Dallewal custody News : ਜਗਜੀਤ ਸਿੰਘ ਡੱਲੇਵਾਲ ਦੀ ਹਿਰਾਸਤ 'ਤੇ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਸਰਕਾਰ ਨੂੰ ਜਾਰੀ ਕੀਤੇ ਹੁਕਮ
Farmer Leader jagjit Singh Dallewal detention : ਕਿਸਾਨਾਂ ਲਗਾਤਾਰ ਕਿਸਾਨਾਂ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਹਿਰਾਸਤ ਵਿੱਚੋਂ ਰਿਹਾਅ ਕਰਵਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ। ਕਿਸਾਨਾਂ ਵੱਲੋਂ ਡੱਲੇਵਾਲ ਨੂੰ ਪੰਜਾਬ ਪੁਲਿਸ ਦੀ ਹਿਰਾਸਤ ਵਿਚੋਂ ਛੁਡਵਾਉਣ ਲਈ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਵੀ ਪਹੁੰਚ ਗਈ, ਪਰ ਵੀਰਵਾਰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਡੱਲੇਵਾਲ ਦੀ ਹਿਰਾਸਤ ਨੂੰ ਜਾਇਜ਼ ਦੱਸਿਆ ਹੈ।
ਹਾਈਕੋਰਟ ਨੇ ਡੱਲੇਵਾਲ ਦੀ ਹਿਰਾਸਤ ਨੂੰ ਗੈਰ-ਕਾਨੂੰਨੀ ਦੱਸਦੀ ਦਾਖਲ ਕੀਤੀ ਗਈ ਇੱਕ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਕਿਹਾ ਕਿ ਡੱਲੇਵਾਲ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਹਿਰਾਸਤ 'ਚ ਨਹੀਂ ਹੈ।
ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਵੀ ਆਦੇਸ਼ ਦਿੱਤੇ ਹਨ ਕਿ ਜੋ ਵੀ ਵਿਅਕਤੀ ਡੱਲੇਵਾਲ ਨੂੰ ਹਸਪਤਾਲ ਵਿੱਚ ਮਿਲਣਾ ਚਾਹੁੰਦਾ ਹੈ, ਚਾਹੇ ਉਹ ਉਸਦਾ ਪਰਿਵਾਰ ਹੋਵੇ, ਉਸਦੇ ਨਜ਼ਦੀਕੀ ਜਾਂ ਕੋਈ ਹੋਰ, ਉਸਨੂੰ ਮਿਲਣ ਦਿੱਤਾ ਜਾਵੇ ਅਤੇ ਕਿਸੇ ਨੂੰ ਵੀ ਮਿਲਣ ਤੋਂ ਨਾ ਰੋਕਿਆ ਜਾਵੇ।
ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਚਿੰਤਾਜਨਕ, ਮਿਲ ਕੇ ਆਏ ਕਿਸਾਨਾਂ ਨੂੰ ਸੁਣੋ
ਬੀਕੇਯੂ ਦੋਆਬਾ ਨੇ ਪਾਈ ਸੀ ਪਟੀਸ਼ਨ
ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਗੁਰਮੁੱਖ ਸਿੰਘ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਡੱਲੇਵਾਲ ਦੀ ਨਜ਼ਰਬੰਦੀ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਇਸ 'ਤੇ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਸੀ ਕਿ ਡੱਲੇਵਾਲ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਹਿਰਾਸਤ 'ਚ ਨਹੀਂ ਹੈ ਅਤੇ ਨਾ ਹੀ ਉਸ ਖਿਲਾਫ ਕੋਈ ਮਾਮਲਾ ਦਰਜ ਹੈ। ਡੱਲੇਵਾਲ ਨੂੰ ਉਸ ਦੀ ਸਹਿਮਤੀ ਨਾਲ ਪਾਰਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਬਿਹਤਰ ਇਲਾਜ ਕੀਤਾ ਜਾ ਰਿਹਾ ਹੈ।
- PTC NEWS