IMD Cold Wave Alert : ਚੰਡੀਗੜ੍ਹ ਸਣੇ ਪੰਜਾਬ ਦੇ ਇਨ੍ਹਾਂ 18 ਜ਼ਿਲ੍ਹਿਆਂ ’ਚ ਸ਼ੀਤ ਲਹਿਰ ਦਾ ਅਲਰਟ, ਪੱਛਮੀ ਗੜਬੜੀ ਦੇ ਚੱਲਦੇ ਪਵੇਗੀ ਹੱਡ ਚੀਰਵੀਂ ਠੰਢ
IMD Cold Wave Alert : ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ ਘਾਟੀ 'ਚ ਘੱਟੋ-ਘੱਟ ਤਾਪਮਾਨ 'ਚ ਮਾਮੂਲੀ ਵਾਧੇ ਨਾਲ ਕੜਾਕੇ ਦੀ ਠੰਢ ਤੋਂ ਥੋੜ੍ਹੀ ਰਾਹਤ ਮਿਲੀ ਹੈ ਪਰ ਮੈਦਾਨੀ ਇਲਾਕਿਆਂ 'ਚ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਜਾਰੀ ਹੈ। ਪੰਜਾਬ, ਹਰਿਆਣਾ ਅਤੇ ਇੱਥੋਂ ਤੱਕ ਕਿ ਉੜੀਸਾ ਸਮੇਤ ਰਾਸ਼ਟਰੀ ਰਾਜਧਾਨੀ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਪੰਜਾਬ-ਚੰਡੀਗੜ੍ਹ 'ਚ ਸੀਤ ਲਹਿਰ ਨੂੰ ਲੈ ਕੇ ਨਵਾਂ ਅਲਰਟ ਜਾਰੀ ਕੀਤਾ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ 19 ਦਸੰਬਰ ਤੱਕ ਅਲਰਟ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਪਾਕਿਸਤਾਨ ਨਾਲ ਲੱਗਦੇ ਜੰਮੂ-ਕਸ਼ਮੀਰ ਦੇ ਨੇੜੇ ਦਬਾਅ ਖੇਤਰ ਦਾ ਬਣਨਾ ਅਤੇ ਨਵੇਂ ਪੱਛਮੀ ਗੜਬੜੀ ਦਾ ਸਰਗਰਮ ਹੋਣਾ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਇਕ ਵਾਰ ਫਿਰ ਮੈਦਾਨੀ ਇਲਾਕਿਆਂ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ 'ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ 'ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਸਰਗਰਮ ਪੱਛਮੀ ਗੜਬੜ ਅਤੇ ਦਬਾਅ ਵਾਲੇ ਖੇਤਰ ਦਾ ਪ੍ਰਭਾਵ ਪੰਜਾਬ-ਚੰਡੀਗੜ੍ਹ ਵਿੱਚ ਘੱਟ ਦਿਖਾਈ ਦੇਵੇਗਾ। ਇੱਥੇ ਅਜੇ ਵੀ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਗਿਆਨ ਕੇਂਦਰ ਨੇ 19 ਦਸੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ : Farmer Tractor March : ਕਿਸਾਨ ਅੱਜ ਕਰਨਗੇ ਦੇਸ਼ ਭਰ 'ਚ ਟਰੈਕਟਰ ਮਾਰਚ, ਜਾਣੋ ਕੀ ਹੈ ਕਿਸਾਨਾਂ ਦੀਆਂ ਮੁੱਖ 13 ਮੰਗਾਂ
- PTC NEWS