Pune Helicopter Crash : ਪੁਣੇ 'ਚ ਹੈਲੀਕਾਪਟਰ ਹੋਇਆ ਭਿਆਨਕ ਹਾਦਸੇ ਦਾ ਸ਼ਿਕਾਰ, ਤਿੰਨ ਲੋਕਾਂ ਦੀ ਮੌਤ,
Pune Helicopter Crash : ਮਹਾਰਾਸ਼ਟਰ ਦੇ ਪੁਣੇ 'ਚ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਬਾਵਧਨ ਬੁਦਰੂਕ ਪਿੰਡ ਨੇੜੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਹੈ। ਪਿੰਡ ਵਾਸੀਆਂ ਨੇ ਹਿੰਜਾਵੜੀ ਪੁਲੀਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਪੁਲਿਸ ਅਤੇ ਮੈਡੀਕਲ ਟੀਮ ਨੂੰ ਰਵਾਨਾ ਕਰ ਦਿੱਤਾ ਗਿਆ ਹੈ।
ਪਿੰਪਰੀ ਚਿੰਚਵਾੜ ਪੁਲਿਸ ਦਾ ਕਹਿਣਾ ਹੈ ਕਿ ਬੁੱਧਵਾਰ ਸਵੇਰੇ ਕਰੀਬ 6.45 ਵਜੇ ਪਹਾੜੀ ਖੇਤਰ ਵਿੱਚ ਹੈਲੀਕਾਪਟਰ ਕਰੈਸ਼ ਹੋ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਹੈਲੀਕਾਪਟਰ ਕਿਸਦਾ ਸੀ। ਇਹ ਹਾਦਸਾ ਬਾਵਧਾਨ ਨੇੜੇ ਵਾਪਰਿਆ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਹੈਲੀਕਾਪਟਰ ਨੇ ਆਕਸਫੋਰਡ ਗੋਲਫ ਕਲੱਬ ਦੇ ਹੈਲੀਪੈਡ ਤੋਂ ਉਡਾਣ ਭਰੀ ਸੀ।
ਦੱਸਿਆ ਜਾ ਰਿਹਾ ਹੈ ਕਿ ਮੁੰਬਈ ਜਾ ਰਹੇ ਇਸ ਹੈਲੀਕਾਪਟਰ 'ਚ ਤਿੰਨ ਲੋਕ ਸਵਾਰ ਸਨ। ਇਨ੍ਹਾਂ ਵਿੱਚ ਪਾਇਲਟ ਪਰਮਜੀਤ ਸਿੰਘ ਅਤੇ ਜੀ.ਕੇ ਪਿੱਲਈ ਅਤੇ ਇੱਕ ਇੰਜੀਨੀਅਰ ਪ੍ਰੀਤਮ ਭਾਰਦਵਾਜ ਸ਼ਾਮਲ ਸਨ। ਪੁਲਿਸ ਦਾ ਕਹਿਣਾ ਹੈ ਕਿ ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਹੈਲੀਕਾਪਟਰ ਪੁਣੇ ਦੀ ਹੈਰੀਟੇਜ ਏਵੀਏਸ਼ਨ ਦਾ ਸੀ। ਹਾਦਸੇ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ।
ਇਹ ਵੀ ਪੜ੍ਹੋ : Punjab Rain Alert : ਪੰਜਾਬ ’ਚ ਇਨ੍ਹਾਂ 6 ਜ਼ਿਲ੍ਹਿਆਂ ’ਚ ਪੈ ਸਕਦਾ ਹੈ ਮੀਂਹ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
- PTC NEWS