀ ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਦੇ ਖਿਲਾਫ ਜੰਮਕੇ ਨਾਅਰੇਬਾਜੀ ਕੀਤੀ।ਇਸ ਦੌਰਾਨ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆ ਤਾਂ 18 ਅਤੇ 19 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘੇਰਾਓ ਕੀਤਾ ਜਾਵੇਗਾ। ਬਟਾਲਾ ਦੇ ਪ੍ਰਧਾਨ ਪਰਮਜੀਤ ਸਿੰਘ ਕੋਹਾੜ ਅਤੇ ਸਕੱਤਰ ਪ੍ਰਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਡੇ ਨਾਲ ਕਈ ਮੀਟਿੰਗਾਂ ਕੀਤੀਆਂ ਹਨ ਅਤੇ ਸਾਨੂੰ ਵਿਸ਼ਵਾਸ ਵੀ ਦਿੱਤਾ ਕਿ ਕੱਚੇ ਮੁਲਾਜਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਆਊਟ ਸੋਰਸ ਭਰਤੀ ਬੰਦ ਕੀਤੀ ਜਾਵੇਗੀ ਪਰ ਅਜੇ ਤੱਕ ਸਾਡੀਆਂ ਮੰਗਾਂ ਨੂੰ ਸਰਕਾਰ ਨੇ ਠੰਡੇ ਬਸਤੇ ਵਿੱਚ ਪਾ ਰੱਖਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜੋ ਐਕਟ ਪਾਸ ਕੀਤਾ ਹੈ, ਉਸਦੇ ਤਹਿਤ ਅਸੀ ਪੱਕੇ ਨਹੀਂ ਹੋ ਸਕਦੇ ਉਸ ਐਕਟ ਨੂੰ ਰੱਦ ਕੀਤਾ ਜਾਵੇ ਅਤੇ ਸਾਡੀਆਂ ਮੰਗਾਂ ਨੂੰ ਮੰਨਿਆ ਜਾਵੇ। ਇਹ ਵੀ ਪੜ੍ਹੋ: Liquor Shops in Punjab: ਪੰਜਾਬ ’ਚ ਠੇਕਿਆਂ ਤੋਂ ਇਲਾਵਾ ਦੁਕਾਨਾਂ ’ਤੇ ਮਿਲੇਗੀ ਸ਼ਰਾਬ, ਸੂਬੇ ’ਚ ਖੁੱਲ੍ਹਣਗੀਆਂ 77 ਦੁਕਾਨਾਂ