Punjab Bachao Yatra: ਗਿੱਦੜਬਾਹਾ 'ਚ ਪੰਜਾਬ ਬਚਾਓ ਯਾਤਰਾ ਦਾ ਮੁੜ ਤੋਂ ਹੋਇਆ ਆਗਾਜ਼
Punjab Bachao Yatra: ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਅੱਜ ਮੁੜ ਤੋਂ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਯਾਤਰਾ ਦੀ ਸ਼ੁਰੂਆਤ ਹੋਈ। ਇਸ ਦੌਰਾਨ ਵੱਡੀ ਗਿਣਤੀ ’ਚ ਲੋਕਾਂ ਨੇ ਅਤੇ ਵਰਕਰਾਂ ਨੇ ਸ਼ਮੂਲਿਅਤ ਕੀਤੀ।
ਗਿੱਦੜਬਾਹਾ 'ਚ ਲੋਕਾਂ ਨਾਲ ਮੁਲਾਕਾਤ ਕਰ ਰਹੇ ਸੁਖਬੀਰ ਸਿੰਘ ਬਾਦਲਪੰਜਾਬ ਬਚਾਓ ਯਾਤਰਾ ਦਾ ਮੁੜ ਤੋਂ ਹੋਇਆ ਆਗਾਜ਼ ਗਿੱਦੜਬਾਹਾ 'ਚ ਲੋਕਾਂ ਨਾਲ ਮੁਲਾਕਾਤ ਕਰ ਰਹੇ ਸੁਖਬੀਰ ਸਿੰਘ ਬਾਦਲ ਅਕਾਲੀ ਲੀਡਰ ਵੀ ਯਾਤਰਾ 'ਚ ਮੌਜੂਦ #PunjabBachaoYatra #SukhbirSinghBadal #ShiromaniAkaliDal #PunjabiNews #PunjabNews #PTCNews Posted by PTC News on Sunday, March 10, 2024
ਪੰਜਾਬ ਬਚਾਓ ਯਾਤਰਾ ਦੌਰਾਨ ਗਿੱਦੜਬਾਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਗੀਤ ਵੀ ਰਿਲੀਜ਼ ਕੀਤਾ ਸੀ। ਇਸ ਵਿੱਚ ‘ਆਪ’ ਅਤੇ ਕਾਂਗਰਸ ਪਾਰਟੀ ਦੀਆਂ ਨਾਕਾਮੀਆਂ ਸਾਹਮਣੇ ਆਈਆਂ ਹਨ। ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀਆਂ ਪ੍ਰਾਪਤੀਆਂ ਨੂੰ ਵੀ ਦਰਸਾਇਆ ਗਿਆ ਹੈ। ਗੀਤ ਰਾਹੀਂ ਲੋਕਾਂ ਨੂੰ ਦੱਸਿਆ ਹੈ ਕਿ ਅਕਾਲੀ ਦਲ ਦੀ ਸਰਕਾਰ ਨੇ ਕਿਸਾਨਾਂ ਨੂੰ ਨਾ ਸਿਰਫ਼ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ ਸਗੋਂ 3.81 ਲੱਖ ਟਿਊਬਵੈਲ ਕੁਨੈਕਸ਼ਨ ਦੇਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।
ਇਹ ਵੀ ਪੜ੍ਹੋ: ਕੌਮਾਂਤਰੀ ਇਸਤਰੀ ਦਿਹਾੜੇ ਨੂੰ ਸਮਰਪਿਤ ਸਾਹਿਤਕ ਸਮਾਗਮ
-