Auction For Sarpanch Post : ਸਰਪੰਚੀ ਲਈ ਬੋਲੀ ਲਾਉਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ, ਹਾਈਕੋਰਟ ਨੇ ਦਿੱਤੇ ਇਹ ਸਖ਼ਤ ਹੁਕਮ
Auction For Sarpanch Post : ਪੰਚਾਇਤੀ ਚੋਣਾਂ ਦੇ ਚੱਲਦੇ ਪੰਜਾਬ ’ਚ ਮਾਹੌਲ ਕਾਫੀ ਭਖਿਆ ਹੋਇਆ ਹੈ। ਪੰਜਾਬ ਭਰ ’ਚ ਸਰਪੰਚੀ ਦੇ ਅਹੁਦੇ ਲਈ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। ਕੱਲ੍ਹ ਨਾਮਜ਼ਦਗੀ ਭਰਨ ਦਾ ਆਖਰੀ ਮੌਕਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਪੰਚੀ ਦੇ ਅਹੁਦੇ ’ਤੇ ਲੱਗਣ ਵਾਲੀ ਬੋਲੀ ’ਤੇ ਸਖਤੀ ਵਿਖਾਈ ਹੈ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਜ ਚੋਣ ਕਮਿਸ਼ਨ ਨੂੰ ਸਰਪੰਚ ਦੇ ਅਹੁਦੇ ਦੀ ਬੋਲੀ ਲਗਾਏ ਜਾਣ ’ਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਜਿਸ ਦੇ ਚੱਲਦੇ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਕੁਝ ਦਿਨ ਪਹਿਲਾਂ ਹੀ ਵਕੀਲ ਸਤਿੰਦਰ ਕੌਰ ਨੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ।
ਦੱਸ ਦਈਏ ਕਿ ਸੂਬੇ ਦੀਆਂ 13,237 ਗ੍ਰਾਮ ਪੰਚਾਇਤਾਂ ਲਈ 15 ਅਕਤੂਬਰ, 2024 ਨੂੰ ਵੋਟਾਂ ਪੈਣਗੀਆਂ। ਚੋਣ ਨੋਟੀਫਿਕੇਸ਼ਨ 27 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ। ਜਿਸ ਦੇ ਨਾਲ ਨਾਮਜ਼ਦਗੀ ਪ੍ਰਕਿਰਿਆ ਚੱਲ ਰਹੀ ਹੈ। 4 ਅਕਤੂਬਰ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੋਵੇਗੀ।
ਕਾਬਿਲੇਗੌਰ ਹੈ ਕਿ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਚੋਣ ਨਤੀਜੇ ਪੋਲਿੰਗ ਖਤਮ ਹੋਣ ਅਤੇ ਵੋਟਾਂ ਦੀ ਗਿਣਤੀ ਤੋਂ ਬਾਅਦ ਉਸੇ ਦਿਨ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ : Panchayat Election 2024: ਪੰਚਾਇਤੀ ਚੋਣਾਂ 'ਤੇ ਪੰਜਾਬ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
- PTC NEWS