Sun, Sep 15, 2024
Whatsapp

ਹੁਣ NOC ਦੀ ਲੋੜ ਨਹੀਂ, ਪੰਜਾਬ ਵਿਧਾਨਸਭਾ ’ਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ’ ਪਾਸ

ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

Reported by:  PTC News Desk  Edited by:  Dhalwinder Sandhu -- September 03rd 2024 04:47 PM -- Updated: September 03rd 2024 04:48 PM
ਹੁਣ NOC ਦੀ ਲੋੜ ਨਹੀਂ, ਪੰਜਾਬ ਵਿਧਾਨਸਭਾ ’ਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ’ ਪਾਸ

ਹੁਣ NOC ਦੀ ਲੋੜ ਨਹੀਂ, ਪੰਜਾਬ ਵਿਧਾਨਸਭਾ ’ਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ’ ਪਾਸ

Monsoon Session : ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਮੌਕੇ ਸੀਐਮ ਭਗਵੰਤ ਨੇ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ 2 ਨਵੰਬਰ ਤੱਕ 500 ਵਰਗ ਗਜ਼ ਤੱਕ ਦੇ ਪਲਾਟ ਬਿਨਾਂ ਐਨ.ਓ.ਸੀ. ਤੋਂ ਰਜਿਸਟਰਡ ਕਰਵਾ ਸਕਣਗੇ। ਹਾਲਾਂਕਿ ਇਸ ਲਈ ਸੌਦੇ 31 ਜੁਲਾਈ ਤੱਕ ਹੋ ਜਾਣੇ ਹਨ। ਇਸ ਦੇ ਦਸਤਾਵੇਜ਼ ਦਿਖਾਉਣੇ ਪੈਣਗੇ। ਇਸ ਬਿੱਲ ਨਾਲ ਗੈਰ-ਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਵੇਗਾ, ਸਗੋਂ ਪਲਾਟ ਹੀ ਰੈਗੂਲਰ ਕੀਤੇ ਜਾਣਗੇ।

ਆਮ ਲੋਕਾਂ ਨੂੰ ਮਿਲੇਗਾ ਲਾਭ


ਜਾਇਦਾਦ ਸੋਧ ਬਿੱਲ ‘ਤੇ ਚਰਚਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧ ਬਹੁਤ ਵਧੀਆ ਕਦਮ ਹੈ। ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਵਿੱਚ ਵੀ ਪੈਸਾ ਆਵੇਗਾ। ਕਿਉਂਕਿ ਜਦੋਂ ਪਾਪੜਾ ਐਕਟ 1995 ਬਣਿਆ ਸੀ। ਉਸ ਸਮੇਂ ਕੋਸ਼ਿਸ਼ ਸੀ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਕਾਲੋਨੀਆਂ ਨਾ ਬਣਨ। ਪਰ ਪਿਛਲੀਆਂ ਸਰਕਾਰਾਂ ਦੌਰਾਨ ਕਾਲੋਨੀਆਂ ਬਣਦੀਆਂ ਰਹੀਆਂ। ਇਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੁਝ ਵੱਡੇ ਲੋਕ ਫਾਇਦਾ ਉਠਾਉਂਦੇ ਹਨ। ਕਈ ਤਰ੍ਹਾਂ ਦੀਆਂ ਪਾਬੰਦੀਆਂ ਹਨ। ਪਰ ਜਦੋਂ ਉਸ ਵਿਅਕਤੀ ਨੇ ਜਾਇਦਾਦ ਖਰੀਦੀ ਤਾਂ ਉਸ ਨੂੰ ਪਤਾ ਲੱਗਾ ਕਿ ਇਹ ਗੈਰ-ਕਾਨੂੰਨੀ ਹੈ। ਇਸ ਵਿੱਚ 500 ਵਰਗ ਗਜ਼ ਦੇ ਪਲਾਟ ਸ਼ਾਮਲ ਕੀਤੇ ਜਾਣਗੇ।

ਇਹ ਵੀ ਪੜ੍ਹੋ : Jalandhar Encounter : ਗੈਂਗਸਟਰ ਤੇ ਪੁਲਿਸ ਵਿਚਾਲੇ ਮੁਠਭੇੜ, ਗੈਂਗਸਟਰ ਕਨੂੰ ਗੁੱਜਰ ਗ੍ਰਿਫ਼ਤਾਰ

- PTC NEWS

Top News view more...

Latest News view more...

PTC NETWORK